WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਅਮ੍ਰਿਤਸਰ

ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਮੁਆਫੀ ਮੰਗੀ

ਕਿਹਾ, ਵਿਰੋਧੀਆਂ ਨੇ ਇਕ ਸਾਜ਼ਿਸ਼ ਤਹਿਤ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ
ਸ੍ਰੀ ਅੰਮ੍ਰਿਤਸਰ ਸਾਹਿਬ, 14 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ 103 ਸਾਲਾ ਸਥਾਪਨਾ ਦਿਹਾੜੇ ਮੌਕੇ ਅਕਾਲੀ ਲੀਡਰਸ਼ਿਪ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਰੱਖੇ ਤਿੰਨ ਰੋਜ਼ਾ ਸਮਾਗਮਾਂ ਦੇ ਅੱਜ ਆਖਰੀ ਦਿਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਲਈ ਸਮੁੱਚੀ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਹੈ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੋਣ ਦੇ ਨਾਤੇ ਬੇਅਦਬੀ ਦੇ ਦੋਸ਼ੀਆਂ ਨੂੰ ਪੰਥਕ ਸਰਕਾਰ ਹੋਣ ਦੇ ਬਾਵਜੂਦ ਨਾ ਫੜ੍ਹੇ ਜਾਣ ਲਈ ਅਤੇ ਸਰਕਾਰ ‘ਚ ਰਹਿੰਦਿਆਂ ਹੋਰ ਵੀ ਜਾਣੇ ਅਣਜਾਣੇ ‘ਚ ਹੋਈਆਂ ਭੁੱਲਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਤਮਸਤਕ ਹੋ ਕੇ ਪੰਥ ਕੋਲ਼ੋਂ ਮਾਫ਼ੀ ਮੰਗੀ ਹੈ ।
ਹਾਲਾਂਕਿ ਇਸ ਮੌਕੇ ਉਨ੍ਹਾਂ ਇਹ ਮੁੜ ਦੁਹਰਾਇਆ ਕਿ ਅਕਾਲੀ ਦਲ ਗੁਰੂ ਸਾਹਿਬ ਦੀ ਬੇਅਦਬੀ ਬਾਰੇ ਸੋਚ ਵੀ ਨਹੀਂ ਸਕਦਾ ਪ੍ਰੰਤੂ ਵਿਰੋਧੀਆਂ ਦੇ ਝੂਠੇ ਪ੍ਰਚਾਰ ਦੇ ਚੱਲਦਿਆਂ ਅਕਾਲੀ ਦਲ ਨੂੰ ਇਸਦਾ ਸੇਕ ਝੱਲਣਾ ਪਿਆ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਇਹ ਵੀ ਖੁਲਾਸਾ ਕੀਤਾ ਕਿ ਬੇਅਦਬੀ ਦੀਆਂ ਘਟਨਾਵਾਂ ਦੀ ਸੀਬੀਆਈ ਨੂੰ ਜਾਂਚ ਸੌਂਪਣ ਦਾ ਫ਼ੈਸਲਾ ਵੀ ਇਸ ਕਰਕੇ ਲੈਣਾ ਪਿਆ ਕਿ ਵਿਰੋਧੀ ਅਕਾਲੀ ਸਰਕਾਰ ਹੋਣ ਕਾਰਨ ਉਂਗਲ ਨਾ ਉਠਾ ਸਕਣ। ਸ: ਬਾਦਲ ਨੇ ਦੁਖੀ ਮਨ ਨਾਲ ਕਿਹਾ ਕਿ ਅਕਾਲੀ ਸਰਕਾਰ ਜਾਣ ਤੋਂ ਬਾਅਦ ਅੱਜ ਵੀ ਇਹ ਘਟਨਾਵਾਂ ਵਾਪਰ ਰਹੀਆਂ ਹਨ ਪ੍ਰੰਤੂ ਹੁਣ ਸਾਰੇ ਚੁੱਪ ਹਨ, ਜਿਸਤੋਂ ਸਾਫ਼ ਜ਼ਾਹਰ ਹੁੰਦਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਇੱਕ ਵੱਡੀ ਸਾਜ਼ਿਸ਼ ਚੱਲ ਰਹੀ ਸੀ ਤੇ ਇਸਦਾ ਨੁਕਸਾਨ ਵੀ ਕੌਮ ਨੂੰ ਹੋਇਆ ਹੈ, ਕਿਉਂਕਿ ਪੰਥ ਵਿਰੋਧੀ ਸ਼ਕਤੀਆਂ ਨੇ ਦਿੱਲੀ ਤੇ ਹਰਿਆਣਾ ਕਮੇਟੀ ਤੋਂ ਲੈ ਕੇ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਆਦਿ ‘ਤੇ ਆਪਣੇ ਕਬਜ਼ੇ ਕਰ ਲਏ ਹਨ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਸਿੱਖ ਕੌਮ ਵੱਲ ਵਚਨਬਧਤਾ ਨੂੰ ਮੁੜ ਦੁਹਰਾਉਂਦਿਆਂ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ਤੇ ਨਾ ਸਿਰਫ ਬੇਅਦਬੀ ਦੇ ਅਸਲੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ ਬਲਕਿ ਇਸ ਮੁੱਦੇ ਤੇ ਸਾਜਸ਼ ਰਚਣ ਵਾਲਿਆਂ ਦੇ ਚਿਹਰਿਆਂ ਤੋਂ ਨਕਾਬ ਉਤਾਰਿਆ ਜਾਵੇਗਾ। ਉਧਰ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਵਜੋਂ ਸੁਖਬੀਰ ਸਿੰਘ ਬਾਦਲ ਦੁਆਰਾ ਬੇਅਦਬੀ ਦੇ ਮਾਮਲੇ ‘ਤੇ ਮੁਆਫੀ ਮੰਗਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਦਿਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਇਹ ਇੱਕ ਚੰਗਾ ਅਮਲ ਹੈ, ਕਿਉਂਕਿ ਪੰਥ ਦੇ ਵਡੇਰੇ ਹਿੱਤਾਂ ਲਈ ਝੁਕਣਾ ਚੰਗੀ ਗੱਲ ਹੈ । ਉਨ੍ਹਾਂ ਕਿਹਾ ਕਿ ਅੱਜ ਜਦੋਂ ਪੰਥ ‘ਤੇ ਚੌਤਰਫਾ ਹਮਲੇ ਹੋ ਰਹੇ ਹਨ ਤਾਂ ਅਜਿਹੇ ਵਿੱਚ ਅੱਜ ਸਾਰਿਆਂ ਨੂੰ ਇਕਜੁਟ ਹੋ ਕੇ ਪੰਥ ਦੇ ਵਡੇਰੇ ਹਿੱਤਾਂ ਦੇ ਲਈ ਅਕਾਲੀ ਦਲ ਦਾ ਸਾਥ ਦੇਣ ਦੀ ਲੋੜ ਹੈ ਕਿਉਂਕਿ ਇਹ ਪੰਥ ਦੀ ਇੱਕੋ ਨੁਮਾਇੰਦਾ ਸਿਆਸੀ ਜਮਾਤ ਹੈ।

Related posts

ਸਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

punjabusernewssite

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਰਵਾਏ ਧਾਰਮਿਕ ਮੁਕਾਬਲੇ

punjabusernewssite

ਐਕਸੀਅਨ ਪੁੱਡਾ ਦੁੱਧ ਦਾ ਬੂਥ ਚਲਾਉਣ ਬਦਲੇ 20,000 ਰੁਪਏ ਦੀ ਮਾਸਿਕ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite