ਕਿਹਾ, ਭਾਜਪਾ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਹੋਈ ਕਾਬਜ਼
ਮਾਨਸਾ/ਬੁਢਲਾਡਾ, 27 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਾਜਪਾ ’ਤੇ ਵੱਡਾ ਹਮਲਾ ਬੋਲਦਿਆਂ ਉਸ ਉਪਰ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਪੰਜਾਬ ਬਚਾਓ ਯਾਤਰਾ ਤਹਿਤ ਅੱਜ ਮਾਨਸਾ ਤੇ ਬੁਢਲਾਡਾ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ ਰਾਖੀ ਕੀਤੀ ਜਾ ਸਕੇ।
ਪਹਿਲੀ ਅਪਰੈਲ ਤੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ: ਅਨੁਰਾਗ ਵਰਮਾ
ਅਪਣੀ ਪਤਨੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਦੇ ਨਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਚੋਣ ਮੈਦਾਨ ਵਿਚ ਇਕੱਲੀ ਖੇਤਰੀ ਪਾਰਟੀ ਹੈ। ਜਿਸਦਾ ਮੁਕਾਬਲਾ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਨਾਲ ਹੈ ਪ੍ਰੰਤੂ ਉਨ੍ਹਾਂ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਜਦੋਂਕਿ ਸਿਰਫ ਅਕਾਲੀ ਦਲ ਹੀ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਸਿੱਖਾਂ ਦੇ ਧਾਰਮਿਕ ਸਥਾਨਾਂ ’ਤੇ ਟੈਂਕ ਚਾੜੇ, ਆਪ ਸਰਕਾਰ ਨੇ ਪੰਜਾਬ ਨੂੰ ਲੁੱਟਦਿਆਂ ਦਹਾਕਿਆਂ ਪਿੱਛੇ ਧੱਕ ਦਿੱਤਾ ਹੈ ਅਤੇ ਭਾਜਪਾ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ‘ਤੇ ਕਾਬਜ਼ ਹੋ ਗਈ।
ਸਵੀਪ ਗਤੀਵਿਧੀਆਂ ਸਬੰਧੀ ਵਿਦਿਅਕ ਸੰਸਥਾਵਾਂ ਦੇ ਮੁਖੀਆਂ ਤੇ ਪ੍ਰਿੰਸੀਪਲਾਂ ਨਾਲ ਐਸ.ਡੀ.ਐਮ ਨੇ ਕੀਤੀ ਮੀਟਿੰਗ
ਇਸ ਮੌਕੇ ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਪੰਜਾਬ ਨਾਲ ਵਫਾਦਾਰ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਉਹਨਾਂ ਦੇ ਮੰਤਰੀ ਮੰਡਲ ਦੇ ਸਾਥੀ ਆਪਣੇ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਦਿੱਲੀ ਵਿਚ ਰੋਜ਼ ਡਰਾਮੇ ਕਰ ਰਹੇ ਹਨ।ਬਠਿੰਡਾ ਦੇ ਐਮ ਪੀ ਨੇ ਇਹ ਵੀ ਦੱਸਿਆ ਕਿ ਪਹਿਲਾਂ ਕਿਵੇਂ ਕਾਂਗਰਸ ਪਾਰਟੀ ਨੇ ਪੰਜਾਬੀਆਂ ਨੂੰ ਮੂਰਖ ਬਣਾਇਆ ਹੈ।
Share the post "ਵੱਖਰਿਆਂ ਚੋਣ ਲੜਣ ਦੇ ਐਲਾਨ ਤੋਂ ਬਾਅਦ ਸੁਖਬੀਰ ਬਾਦਲ ਦਾ ਭਾਜਪਾ ’ਤੇ ਵੱਡਾ ਸਿਆਸੀ ਹਮਲਾ"