Monday, February 2, 2026

ਸੁਖਬੀਰ ਸਿੰਘ ਬਾਦਲ ਵੱਲੋਂ ਗੁਰਦਾਸਪੁਰ ਤੇ ਜਲੰਧਰ ’ਚ ਵੰਡਣ ਵਾਸਤੇ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ

Date:

spot_img

👉ਐਲਾਨ ਕੀਤਾ ਕਿ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੰਡੇਗੀ
ਚਮਕੌਰ ਸਾਹਿਬ, 20 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦਾਸਪੁਰ ਅਤੇ ਜਲੰਧਰ ਵਿਚ ਹੜ੍ਹ ਮਾਰੇ ਇਲਾਕਿਆਂ ਵਿਚ ਪਸ਼ੂਆਂ ਨੂੰ ਪਾਉਣ ਲਈ 100 ਟਰੱਕ ਮੱਕੀ ਦੇ ਅਚਾਰ ਦੇ ਰਵਾਨਾ ਕੀਤੇ ਅਤੇ ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੇ ਇਕ ਮਹੀਨੇ ਵਿਚ ਪਾਰਟੀ ਹੜ੍ਹਾਂ ਨਾਲ ਪ੍ਰਭਾਵਤ 50,000 ਗਰੀਬ ਪਰਿਵਾਰਾਂ ਨੂੰ ਕਣਕ ਵੀ ਵੰਡੇਗੀ ਤਾਂ ਜੋ ਉਹਨਾਂ ਨੂੰ ਪੈਰਾਂ ਸਿਰ ਕੀਤਾ ਜਾ ਸਕੇ।ਅੱਜ ਇਥੇ ਅਨਾਜ ਮੰਡੀ ਤੋਂ ਟਰੱਕ ਰਵਾਨਾ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਪਾਰਟੀ ਆਬ਼ਜਵਰ ਜਿਹਨਾਂ ਨੇ ਹੜ੍ਹ ਪ੍ਰਭਾਵਤ ਪਿੰਡਾਂ ਦਾ ਦੌਰਾ ਕੀਤਾ ਹੈ, ਨੇ ਦੱਸਿਆ ਹੈ ਕਿ ਪਸ਼ੂਆਂ ਲਈ ਚਾਰੇ ਦੀ ਬਹੁਤ ਘਾਟ ਹੈ ਤੇ ਇਸ ਵਾਸਤੇ ਪਾਰਟੀ ਨੇ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਵੰਡਣ ਵਾਸਤੇ ਮੱਕੀ ਦਾ ਅਚਾਰ ਖਰੀਦਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਨਾਲ ਹੀ ਇਹ ਵੀ ਰਿਪੋਰਟ ਆਈ ਕਿ ਗਰੀਬ ਲੋਕਾਂ ਕੋਲ ਰਾਸ਼ਨ ਦੀ ਘਾਟ ਹੈ ਕਿਉਂਕਿ ਉਹਨਾਂ ਦਾ ਇਕ ਮਹੀਨੇ ਤੋਂ ਸਭ ਕੁਝ ਰੁੜ੍ਹ ਗਿਆ ਹੈ। ਉਹਨਾਂ ਕਿਹਾ ਕਿ ਇਸ ਵਾਸਤੇ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ 50 ਹਜ਼ਾਰ ਪਰਿਵਾਰਾਂ ਨੂੰ ਕਣਕ ਪ੍ਰਦਾਨ ਕਰਾਂਗੇ।

ਇਹ ਵੀ ਪੜ੍ਹੋ ਨੌਜਵਾਨਾਂ ਦੀ ਸਮਾਜਿਕ-ਆਰਥਿਕ ਤਰੱਕੀ ਲਈ ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਦੀ ਗਿਣਤੀ ਵਿੱਚ ਵਾਧਾ: ਤਰੁਨਪ੍ਰੀਤ ਸਿੰਘ ਸੌਂਦ

