
Chandigarh News: Sukhbir Badal attack case; ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਧਾਰਮਿਕ ਸਜ਼ਾ ਨੂੰ ਭੁਗਤਣ ਸਮੇਂ ਆਪਣੇ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਾਈਕੋਰਟ ਪੁੱਜੇ ਹਨ। ਉਨ੍ਹਾਂ ਵੱਲੋਂ ਆਪਣੇ ਵਕੀਲਾਂ ਰਾਹੀਂ ਦਾਈਰ ਕੀਤੀ ਪਿਟੀਸ਼ਨ ਦੇ ਵਿਚ ਇਸ ਕੇਸ ਵਿਚ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਐਡਵੋਕੇਟ ਆਰ ਐਸ ਚੀਮਾ ਅਤੇ ਅਰਸ਼ਦੀਪ ਸਿੰਘ ਕਲੇਰ ਰਾਹੀਂ ਦਾਈਰ ਇਸ ਪਿਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਉਸਦੇ ਕੇਸ ਵਿਚ ਸਹੀ ਤਰੀਕੇ ਨਾਲ ਨਹੀਂ ਨਜਿੱਠਿਆ ਗਿਆ, ਜਿਸਦੇ ਚੱਲਦੇ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਕਿਸੇ ਕੌਮੀ ਏਜੰਸੀ ਨੂੰ ਸੌਪੀ ਜਾਵੇ।
ਇਹ ਵੀ ਪੜ੍ਹੋ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਰਹੇ ਸੁਨਿਆਰੇ ਦੀ ਜਾਗੋ ਸਮਾਗਮ ‘ਚ ਗੋਲੀ ਲੱਗਣ ਕਾਰਨ ਹੋਈ ਮੌ+ਤ
ਇਸ ਮਾਮਲੇ ਵਿਚ ਹਾਈਕੋਰਟ ਨੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀਕਰ ਦਿੱਤਾ ਹੈ ਤੇ ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 30 ਅਪ੍ਰੈਲ ਨੂੰ ਹੋਵੇਗੀ। ਦਸਣਾ ਬਣਦਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਅਤੇ ਹੋਰਨਾਂ ਧਾਰਮਿਕ ਅਵੱਗਿਆਵਾਂ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਸਹਿਤ ਅਕਾਲੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਸੀ। ਇਸ ਸਜ਼ਾ ਤਹਿਤ ਹੀ ਜਦ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਦਰਬਾਰ ਸਾਹਿਬ ਦੇ ਘੰਟਾਘਰ ਚੌਬਦਾਰ ਦੀ ਡਿਊਟੀ ਨਿਭਾ ਰਹੇ ਸਨ ਤਾਂ ਖਾਲਿਸਤਾਨੀ ਪੱਖੀ ਨਰਾਇਣ ਸਿੰਘ ਚੌੜਾ ਨੇ ਉਨ੍ਹਾਂ ਉਪਰ ਗੋਲੀ ਚਲਾ ਦਿੱਤੀ ਸੀ।
ਇਹ ਵੀ ਪੜ੍ਹੋ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿੱਚ ਵੀ ਵਕਫ਼ ਸੋਧ ਬਿੱ ਹੋਇਆ ਪਾਸ
ਮੌਕੇ ‘ਤੇ ਮੌਜੂਦ ਇੱਕ ਪੁਲਿਸ ਮੁਲਾਜਮ ਦੀ ਮੁਸਤੈਦੀ ਦੇ ਚੱਲਦਿਆਂ ਸੁਖਬੀਰ ਹਮਲੇ ਵਿਚ ਵਾਲ-ਵਾਲ ਬਚ ਗਏ ਸਨ। ਇਸ ਦੌਰਾਨ ਨਰਾਇਣ ਸਿੰਘ ਚੌੜਾ ਨੂੰ ਤੁਰੰਤ ਹੀ ਹਿਰਾਸਤ ਵਿਚ ਲੈ ਲਿਆ ਗਿਆ ਸੀ। ਹੁਣ ਦੋ ਦਿਨ ਪਹਿਲਾਂ ਹੀ ਚੌੜਾ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਜਮਾਨਤ ‘ਤੇ ਰਿਹਾਅ ਕਰ ਦਿੱਤਾ ਹੈ। ਜਿਸਤੋਂ ਬਾਅਦ ਸੁਖਬੀਰ ਬਾਦਲ ਨੇ ਪੰਜਾਬ ਪੁਲਿਸ ਉਪਰ ਉਸਨੂੰ ਬਚਾਉਣ ਦੇ ਦੋਸ਼ ਲਗਾਏ ਸਨ। ਜਿਸਤੋਂ ਬਾਅਦ ਹੀ ਹਾਈਕੋਰਟ ਦਾ ਰੁੱਖ ਕੀਤਾ ਗਿਆ। ਇਸ ਮਾਮਲੇ ਵਿਚ ਅਜ ਸੁਣਵਾਈ ਹੋਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Sukhbir Badal attack case; ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਕੀਤੀ CBI ਜਾਂਚ ਦੀ ਮੰਗ"