Punjab News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਕਾਰਵਾਈ ਕਰੇ ਜੋ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ਵਿਚਾਲੇ ਹਿੰਸਾ ਭੜਕਾਉਣ ਦਾ ਯਤਨ ਕਰ ਰਹੇ ਹਨ ਤੇ ਉਹਨਾਂ ਨੇ ਭ੍ਰਿਸ਼ਟਾਚਾਰ ਕੇਸ ਵਿਚ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਲਗਾਤਾਰ ਭੜਕਾਊ ਭਾਸ਼ਣ ਦੇ ਰਹੇ ਹਨ।ਅਕਾਲੀ ਦਲ ਦੇ ਪ੍ਰਧਾਨ, ਜੋ ਹਾਲ ਹੀ ਵਿਚ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਭਾਸ਼ਣ ਜਿਸਦੀ ਵੀਡੀਓ ਜਨਤਕ ਹੈ ਤੇ ਜਿਸ ਵਿਚ ਉਹ ਆਪ ਵਰਕਰਾਂ ਨੂੰ ਝੂਠ ਬੋਲਣ, ਝੂਠੇ ਵਾਅਦੇ ਕਰਨ, ਵੋਟਰਾਂ ਨੂੰ ਭਰਮਾਉਣ ਅਤੇ 2027 ਦੀਆਂ ਚੋਣਾਂ ਜਿੱਤਣ ਵਾਸਤੇ ਹਿੰਸਾ ਤੱਕ ਕਰਨ ਵਾਸਤੇ ਆਖ ਰਹੇ ਹਨ, ਨੇ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਆਪ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਇਸ ਲਈ ਚੋਣ ਕਮਿਸ਼ਨ ਨੂੰ ਉਹਨਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ ਅਕਾਲੀ-ਭਾਜਪਾ ਗਠਜੋੜ ਸੰਭਵ; ਅੰਦਰਖਾਤੇ ਦੋਨਾਂ ਪਾਰਟੀਆਂ ਦੇ ਆਗੂ ਇੱਛੁਕ: ਮਲੂਕਾ
ਉਹਨਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸਿਸੋਦੀਆ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ ਕਿਉਂਕਿ ਆਪ ਸਰਕਾਰ ਵੱਲੋਂ ਦਿੱਲੀ ਦੇ ਆਗੂ ਖਿਲਾਫ ਕੋਈ ਕਾਰਵਾਈ ਕਰਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਸਰੋਤਿਆਂ ਵਿਚ ਸ਼ਾਮਲ ਸਨ ਜਦੋਂ ਸਿਸੋਦੀਆ ਨੇ ਇਹ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ ਕਰਨੀ ਚਾਹੀਦੀ ਹੈ ਕਿਉ਼ਂਕਿ ਉਹ ਇਸਦੀ ਦੁਰਵਰਤੋਂ ਵੋਟਰਾਂ ਨੂੰ ਰਿਸ਼ਵਤ ਦੇ ਕੇ ਭ੍ਰਿਸ਼ਟਾਚਾਰ ਕਰਨ ਵਾਸਤੇ ਕਰ ਰਹੇ ਹਨ ਜਦੋਂ ਕਿ ਪਹਿਲਾਂ ਹੀ ਉਹ ਇਸ ਦੋਸ਼ ਵਿਚ ਕੇਸ ਦਾ ਸਾਹਮਣਾ ਕਰ ਰਹੇ ਹਨ।ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪ ਵੱਲੋਂ ਚੋਣਾਂ ਜਿੱਤਣ ਵਾਸਤੇ ਹਰ ਚੰਗਾ ਮਾੜਾ ਤਰੀਕਾ ਅਪਣਾਉਣ ਦੀ ਦਿੱਤੀ ਧਮਕੀ ਲਈ ਉਸਦੇ 2027 ਦੀਆਂ ਪੰਜਾਬ ਚੋਣਾਂ ਲੜਨ ’ਤੇ ਪਾਬੰਦੀ ਲਗਾਵੇ।ਸ:ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਸਾਰੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਦੀ ਸਿਫਾਰਸ਼ ਕਰੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













