ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਮਾਰੇ ਲੋਕਾਂ ਦੀ ਮਦਦ ਵਾਸਤੇ ਪਾਰਟੀ ਪ੍ਰੋਗਰਾਮ ਦਾ ਐਲਾਨ

Date:

spot_img

👉ਕਿਹਾ ਕਿ ਪਾਰਟੀ 500 ਟਰੱਕ ਮੱਕੀ ਦਾ ਅਚਾਰ ਤੇ 500 ਟਰੱਕ ਤੂੜੀ ਵੰਡੇਗੀ
Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਵਿਆਪਕ ਪ੍ਰੋਗਰਾਮ ਦਾ ਐਲਾਨ ਕੀਤਾ ਤਾਂ ਜੋ ਹੜ੍ਹ ਮਾਰੇ ਕਿਸਾਨਾਂ ਨੂੰ ਉਹਨਾਂ ਦੇ ਪੈਰਾਂ ਸਿਰ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕੀਤੀ ਜਾ ਸਕੇ ਤੇ ਕਣਕ ਦੇ ਆਉਂਦੇ ਸੀਜ਼ਨ ਵਾਸਤੇ ਮਿਆਰੀ ਬੀਜ਼ ਪ੍ਰਦਾਨ ਕੀਤੇ ਜਾ ਸਕਣ ਅਤ ਉਹਨਾਂ ਮੰਗ ਕੀਤੀ ਕਿ ਹੜ੍ਹ ਮਾਰੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਤੇ ਖੇਤ ਮਜ਼ਦੂਰਾਂ ਨੂੰ ਵੀ ਰਾਹਤ ਪ੍ਰਦਾਨ ਕੀਤੀ ਜਾਵੇ।ਪਾਰਟੀ ਦੇ ਸੀਨੀਅਰ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਐਮਰਜੰਸੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ  ਬਾਦਲ ਨੇ ਪਾਰਟੀ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਉਹਨਾਂ ਦੱਸਿਆ ਕਿ ਪਾਰਟੀ ਪਿੰਡਾਂ ਵਿਚ 500 ਟਰੱਕ ਮੱਕੀ ਦਾ ਆਚਾਰ ਵੰਡੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ 500 ਟਰੱਕ ਹਰਾ ਚਾਰਾ ਵੀ ਪਸ਼ੂਆਂ ਵਾਸਤੇ ਵੰਡਿਆ ਜਾਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਨੇ 500 ਫੋਗਿੰਗ ਮਸ਼ੀਨਾਂ ਖਰੀਦ ਲਈਆਂ ਹਨ ਜੋ ਹੜ੍ਹ ਮਾਰੇ ਇਲਾਕਿਆਂ ਵਿਚ ਵਰਤੀਆਂ ਜਾਣਗੀਆਂ ਅਤੇ ਪਾਰਟੀ ਆਪਣੇ ਵਾਲੰਟੀਅਰਜ਼ ਦੀ ਡਿਊਟੀ ਇਸ ਵਾਸਤੇ ਲਗਾਵੇਗੀ ਤਾਂ ਜੋ ਮਲੇਰੀਆ ਤੇ ਹੋਰ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।

ਇਹ ਵੀ ਪੜ੍ਹੋ  Nabha School Van Accident News; School ਖੁੱਲਦੇ ਹੀ ਵਾਪਰਿਆ ਵੱਡਾ ਹਾਦਸਾ; ਬੱਚਿਆ ਨਾਲ ਭਰੀ Private ਦੀ Van ਸੇਮ ਨਾਲੇ ‘ਚ ਪਲਟੀ

