👉ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਨੂੰ ਪੰਜਾਬ ਵਿਰੋਧੀ ਤਾਕਤਾਂ ਤੋਂ ਬਚਾਉਣ ਦਾ ਦਿੱਤਾ ਸੱਦਾ, ਪ੍ਰਣ ਲਿਆ ਕਿ ਉਹ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਣਗੇ
Talwandi Sabo News: Sukhbir Singh Badal; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬੇ ਨੂੰ ਉਹਨਾਂ ਪੰਜਾਬ ਵਿਰੋਧੀ ਤਾਕਤਾਂ ਤੋਂ ਬਚਾਉਣ ਦਾ ਸੱਦਾ ਦਿੱਤਾ ਜੋ ਸਿੱਖ ਲੀਡਰਸ਼ਿਪ ਨੂੰ ਖ਼ਤਮ ਕਰਨਾ ਚਾਹੁੰਦੀਆਂ ਹਨ ਅਤੇ ਸੂਬੇ ਦੀ ਅਮਨ ਤੇ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਤਮ ਕਰ ਕੇ ਇਸਨੂੰ ਮੁੜ ਕਾਲੇ ਦੌਰ ਵਿਚ ਧੱਕਣਾ ਚਾਹੁੰਦੀਆਂ ਹਨ।ਅਕਾਲੀ ਦਲ ਦੇ ਪ੍ਰਧਾਨ 13 ਅਗਸਤ ਨੂੰ ਨਾਂਦੇੜ ਵਿਖੇ ਹੋਏ ਕਾਤਲਾਨਾ ਹਮਲੇ ਵਿਚ ਜ਼ਖ਼ਮੀ ਹੋਣ ਉਪਰੰਤ ਠੀਕ ਹੋਣ ’ਤੇ ਆਪਣੀ ਪਤਨੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮਿਲ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਵਾਸਤੇ ਇਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ ਜਿਹਨਾਂ ਨੇ ਪਾਰਟੀ ਪ੍ਰਧਾਨ ਨਾਲ ਇਕਜੁੱਟਤਾ ਪ੍ਰਗਟ ਕੀਤੀ ਅਤੇ ਸੁਖਬੀਰ ਸਿੰਘ ਬਾਦਲ ਦੀ ਹਮਾਇਤ ਵਿਚ ਅਤੇ ਪਾਰਟੀ ਦੇ ਸਿਧਾਂਤਾਂ ’ਤੇ ਡਟੇ ਰਹਿਣ ਲਈ ਨਾਅਰੇਬਾਜ਼ੀ ਵੀ ਕੀਤੀ ਤੇ ਸੂਬੇ ਵਿਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਹਰ ਹੀਲੇ ਬਚਾ ਕੇ ਰੱਖਣ ਦਾ ਪ੍ਰਣ ਲਿਆ।
ਇਹ ਵੀ ਪੜ੍ਹੋ 👉PCMS Association ਮਨਿਸਟੀਰੀਅਲ ਕਾਮਿਆਂ ਦੇ ਹੱਕ ‘ਚ ਡਟੀ; 27 ਨੂੰ OPDs ਬੰਦ ਰੱਖਣ ਦਾ ਐਲਾਨ
ਦਮਦਮਾ ਸਾਹਿਬ ਵਿਖੇ ਜਥੇਦਾਰ ਬਾਬਾ ਟੇਕ ਸਿੰਘ ਨੇ ਅਰਦਾਸ ਕੀਤੀ ਅਤੇ ਅਕਾਲੀ ਦਲ ਪ੍ਰਧਾਨ ਨੂੰ ਸਿਰੋਪਾਓ ਬਖਸ਼ਿਸ਼ ਕੀਤੀ।’ਸੁਖਬੀਰ ਤੇਰੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਦੇ ਨਾਅਰਿਆਂ ਦੇ ਚਲਦਿਆਂ ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਕਦੇ ਵੀ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵੇਗਾ। ਉਹਨਾਂ ਕਿਹਾ ਕਿ ਇਹ ਸਾਡਾ ਮਿਸ਼ਨ ਹੈ ਕਿ ਪੰਜਾਬ ਵਿਚ ਸਾਰੇ ਧਰਮਾਂ ਦਾ ਸਤਿਕਾਰ ਹੋਵੇ ਅਤੇ ਅਸੀ਼ ਸਾਰੇ ਮਿਲ ਕੇ ਆਪਸੀ ਭਾਈਚਾਰਕ ਸਾਂਝ ਦੇ ਨਾਲ-ਨਾਲ ਪੰਜਾਬੀਆਂ ਦੀ ਭਲਾਈ ਵਾਸਤੇ ਕੰਮ ਕਰੀਏ। ਉਹਨਾਂ ਨੇ ਇਹ ਵੀ ਸਪਸ਼ਟ ਕੀਤਾ ਕਿ ਅਕਾਲੀ ਦਲ ