👉 ਅੰਮ੍ਰਿਤਸਰ ਵਿਖੇ ਵਾਪਰੇ ਗੋਲੀ ਕਾਂਡ ਤੋਂ ਬਾਅਦ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਭਾਰੀ ਗਿਣਤੀ ’ਚ ਪੁਲਿਸ ਤੈਨਾਤ
👉 ਸ਼ਰਧਾਲੂਆਂ ਦੇ ਆਉਣ ਜਾਣ ਵਾਲੇ ਰਾਸਤਿਆਂ ’ਤੇ ਲਗਾਏ ‘ਮੈਟਲ ਡਿਕਟੇਟਰ’
👉 ਯੂੁਥ ਅਕਾਲੀ ਦਲ ਤੇ ਸੋਈ ਦੇ ਜਵਾਨ ਵੀ ਰਹਿਣਗੇ ਮੁਸਤੈਦ
ਸ਼੍ਰੀ ਅਨੰਦਪੁਰ ਸਾਹਿਬ,5 ਦਸੰਬਰ: ਡੇਰਾ ਮੁਖੀ ਨੂੰ ਮੁਆਫ਼ੀਨਾਮਾ ਦਿਵਾਉਣ ਅਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਵਿੱਤਰ ਅੰਗਾਂ ਦੀਆਂ ਹੋਈਆਂ ਬੇਅਦਬੀਆਂ ਦੇ ਮਾਮਲੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਨਾਹਗਾਰ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਵੀਰਵਾਰ ਨੂੰ ਦੂਜੇ ਅਕਾਲੀ ਲੀਡਰਾਂ ਸਹਿਤ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਸਜ਼ਾ ਨਿਭਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਬੀਤੇ ਕੱਲ ਸ਼੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਗੇਟ ਕੋਲ ਉਨ੍ਹਾਂ ਉਪਰ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹੁਣ ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਬੀਤੇ ਕੱਲ ਤੋਂ ਹੀ ਪੰਜਾਬ ਪੁਲਿਸ ਦੇ ਏਡੀਜੀਪੀ ਅਮਨ ਤੇ ਕਾਨੂੰਨ ਤੋਂ ਇਲਾਵਾ ਹੋਰ ਉਚ ਅਧਿਕਾਰੀਆਂ ਸਹਿਤ ਜ਼ਿਲ੍ਹਾ ਪੁਲਿਸ ਵੱਲੋਂ ਪੂਰੀ ਮੁਸਤੈਦੀ ਦਿਖ਼ਾਈ ਜਾ ਰਹੀ ਹੈ।
ਇਹ ਵੀ ਪੜ੍ਹੋ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਲੀਡਰਸ਼ਿਪ ਨੇ ਕੀਤੀ ਸਖਤ ਸ਼ਬਦਾਂ ਵਿੱਚ ਨਿੰਦਾ
