Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ੁੱਕਰਵਾਰ ਨੁੰ ਮੁੜ ਵਿਸ਼ੇਸ ਜਾਂਚ ਟੀਮ (SIT) ਅੱਗੇ ਪੇਸ਼ ਹੋਣਗੇ। ਉਨ੍ਹਾਂ ਨੁੰ SIT ਵੱਲੋਂ ਦੂਜੀ ਵਾਰ ਬੁਲਾਇਆ ਗਿਆ। ਸਵੇਰੇ ਕਰੀਬ 11 ਵਜੇਂ ਉਨ੍ਹਾਂ ਨੂੰ SIT ਦੇ ਦਫ਼ਤਰ ਵਿਖੇ ਪੁੱਜਣ ਲਈ 8 ਸਤੰਬਰ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਪੇਸ਼ੀ ਦੌਰਾਨ ਸੁਖਬੀਰ ਬਾਦਲ ਕੋਲੋਂ ਬਹਿਬਲ ਕਲਾਂ ਗੋਲੀਕਾਂਡ ਦੇ ਮਾਮਲੇ ਵਿਚ ਸਵਾਲ-ਜਵਾਬ ਕੀਤੇ ਜਾਣਗੇ।
ਇਹ ਵੀ ਪੜ੍ਹੋ 👉Bathinda ‘ਚ ਦਿਨ-ਦਿਹਾੜੇ ਗੁੰਡਾਗਰਦੀ; ਬੱਸ ‘ਚੋਂ ਉਤਾਰ ਕੇ ਕਿਸਾਨ ਦੀ ਸ਼ਰੇਆਮ ਕੀਤੀ ਕੁੱਟਮਾਰ
ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਦੌਰਾਨ ਸਾਲ 2015 ਵਿਚ ਪਿੰਡ ਬੁਰਜ਼ ਜਵਾਹਰ ਸਿੰਘ ਦੇ ਗੁਰਦੁਆਰਾ ਸਾਹਿਬ ਵਿਚੋਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਤੋਂ ਬਾਅਦ ਉਨ੍ਹਾਂ ਦੀ ਬੇਅਦਬੀ ਕੀਤੀ ਗਈ ਸੀ। ਇਸ ਬੇਅਦਬੀ ਦੇ ਰੋਸ਼ ਸਵਰੂਪ ਸਿੱਖ ਸ਼ਾਂਤਮਈ ਤਰੀਕੇ ਨਾਲ ਰੋਸ਼ ਪ੍ਰਦਰਸ਼ਨ ਕਰ ਰਹੇ ਸਨ ਕਿ ਪੁਲਿਸ ਨੇ ਗੋਲੀ ਚਲਾ ਦਿੱਤੀ ਸੀ। ਜਿਸ ਵਿਚ ਦੋ ਸਿੰਘ ਸ਼ਹੀਦ ਹੋ ਗਏ ਸਨ।
ਇਹ ਵੀ ਪੜ੍ਹੋ 👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ
ਇਸ ਘਟਨਾ ਸਮੇਂ ਸੁਖਬੀਰ ਸਿੰਘ ਬਾਦਲ ਗ੍ਰਹਿ ਮੰਤਰੀ ਸਨ। ਬਾਅਦ ਵਿਚ ਸਰਕਾਰ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਫੜਣ ਅਤੇ ਨਿਹੱਥੇ ਸਿੰਘਾਂ ‘ਤੇ ਗੋਲੀ ਚਲਾਉਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੀ ਬਜਾਏ ਪੁਲਿਸ ਨੂੰ ਵੀ ਅਣਪਛਾਤਾ ਕਰਾਰ ਦੇ ਦਿੱਤਾ ਸੀ। ਜਿਸ ਕਾਰਨ ਸਿੱਖਾਂ ਵਿਚ ਰੋਹ ਫੈਲ ਗਿਆ ਸੀ ਅਤੇ ਅਕਾਲੀ ਦਲ ਨੂੰ ਸਿਆਸੀ ਤੌਰ ‘ਤੇ ਭਾਰੀ ਨੁਕਸਾਨ ਵੀ ਸਹਿਣਾ ਪਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




