Hoshiarpur News: ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਵਿਚ ਪਿਆ ਧਾਰਮਿਕ ਤੇ ਸਿਆਸੀ ਗਲਿਆਰਾ ਹਾਲੇ ਸਿਮਟਦਾ ਨਜ਼ਰ ਨਹੀਂ ਆ ਰਿਹਾ। ਅਕਾਲੀ ਦਲ ਦੇ ਮੁੜ ਪੁਨਰਗਠਨ ਲਈ ਬਣਾਈ 7 ਮੈਂਬਰੀ ਭਰਤੀ ਕਮੇਟੀ ਦੇ ਕਨਵੀਨਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਵਾਲੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਾਲੇ ਵੀ ਨਰਾਜ਼ ਚੱਲ ਰਹੇ ਹਨ। ਬੇਸ਼ੱਕ ਬੀਤੇ ਕੱਲ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਹੋਈ ਮੀਟਿੰਗ ਵਿਚ ਉਨ੍ਹਾਂ ਦਾ ਅਸਤੀਫ਼ਾ ਨਾਮੰਨਜੂਰ ਕਰ ਦਿੱਤਾ ਗਿਆ ਹੈ ਪਰ ਹੁਣ ਉਨ੍ਹਾਂ ਨੂੰ ਮਨਾਉਣ ਦੇ ਲਈ ਖ਼ੁਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐਡਵੋਕੇਟ ਧਾਮੀ ਦੇ ਘਰ ਪੁੱਜ ਰਹੇ ਹਨ।
ਸੂਚਨਾ ਮੁਤਾਬਕ ਇਸ ਸਬੰਧ ਵਿਚ ਹੁਸ਼ਿਆਰਪੁਰ ਵਿਚ ਸ: ਬਾਦਲ ਵੱਲੋਂ ਧਾਮੀ ਦੇ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਮਨਾਉਣ ਦੇ ਯਤਨ ਕੀਤੇ ਜਾਣਗੇ। ਉਂਝ ਇਸਤੋਂ ਪਹਿਲਾਂ ਡਾ ਦਲਜੀਤ ਸਿੰਘ ਚੀਮਾ ਤੋਂ ਲੈ ਕੇ ਬਿਕਰਮ ਸਿੰਘ ਮਜੀਠਿਆ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਰਘਵੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਦੇ ਮੈਂਬਰ ਵੀ ਘਰ ਜਾ ਚੁੱਕੇ ਹਨ ਪ੍ਰੰਤੂ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਨਾ ਲੈਣ ਦੇ ਫੈਸਲੇ ’ਤੇ ਖੜੇ ਰਹਿਣ ਦਾ ਐਲਾਨ ਕੀਤਾ ਸੀ। ਹੁਣ ਦੇਖਣਾ ਹੋਵੇਗਾ ਕਿ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਮਨਾਂ ਪਾਉਂਦੇ ਹਨ ਜਾਂ ਨਹੀਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।