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਸਿਰਫ ਰਾਹਤ ਸਮੱਗਰੀ ਹੀ ਪ੍ਰਦਾਨ ਨਹੀਂ ਕਰੇਗਾ ਬਲਕਿ ਭਵਿੱਖ ਵਿਚ ਵੀ ਕਿਸਾਨਾਂ ਦੀ ਮਦਦ ਕਰੇਗਾ। ਉਹਨਾਂ ਕਿਹਾ ਕਿ ਅਸੀਂ ਇਕ ਲੱਖ ਏਕੜ ਵਿਚ ਕਣਕ ਦੀ ਬਿਜਾਈ ਵਾਸਤੇ ਮਿਆਰੀ ਬੀਜ ਪ੍ਰਦਾਨ ਕਰਾਂਗੇ। ਉਹਨਾਂ ਕਿਹਾ ਕਿ ਹੜ੍ਹ ਮਾਰੇ ਇਲਾਕਿਆਂ ਵਾਸਤੇ 30 ਹਜ਼ਾਰ ਕੁਇੰਟਲ ਕਣਕ ਵੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਕੀਤੀਆਂ ਜਾ ਸਕਣ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਹਨਾਂ ਦੀ ਮੈਡੀਕਲ ਕੈਂਪਾਂ ਵਾਸਤੇ ਬੇਨਤੀ ਪ੍ਰਵਾਨ ਕਰ ਲਈ ਹੈ ਤੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਤੋਂ 125 ਮੈਡੀਕਲ ਟੀਮਾਂ ਹੜ੍ਹ ਪ੍ਰਭਾਵਤ ਇਲਾਕੇ ਵਿਚ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਸੰਭਾਲ ਵਾਸਤੇ 25 ਵੈਟਨਰੀ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਵਾਲੰਟੀਅਰ ਕਿਸਾਨਾਂ ਦੀ ਖੇਤਾਂ ਵਿਚੋਂ ਰੇਤਾ ਕੱਢਣ ਵਿਚ ਵੀ ਮਦਦ ਕਰਨਗੇ।

ਇਹ ਵੀ ਪੜ੍ਹੋ  ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਕੇਂਦਰ ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਲੋਕਾਂ ਦੀ ਮਦਦ ਵਾਸਤੇ ਯਤਨ ਤੇਜ਼ ਕਰਨ ਦੀ ਲੋੜ ਦੀ ਗੱਲ ਕਰਦਿਆਂ ਸ: ਬਾਦਲ ਨੇ ਮੰਗ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਸਾਰੇ ਹੜ੍ਹ ਪ੍ਰਭਾਵਤ ਕਿਸਾਨਾਂ ਵਾਸਤੇ ਕਰਜ਼ਾ ਮੁਆਫੀ ਸਕੀਮ ਲਿਆਵੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਰਜ਼ਾ ਵਾਪਸੀ ’ਤੇ ਛੇ ਮਹੀਨੇ ਲਈ ਰੋਕ ਕਿਸੇ ਕੰਮ ਨਹੀਂ ਆਵੇਗੀ ਕਿਉਂਕਿ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਤੋਂ ਉਭਰਨ ਵਾਸਤੇ ਦੋ ਤੋਂ ਤਿੰਨ ਸਾਲ ਲੱਗ ਜਾਣਗੇ। ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਰਾਜ ਸਰਕਾਰ ਮ੍ਰਿਤਕਾਂ ਦੇ ਮਾਮਲੇ ਵਿਚ 4 ਲੱਖ ਦੀ ਸਹਾਇਤਾ ਰਾਸ਼ੀ ਨੂੰ ਵਧਾ ਕੇ 10 ਲੱਖ ਰੁਪਏ ਕਰੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪਸ਼ੂ ਧਨ ਦੇ ਹੋਏ ਨੁਕਸਾਨ ਲਈ 1 ਲੱਖ ਰੁਪਏ ਪ੍ਰਤੀ ਪਸ਼ੂ ਦਿੱਤਾ ਜਾਵੇ ਅਤੇ ਘਰਾਂ ਦੇ ਹੋਏ ਨੁਕਸਾਨ ਦਾ ਵੀ ਮੁਆਵਜ਼ਾ ਦਿੱਤਾ ਜਾਵੇ। ਸ:ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਲਈ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਆਪਣੀ ਭਲਕੇ ਦੀ ਫੇਰੀ ਦੌਰਾਨ ਕਰਨ। ਉਹਨਾਂ ਨੇ ਉਦਯੋਗਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਪੀੜ੍ਹਤਾਂ ਦੀ ਮਦਦ ਵਾਸਤੇ ਅੱਗੇ ਆਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...