Patiala News: ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣ ਦੇ ਲਈ ਸੂਬੇ ਵਿਚ ਸਿਆਸੀ ਮਾਹੌਲ ਗਰਮਾਇਆ ਹੋਇਆ। ਇੰਨ੍ਹਾਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਪੁਲਿਸ ਉੱਪਰ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਵੀਰਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਫ਼ੇਸਬੁੱਕ ਪੇਜ਼ ‘ਤੇ ਇੱਕ ਕਥਿਤ ਆਡੀਓ ਪਾ ਕੇ ਪਟਿਆਲਾ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਜਿਸਦੇ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਐਸਐਸਪੀ ਪਟਿਆਲਾ ਦੇ ਵੱਲੋਂ ਅਕਾਲੀ ਉਮੀਦਵਾਰਾਂ ਦੇ ਕਾਗਜ਼ ਫ਼ਾੜਣ ਦੀਆਂ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਰਾਜ ਚੋਣ ਕਮਿਸ਼ਨਰ ਵੱਲੋਂ ਨਾਮਜ਼ਦਗੀ ਦੇ ਆਖਰੀ ਦਿਨ ਲਈ ਵਿਸ਼ੇਸ਼ ਹਿਦਾਇਤਾਂ ਜਾਰੀ
ਦੂਜੇ ਪਾਸੇ ਪਟਿਆਲਾ ਪੁਲਿਸ ਨੇ ਵੀ ਅਪਣੇ ਫ਼ੇਸਬੁੱਕ ਪੇਜ਼ ‘ਤੇ ਇਸ ਆਡੀਓ ਨੂੰ ਝੂਠੀ ਅਤੇ ਗਲਤ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਇਹ AI ਨਾਲ ਤਿਆਰ ਕੀਤੀ ਗਈ ਹੈ ਤਾਂ ਕਿ ਪੁਲਿਸ ਦਾ ਅਕਸ ਖਰਾਬ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਮੁਤਾਬਕ ਅਜਿਹਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਦਸਣਾ ਬਣਦਾ ਹੈਕਿ ਤਰਨਤਾਰਨ ਉੱਪ ਚੋਣ ਤੋਂ ਬਾਅਦ ਲਗਾਤਾਰ ਅਕਾਲੀ ਦਲ ਤੇ ਸਰਕਾਰ ਵਿਚਕਾਰ ਟਸਲ ਵਧਦੀ ਜਾ ਰਹੀ ਹੈ ਤੇ ਬੀਤੇ ਕੱਲ ਵੀ ਪਟਿਆਲਾ ਦੇ ਘਨੌਰ ਹਲਕੇ ਵਿਚ ਨਾਮਜਦਗੀਆਂ ਦਾਖਲ ਕਰਨ ਨੂੰ ਲੈ ਕੇ ਹੰਗਾਮਾ ਹੋਇਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













