Monday, February 9, 2026

Sukhbir Singh Badal ਵੱਲੋਂ ਕੌਮ ਨੂੰ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦੀ ਅਪੀਲ ਤਾਂ ਜੋ ਕੇਂਦਰ ਤੇ ਰਾਜ ਸਰਕਾਰਾਂ ਤੋਂ ਸਿੱਖ ਸੰਸਥਾਵਾਂ ਤੇ ਗੁਰਧਾਮਾਂ ਦਾ ਪ੍ਰਬੰਧ ਵਾਪਸ ਲਿਆ ਜਾ ਸਕੇ

Date:

spot_img

👉ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਨਿਖੇਧੀ
Sri Anandpur Sahib News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਵੇ ਤਾਂ ਜੋ ਉਹਨਾਂ ਸਿੱਖ ਸੰਸਥਾਵਾਂ ਤੇ ਗੁਰਧਾਮਾਂ ਦਾ ਪ੍ਰਬੰਧ ਵਾਪਸ ਲਿਆ ਜਾ ਸਕੇ ਜਿਹਨਾਂ ’ਤੇ ਕੇਂਦਰ ਅਤੇ ਵੱਖ-ਵੱਖ ਰਾਜ ਸਰਕਾਰਾਂ ਨੇ ਕਬਜ਼ਾ ਕਰ ਲਿਆ ਹੈ।ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ’ਤੇ ਇਥੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਇਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿੰਨਾ ਚਿਰ ਤੱਕ ਤੁਸੀਂ ਇਕ ਬੈਨਰ ਹੇਠ ਇਕਜੁੱਟ ਨਹੀਂ ਹੁੰਦੇ, ਤੁਸੀਂ ਆਪਣੇ ਗੁਰਧਾਮਾਂ ਦੀ ਰਾਖੀ ਨਹੀਂ ਕਰ ਸਕੋਗੇ। ਉਹਨਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਪ੍ਰਬੰਧ ਪਾਰਟੀ ਕੋਲੋਂ ਇਸ ਵਾਸਤੇ ਖੋਹ ਲਿਆ ਗਿਆ ਕਿਉਂਕਿ ਪਾਰਟੀ ਕਮਜ਼ੋਰ ਹੋ ਗਈ ਸੀ।

ਇਹ ਵੀ ਪੜ੍ਹੋ  ਏਮਜ਼ ਨੇ ਮਾਣ ਨਾਲ ਸਾਲਾਨਾ ਸਟੇਟ ਕਾਨਫਰੰਸ, ਪਨਪੈਡੀਕਨ 2025 ਦੀ ਕੀਤੀ ਮੇਜ਼ਬਾਨੀ

ਉਹਨਾਂ ਕਿਹਾ ਕਿ ਇਸੇ ਤਰੀਕੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਨੇ ਸੂਬੇ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰ ਦਿੱਤਾ ਹੈ।ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿੰਨ ਸ਼ਹਿਰਾਂ ਨੂੰ ਪਵਿੱਤਰ ਨਗਰੀ ਦਾ ਦਰਜਾ ਦੇਣ ਦੇ ਕੀਤੇ ਐਲਾਨ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਪੰਦਰਾਂ ਸਾਲ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਪਵਿੱਤਰ ਨਗਰੀ ਦਾ ਦਰਜਾ ਦੇ ਚੁੱਕੀ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਦਾ ਅਪਮਾਨ ਕਰਨ ਦੀ ਵੀ ਨਿਖੇਧੀ ਕੀਤੀ।ਉਹਨਾਂ ਕਿਹਾ ਕਿ ਜੋ ਕੋਈ ਵੀ ਸਿੱਖਾਂ ਦੇ ਸਰਵ ਉਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਸਨਮਾਨ ਨਹੀਂ ਕਰਦਾ ਉਹ ਸਾਰੀ ਕੌਮ ਦਾ ਦੁਸ਼ਮਣ ਹੈ। ਉਹਨਾਂ ਕਿਹਾ ਕਿ ਤੁਹਾਨੂੰ ਅਜਿਹੇ ਅਪਮਾਨ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਾ ਚਾਹੀਦਾ।ਸਰਦਾਰ ਬਾਦਲ ਨੇ ਕੌਮ ਨੂੰ ਅਪੀਲ ਕੀਤੀ ਕਿ ਉਹਨਾਂ ਤਾਕਤਾਂ ਦੀ ਪਛਾਣ ਕੀਤੀ ਜਾਵੇ ਜੋ ਕੌਮ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ।