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਇਕ-ਇਕ ਲੱਖ ਏਕੜ ਜ਼ਮੀਨ ਵਾਸਤੇ ਸਰਟੀਫਾਈਡ ਬੀਜ ਵੰਡਣਗੇ। ਉਹਨਾਂ ਕਿਹਾ ਕਿ ਹੁਣ ਜਦੋਂ ਅਸੀਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੇ ਮਿਲ ਕੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਵੰਡਣ ਦੀ ਜ਼ਿੰਮੇਵਾਰੀ ਲੈ ਲਈ ਹੈ ਤਾਂ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਹੜ੍ਹਾਂ ਨਾਲ ਪ੍ਰਭਾਵਤ ਬਾਕੀ ਰਹਿੰਦੇ 2 ਲੱਖ ਏਕੜ ਵਾਸਤੇ ਸਰਟੀਫਾਈਡ ਬੀਜ ਪ੍ਰਦਾਨ ਕਰੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸਾਰੇ 4 ਲੱਖ ਏਕੜ ਜ਼ਮੀਨ ਵਾਸਤੇ ਕਿਸਾਨਾਂ ਨੂੰ ਡੀ ਏ ਪੀ ਵੰਡਣ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ ਤੇ ਟਰੈਕਟਰ ਲਗਾ ਕੇ ਜ਼ਮੀਨ ਸਾਫ ਕਰਨ ਦੀ ਜ਼ਿੰਮੇਵਾਰੀ ਵੀ ਚੁੱਕਣੀ ਚਾਹੀਦੀ ਹੈ। ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਜਲਦੀ ਹੀ ’ਟਰੈਕਟਰ ਸੇਵਾ’ ਸ਼ੁਰੂ ਕਰੇਗਾ ਜਿਸ ਤਹਿਤ ਹੜ੍ਹਾਂ ਨਾਲ ਪ੍ਰਭਾਵਤ ਖੇਤੀਬਾੜੀ ਜ਼ਮੀਨ ਵਿਚੋਂ ਰੇਤਾ ਕੱਢਣ ਵਾਸਤੇ ਡੀਜ਼ਲ ਮੁਫਤ ਦਿੱਤਾ ਜਾਵੇ।ਸ: ਬਾਦਲ ਨੇ ਕਿਹਾ ਕਿ ਪਾਰਟੀ ਨੇ ਸਾਰੇ ਹੜ੍ਹ ਰਾਹਤ ਕਾਰਜਾਂ ਨੂੰ ਨਿਯਮਿਤ ਤੌਰ ’ਤੇ ਚਲਾਉਣ ਵਾਸਤੇ ਇਕ ਨਿਗਰਾਨ ਕਮੇਟੀ ਬਣਾਈ ਹੈ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਉਹਨਾਂ ਦੇ ਪੈਰਾਂ ਸਿਰ ਕਰਨ ਵਾਸਤੇ ਸਹਾਇਤਾ ਪ੍ਰਦਾਨ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਵਰਕਰ ਉਹਨਾਂ ਦੇ ਖੇਤਾਂ ਨੂੰ ਪਹਿਲਾਂ ਵਰਗਾ ਕਰਨ ਵਾਸਤੇ ਕਿਸਾਨਾਂ ਦੇ ਨਾਲ ਰਲ ਕੇ ਕੰਮ ਕਰਨਗੇ।

ਇਹ ਵੀ ਪੜ੍ਹੋ DAV College Bathinda ਦੇ ਕਾਮਰਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਨਾਮਣਾ ਖੱਟਿਆ

ਉਹਨਾਂ ਨੇ ਹੋਰ ਸਿਆਸੀ ਪਾਰਟੀਆਂ ਤੇ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਪੰਜਾਬ ਦੇ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ। ਉਹਨਾਂ ਕਿਹਾ ਕਿ ਖਾਲਸਾ ਪੰਥ ਅਤੇ ਪੰਜਾਬੀ ਦੇਸ਼ ਵਿਚ ਕਿਤੇ ਵੀ ਕੁਦਰਤੀ ਆਫ ਆਉਣ ’ਤੇ ਲੋਕਾਂ ਦੀ ਮਦਦ ਵਾਸਤੇ ਬਹੁੜਦੇ ਸਨ। ਹੁਣ ਸਮਾਂ ਹੈ ਕਿ ਇਸ ਸੰਕਟ ਦੀ ਘੜੀ ਵਿਚ ਪੰਜਾਬੀਆਂ ਦੀ ਮਦਦ ਕੀਤੀ ਜਾਵੇ।ਇਸ ਤੋਂ ਪਹਿਲਾਂ ਟਰੱਕ ਰਵਾਨਾ ਕਰਨ ਤੋਂ ਪਹਿਲਾਂ ’ਅਰਦਾਸ’ ਕੀਤੀ ਗਈ। ਸਰਦਾਰ ਬਾਦਲ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਉਹਨਾਂ ਦੀ ਟੀਮ ਨੂੰ ਮੱਕੀ ਦਾ ਅਚਾਰ ਵੰਡਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਸੁਲਤਾਨਪੁਰ ਲੋਧੀ ਵਿਚ ਭਰੋਸਨਾ ਤੇ ਆਹਲੀ ਬੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਉਹ ਬੰਨ ਦੀ ਮਜ਼ਬੂਤੀ ਵਾਸਤੇ ਡੀਜ਼ਲ, ਪੋਕਲੇਨ ਮਸ਼ੀਨਾਂ, ਲੋਹੇ ਦੀਆਂ ਤਾਰਾਂ ਤੇ ਟਰੈਕਟਰ ਪ੍ਰਦਾਨ ਕਰਨਗੇ ਤੇ ਨਾਲ ਹੀ ਖੇਤਾਂ ਵਿਚੋਂ ਰੇਤਾ ਕੱਢਣ ਵਾਸਤੇ ਕਿਸਾਨਾਂ ਦੀ ਮਦਦ ਕਰਨਗੇ।ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ, ਪਰਮਜੀਤ ਸਿੰਘ ਢਿੱਲੋਂ,ਪਰਮਬੰਸ ਸਿੰਘ ਰੋਮਾਣਾ, ਬੀਬੀ ਗੁਰਪ੍ਰੀਤ ਕੌਰ, ਐਚ ਐਸ ਚਾਵਲਾ, ਹਰਜਾਪ ਸਿੰਘ ਸੰਘਾ, ਰਵਿੰਦਰ ਸਿੰਘ ਖੇੜਾ, ਅਰਸ਼ਦੀਪ ਸਿੰਘ ਕਲੇਰ ਆਦਿ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...