ਸ੍ਰੀ ਅੰਮ੍ਰਿਤਸਰ ਸਾਹਿਬ,24 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਡੇਰਾ ਮੁਖੀ ਨੂੰ ਮੁਆਫੀ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਏ। ਇਸ ਮੌਕੇ ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਲਿਖ਼ਤੀ ਸਪੱਸ਼ਟੀਕਰਨ ਸੌਂਪਿਆ। ਇਸ ਦੌਰਾਨ ਉਹਨਾਂ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਹਿਤ ਅਕਾਲੀ ਦਲ ਦੇ ਵੱਡੇ ਆਗੂ ਬਲਵਿੰਦਰ ਸਿੰਘ ਭੂੰਦੜ, ਡਾ ਦਲਜੀਤ ਸਿੰਘ ਚੀਮਾ ਅਤੇ ਗੁਰਚਰਨ ਸਿੰਘ ਗਰੇਵਾਲ ਆਦਿ ਮੌਜੂਦ ਰਹੇ। ਹਾਲਾਂਕਿ ਇਸ ਦੌਰਾਨ ਉਹ ਮੀਡੀਆ ਨਾਲ ਗੱਲਬਾਤ ਕਰਨ ਤੋਂ ਬਚਦੇ ਰਹੇ।
ਸ਼ੰਭੂ ਬਾਰਡਰ ਖੋਲਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ
ਆਪਣੀ ਪੇਸੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਉਸਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਇਸਤੋਂ ਬਾਅਦ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਗੲਏ ਅਤੇ ਆਪਣਾ ਬੰਦ ਲਿਫ਼ਾਫ਼ਾ ਸਪੱਸ਼ਟੀਕਰਨ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ। ਜਿਕਰਯੋਗ ਹੈ ਕਿ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਲੰਘੀ 1 ਜੁਲਾਈ ਨੂੰ ਸਮੂਹਿਕ ਰੂਪ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਪੇਸ਼ ਹੋ ਕੇ ਸਿੰਘ ਸਾਹਿਬਾਨ ਨੂੰ ਇੱਕ ਮਾਫ਼ੀਨਾਮਾ ਸੌਪਿਆ ਸੀ। ਜਿਸ ਦੇ ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣ ਅਤੇ ਇਸ ਮੁਆਫੀਨਾਮੇ ਨੂੰ ਸਹੀ ਠਹਿਰਾਉਣ ਦੇ ਲਈ ਸ਼੍ਰੌਮਣੀ ਕਮੇਟੀ ਵੱਲੋਂ ਦਿੱਤੇ ਇਸ਼ਤਿਹਾਰਾਂ ਤੋਂ ਇਲਾਵਾ ਡੇਰਾ ਮੁਖੀ ਵਿਰੁੱਧ ਦਾਇਰ ਕੀਤੇ ਮੁਕਦਮੇ ਨੂੰ ਵਾਪਸ ਲੈਣ ਅਤੇ ਸੁਮੇਧ ਸਿੰਘ ਸੈਣੀ ਨੂੰ ਡੀਜੀਪੀ ਲਗਾਉਣ ਆਦਿ ਮੁੱਦੇ ਰੱਖੇ ਗਏ ਸਨ।
ਨੌਜਵਾਨ ਨੇ ਨਸ਼ੇ ਦੀ ਹਾਲਾਤ ਚ ਡਿਊਟੀ ’ਤੇ ਤੈਨਾਤ ‘ਥਾਣੇਦਾਰ’ ਦੀ ਕੀਤੀ ਕੁੱਟਮਾਰ,ਗ੍ਰਿਫਤਾਰ
ਜਿਸਤੋਂ ਬਾਅਦ 15 ਜੁਲਾਈ ਨੂੰ ਸਿੰਘ ਸਾਹਿਬਾਨ ਦੀ ਹੋਈ ਮੀਟਿੰਗ ਵਿੱਚ ਇਸ ਮੁੱਦੇ ‘ਤੇ ਵਿਚਾਰ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਦਾ ਫੈਸਲਾ ਲਿਆ ਸੀ ਅਤੇ 15 ਦਿਨਾਂ ਵਿਚ ਦੋਸ਼ਾਂ ਬਾਰੇ ਲਿਖਤੀ ਸਪਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ। ਹਾਲਾਂਕਿ ਸੁਖਬੀਰ ਸਿੰਘ ਬਾਦਲ ਨੇ ਵੀ ਜਥੇਦਾਰ ਸਾਹਿਬ ਦੇ ਇਸ ਫੈਸਲੇ ‘ਤੇ ਟਿੱਪਣੀ ਕਰਦਿਆਂ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦਾ ਐਲਾਨ ਕੀਤਾ ਸੀ। ਹੁਣ ਪੇਸ਼ੀ ਤੋਂ ਬਾਅਦ ਸਾਰੀਆਂ ਨਿਗਾਹਾਂ ਇਸ ਮੁੱਦੇ ‘ਤੇ ਵਿਚਾਰ ਚਰਚਾ ਕਰਨ ਲਈ ਸਿੰਘ ਸਾਹਿਬਾਨਾ ਦੀ ਹੋਣ ਵਾਲੀ ਅਗਲੀ ਮੀਟਿੰਗ ‘ਤੇ ਟਿਕ ਗਈਆਂ ਹਨ।