ਇਹ ਵੀ ਪੜ੍ਹੋ  ਪਾਕਿਸਤਾਨ ਤੋਂ ਤਸਕਰੀ ਕਰਕੇ ਮੰਗਵਾਈ 5 ਕਿਲੋ ਹੈਰੋਇਨ ਸਮੇਤ 2 ਤਸਕਰ ਕਾਬੂ

ਉਹਨਾਂ ਕਿਹਾ ਤੁਹਾਨੂੰ ਜਾਗ ਕੇ ਵੇਖਣਾ ਪਵੇਗਾ ਕਿ ਤੁਹਾਡਾ ਆਪਣਾ ਕੌਣ ਹੈ ਤੇ ਉਹ ਕੌਣ ਹਨ ਜੋ ਸਾਡੇ ਵਿਚ ਰਹਿ ਕੇ ਹੀ ਕੌਮ ਨੂੰ ਕਮਜ਼ੋਰ ਕਰਨ ’ਤੇ ਲੱਗੇ ਹੋਏ ਹਨ।ਉਹਨਾਂ ਦੱਸਿਆ ਕਿ ਕਿਵੇਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਹਿੰਦੂ ਧਰਮ ਦੀ ਰੱਖਿਆ ਵਾਸਤੇ ਸ਼ਹਾਦਤ ਦੇਣ ਦੇ ਬਾਵਜੂਦ ਦੇਸ਼ ਵਿਚ ਸਿਆਸੀ ਪਾਰਟੀਆਂ ਆਪਣੇ ਸਿਆਸੀ ਲਾਭ ਵਾਸਤੇ ਇਕ ਧਰਮ ਦੇ ਲੋਕਾਂ ਨੂੰ ਦੂਜੇ ਧਰਮਰਦੇ ਲੋਕਾਂ ਨਾਲ ਲੜਾਉਣ ’ਤੇ ਲੱਗੀਆਂ ਹੋਈਆਂ ਹਨ।ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਸਿੱਖਣ ਅਤੇ ਕਿਹਾ ਕਿ ਅਸੀਂ ਵੰਡ ਪਾਉਣ ਦੀ ਥਾਂ ’ਤੇ ਹਮੇਸ਼ਾ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਚਲਦੇ ਹਾਂ।ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਫਲਸਫੇ ਬਾਰੇ ਗੱਲ ਕੀਤੀ ਤੇ ਦੱਸਿਆ ਕਿ ਕਿਵੇਂ ਅੱਜ ਦੇ ਸਮੇਂ ਵਿਚ ਵੀ ਉਸਦੀ ਕਿਵੇਂ ਮਹੱਤਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਾਲਜ਼ ਦੇ ਕਲਾਸਰੂਮ ‘ਚ ਵਿਦਿਆਰਥਣ ਦੇ ਕ+ਤ+ਲ ਤੋਂ ਬਾਅਦ ਨੌਜਵਾਨ ਵੱਲੋਂ ਆਤਮ+ਹੱਤਿਆ

Tarn Taran News: ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਵਿਚ...

Delhi Public School Bathinda ‘ਚ ਸਿੱਖ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣਾ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ-ਐਡਵੋਕੇਟ ਧਾਮੀ

👉ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰੀ ਅਧਿਆਪਕ ਯੋਗਤਾ ਪ੍ਰੀਖਿਆ ’ਚ...

Bathinda ‘ਚ ਬਿਨ੍ਹਾਂ ਮੰਨਜੂਰੀ ਪੀ.ਜੀ ਚਲਾਉਣ ਵਾਲਿਆਂ ਵਿਰੁਧ Police ਦੀ ਸਖ਼ਤੀ, ਪਰਚੇ ਦਰਜ਼

Bathinda News: Bathinda ਸ਼ਹਿਰ 'ਚ ਧੜਾ-ਧੜ ਖੁੱਲੇ ਪੇਇੰਗ ਗੇਸਟ...