Punjabi Khabarsaar
ਮੁਕਤਸਰ

ਸੁਖਬੀਰ ਸਿੰਘ ਬਾਦਲ ਨੇ ਹਲਕਾ ਲੰਬੀ ਦੇ ਵਾਸੀਆਂ ਨੂੰ ਮਰਹੂਮ ਸ: ਬਾਦਲ ਦੀ ਤਰ੍ਹਾਂ ਸੇਵਾ ਕਰਨ ਦਾ ਦੁਆਇਆ ਭਰੋਸਾ

ਹਰਸਿਮਰਤ ਕੌਰ ਬਾਦਲ ਨਾਲ ਮਿਲਕੇ ਵੋਟਰਾਂ ਦਾ ਕੀਤਾ ਧੰਨਵਾਦ
ਬਾਦਲ, 7 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਭਰੋਸਾ ਦੁਆਇਆ ਕਿ ਉਹ ਲੰਬੀ ਦੇ ਲੋਕਾਂ ਦੀ ਉਸੇ ਤਰੀਕੇ ਸੇਵਾ ਕਰਨਗੇ ਜਿਵੇਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਅਤੇ ਕਿਹਾ ਕਿ ਮਰਹੂਮ ਆਗੂ ਨੇ ਆਪਣੇ ਆਖਰੀ ਦਿਨਾਂ ਵਿਚ ਹਸਪਤਾਲ ਵਿਚ ਬੈਡ ’ਤੇ ਹੁੰਦਿਆਂ ਉਹਨਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਪਾਰਟੀ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ ’ਤੇ ਲੰਬੀ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ, ਨੇ ਕਿਹਾ ਕਿ ਅਸੀਂ ਇਸ ਚੋਣ ਨੂੰ ਆਪਣੀ ਚੋਣ ਮੰਨ ਕੇ ਲੜਨ ਲਈ ਤੁਹਾਡੇ ਧੰਨਵਾਦੀ ਹਾਂ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਤੁਸੀਂ ਇਸ ਗੱਲ ਤੋਂ ਗੁੱਸੇ ਵਿਚ ਸੀ 2022 ਵਿਚ ਪ੍ਰਕਾਸ਼ ਸਿੰਘ ਬਾਦਲ ਹਲਕੇ ਤੋਂ ਕਿਉਂ ਹਾਰੇ ਤੇ ਤੁਸੀਂ ਇਸ ਫੈਸਲੇ ਨੂੰ ਦਰੁੱਸਤ ਕਰਨਾ ਚਾਹੁੰਦੇ ਸੀ।

ਮੁੱਖ ਮੰਤਰੀ ਵੱਲੋਂ ਪਟਿਆਲਾ ਅਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਵਿਧਾਇਕਾਂ,ਚੇਅਰਮੈਨਾਂ,ਅਹੁਦੇਦਾਰਾਂ’ਤੇ ਵਲੰਟੀਅਰਾਂ ਨਾਲ ਮੀਟਿੰਗ

ਉਹਨਾਂ ਕਿਹਾ ਕਿ ਅਸਲ ਵਿਚ ਜਦੋਂ 2012 ਵਿਚ ਮੁੜ ਅਕਾਲੀ ਦਲ ਦੀ ਸਰਕਾਰ ਬਣੀ ਸੀ ਤਾਂ ਬਾਦਲ ਸਾਹਿਬ ਚਾਹੁੰਦੇ ਸੀ ਕਿ ਮੈਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਾਂ ਪਰ ਮੈਂ ਇਨਕਾਰ ਕਰ ਦਿੱਤਾ। ਉਹਨਾਂ ਕਿਹਾ ਕਿ ਅਜਿਹੇ ਮੌਕੇ ਬਾਅਦ ਵਿਚ ਵੀ ਆਏ ਪਰ ਮੈਂ ਸਪਸ਼ਟ ਸੀ ਕਿ ਸਿਰਫ ਬਾਦਲ ਸਾਹਿਬ ਹੀ ਸਾਡੀ ਅਗਵਾਈ ਕਰਨ।ਸੂਬੇ ਵਿਚ ਅਕਾਲੀ ਦਲ ਦੀ ਹਾਰ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰਦਾ ਰਹੇਗਾ ਤੇ ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ। ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਉਹਨਾਂ ’ਤੇ ਵਿਸ਼ਵਾਸ ਪ੍ਰਗਟ ਕਰਨ ਵਾਸਤੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਉਹਨਾਂ ਦੀ ਜਿੱਤ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੈ।