ਸਿਵਲ ਕੱਪੜਿਆਂ ਤੋਂ ਇਲਾਵਾ ਸੈਕੜਿਆਂ ਦੀ ਤਾਦਾਦ ਵਿਚ ਵਰਦੀਦਾਰੀ ਫ਼ੌਰਸ ਵੀ ਤੈਨਾਤ ਕੀਤੀ ਗਈ ਹੈ। ਇਸਤੋਂ ਇਲਾਵਾ ਕਈ ਥਾਂ ਸ਼ੱਕੀ ਵਸਤੂ ਨੂੰ ਖੋਜਣ ਲਈ ਮੈਟਲ ਡਿਕਟੇਟਰ ਵੀ ਲਗਾਏ ਗਏ ਹਨ। ਇਕੱਲੀ ਪੁਲਿਸ ਹੀ ਨਹੀਂ, ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫ਼ੋਰਸ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਵਰਕਰ ਅਤੇ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸੋਈ ਦੇ ਵਲੰਟੀਅਰ ਵੀ ਆਪਣੇ ਪ੍ਰਧਾਨ ਦੀ ਸੁਰੱਖਿਆ ਲਈ ਡਿਊਟੀ ਨਿਭਾਉਂਦੇ ਨਜ਼ਰ ਆਉਣਗੇ। ਜਿਕਰਯੋਗ ਹੈ ਕਿ 2 ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਉਪਰ ਸਿੰਘ ਸਾਹਿਬਾਨ ਵੱਲੋਂ ਸੁਣਾਈ ਧਾਰਮਿਕ ਸਜ਼ਾ ਦੇ ਤਹਿਤ ਸ਼੍ਰੀ ਦਰਬਾਰ ਸਾਹਿਬ ਤੋਂ ਸੁਖਬੀਰ ਬਾਦਲ ਅਤੇ ਦੂਜੀ ਅਕਾਲੀ ਲੀਡਰਸ਼ਿਪ ਤਖ਼ਤ ਸ਼੍ਰੀ ਕੇਸਗੜ੍ਹ ਸਹਿਬ,
ਇਹ ਵੀ ਪੜ੍ਹੋ ਮੀਤ ਹੇਅਰ ਨੇ ਲੋਕ ਸਭਾ ਵਿੱਚ ਰਾਜਪੁਰਾ-ਚੰਡੀਗੜ੍ਹ ਰੇਲ ਲਿੰਕ ਬਣਾਉਣ ਦਾ ਮੁੱਦਾ ਉਠਾਇਆ
ਤਖ਼ਤ ਸ਼੍ਰੀ ਦਮਦਮਾ ਸਾਹਿਬ, ਗੁਰਦੂਆ ਸ਼੍ਰੀ ਫ਼ਤਿਹਗੜ੍ਹ ਸਾਹਿਬ ਅਤੇ ਦਰਬਾਰ ਸਾਹਿਬ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੀ 2-2 ਦਿਨ ਦੇ ਲਈ ਇਹ ਸੇਵਾ ਨਿਭਾਈ ਜਾਣੀ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਢਸਾ ਜਿੱਥੇ ਪਹਿਲਾਂ ਦੀ ਤਰ੍ਹਾਂ ਇੱਕ ਘੰਟਾ ਨੀਲਾ ਚੋਲਾ ਪਾ ਕੇ, ਹੱਥ ਵਿਚ ਬਰਛਾ ਫ਼ੜ ਕੇ ਪਹਿਰੇਦਾਰੀ ਦੀ ਡਿਊਟੀ ਨਿਭਾੳਂੁਦੇ ਨਜ਼ਰ ਆ ਰਹੇ ਹਨ ਅਤੇ ਇਸਤੋਂ ਬਾਅਦ ਸੰਗਤਾਂ ਦੇ ਝੂਠੇ ਬਰਤਨਾਂ ਦੀ ਸਫ਼ਾਈ ਕਰਨਗੇ। ਇਸੇ ਤਰ੍ਹਾਂ ਉਹ ਮੁੜ ਗੁਰਬਾਣੀ ਦਾ ਸਰਵਣ ਕਰਨਗੇ। ਜਦੋਂਕਿ ਦੂਜੀ ਲੀਡਰਸ਼ਿਪ ਗੁਰਦੂਆਰਾ ਸਾਹਿਬ ਦੇ ਪਖਾਨਿਆ ਦੀ ਸਾਫ਼ ਸਫ਼ਾਈ ਤੋਂ ਇਲਾਵਾ ਲੰਗਰ ਹਾਲ ’ਚ ਬਰਤਨਾਂ ਦੀ ਸਫ਼ਾਈ ਅਤੇ ਗੁਰਬਾਣੀ ਸਰਵਣ ਕਰਨਗੇ।
Share the post "ਧਾਰਮਿਕ ਸਜ਼ਾ: ਭਾਰੀ ਪੁਲਿਸ ਸੁਰੱਖਿਆ ਹੇਠ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ‘ਪਹਿਰੇਦਾਰ’ ਦੀ ਸੇਵਾ ਨਿਭਾ ਰਹੇ ਹਨ ਸੁਖਬੀਰ ਬਾਦਲ"