ਕੰਗਣਾ ਰਣੌਤ ਥੱਪੜ ਮਾਮਲਾ: ਕਾਂਸਟੇਬਲ ਵਿਰੁਧ ਪਰਚਾ ਦਰਜ਼,ਕਿਸਾਨ ਕੁਲਵਿੰਦਰ ਕੌਰ ਦੇ ਹੱਕ ’ਚ ਡਟੇ

ਉਹਨਾਂ ਕਿਹਾ ਕਿ ਲੰਬੀ, ਜਿਥੇ ਹਰ ਪਿੰਡ ਵਿਚ ਅਕਾਲੀ ਦਲ ਦੀ ਜਿੱਤ ਹੋਈ, ਦੇ ਲੋਕਾਂ ਨੇ ਉਹਨਾਂ ਨੂੰ ਠੋਕਵਾਂ ਜਵਾਬ ਦੇ ਦਿੱਤਾ ਹੈ ਜੋ ਬਾਦਲ ਸਾਹਿਬ ਦੀ ਵਿਰਾਸਤ ਖਰਾਬ ਕਰਨਾ ਚਾਹੁੰਦੇ ਹਨ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਇਸ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਵੋਟ ਦਰ ਵਿਚ 10 ਫੀਸਦੀ ਦਾ ਵਾਧਾ ਹੋਇਆ ਹੈ ਤੇ ਉਹ ਪੰਜ ਵਿਧਾਨ ਸਭਾ ਹਲਕਿਆਂ ਵਿਚ ਜਿੱਤੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਬਠਿੰਡਾ ਸ਼ਹਿਰੀ ਵਿਚ ਤੀਜੇ ਨੰਬਰ ’ਤੇ ਅਤੇ ਸਾਰੇ 9 ਹਲਕਿਆਂ ਵਿਚ ਕਾਂਗਰਸ ਆਖਰੀ ਨੰਬਰ ’ਤੇ ਆਈ ਹੈ।ਬੀਬੀ ਬਾਦਲ ਨੇ ਇਹ ਵੀ ਦੋਸ਼ ਲਗਾਇਆ ਕਿਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਪਾਰਟੀ ਇਕ ਦੂਜੇ ਨਾਲ ਰਲ ਗਏ ਸਨ ਤੇ ਭਾਜਪਾ ਵੀ ਉਹਨਾਂ ਦੇ ਨਾਲ ਰਲ ਗਈ ਸੀ।

ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੇ ਮੁੜ ਤੋਂ ਰੱਚਿਆ ਇਤਿਹਾਸ

ਚੰਡੀਗੜ੍ਹ ਹਵਾਈ ਅੱਡੇ ’ਤੇ ਕੱਲ੍ਹ ਮੰਡੀ ਦੇ ਐਮ ਪੀ ਕੰਗਣਾ ਰਣੌਤ ਨਾਲ ਸੀ ਆਈ ਐਸ ਐਫ ਦੀ ਮਹਿਲਾ ਕਾਂਸਟੇਬਲ ਵੱਲੋਂ ਕਿਸਾਨ ਅੰਦੋਲਨ ਵਿਚ ਔਰਤਾਂ ਬਾਰੇ ਕੀਤੀਆਂ ਟਿੱਪਣੀਆਂ ਲਈ ਚਪੇੜ ਮਾਰਨ ਦੇ ਮਾਮਲੇ ਦੀ ਗੱਲ ਕਰਦਿਆਂ ਕਿਹਾ ਕਿ ਹਰ ਕਿਸੇ ਨੂੰ ਆਪਣੇ ਬਿਆਨ ਵਿਚ ਸੰਜਮ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਘਟਨਾ ਤੋਂ ਬਾਅਦ ਵੀ ਮੰਡੀ ਦੇ ਐਮ ਪੀ ਨੇ ਨਫਰਤ ਤੇ ਵੰਡ ਪਾਊ ਰਾਜਨੀਤੀ ਕਰਨ ਦਾ ਯਤਨ ਕੀਤਾ। ਬੀਬੀ ਬਾਦਲ ਨੇ ਬੁਢਲਾਡਾ, ਬਠਿੰਡਾ ਦਿਹਾਤੀ ਤੇ ਬਠਿੰਡਾ ਸ਼ਹਿਰੀ ਹਲਕਿਆਂ ਵਿਚ ਵੀ ਧੰਨਵਾਦੀ ਦੌਰਿਆਂ ਵਿਚ ਸ਼ਮੂਲੀਅਤ ਕੀਤੀ।

ਸੀਰੀ ਨੇ ਸਾਥੀਆਂ ਨਾਲ ਮਿਲਕੇ ਜੱਟ ਤੋਂ ਖ਼ਾਲਿਸਤਾਨ ਦੇ ਨਾਂ ’ਤੇ ਮੰਗੀ 6 ਲੱਖ ਦੀ ਫ਼ਿਰੌਤੀ, ਪੁਲਿਸ ਵੱਲੋਂ ਕਾਬੂ

ਇਸਤੋਂ ਇਲਾਵਾ ਹਰਸਿਮਰਤ ਕੌਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹਨਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਲਈ ਉਹਨਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ ਵੱਲ ਕੋਈ ਠੋਸ ਕਦਮ ਚੁੱਕੇ, ਸਾਨੂੰ ਸਾਰਿਆਂ ਨੂੰ ਹੀ ਮਿਲ ਕੇ ਇਸ ਟੀਚੇ ਨੂੰ ਪੂਰਾ ਕਰਨ ਲਈ ਕੰਮ ਕਰਨਾ ਚਾਹੀਦਾ ਹੈ । ਪੰਜਾਬੀਆਂ ਉਪਰ ਅੱਤਵਾਦੀ ਜਾਂ ਫ਼ਿਰਕੂਵਾਦੀ ਹੋਣ ਦੇ ਇਲਜ਼ਾਮ ਲਗਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ । ਸ਼ਾਇਦ ਉਹ ਨਹੀਂ ਜਾਣਦੇ ਕਿ ਪੰਜਾਬੀ ਉਹ ਦੇਸ਼ ਭਗਤ ਹਨ, ਜੋ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ ਅਤੇ ਦੇਸ਼ ਲਈ ਅਨਾਜ ਦੇ ਖਜ਼ਾਨੇ ਭਰ ਰਹੇ ਹਨ ।

 

Related posts

ਚੋਣ ਪ੍ਰਚਾਰ ਦੀ ਸਮਾਪਤੀ ’ਤੇ ਬੋਲੇ ਕਰਮਜੀਤ ਅਨਮੋਲ, ਜਿੱਤਾਂਗੇ ਜ਼ਰੂਰ ਪਰ ਜੱਸ਼ਨ ਨਹੀਂ ਮਨਾਵਾਂਗੇ

punjabusernewssite

ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ

punjabusernewssite

ਮੰਤਰੀ ਬਣ ਕੇ ਵੀ ਮਰੀਜ਼ਾਂ ਦੀ ਜਾਂਚ ਕਰਕੇ ਜਾਰੀ ਹੈ ਡਾ: ਬਲਜੀਤ ਕੌਰ ਵਲੋਂ ਮਨੁੱਖਤਾ ਦੀ ਸੇਵਾ

punjabusernewssite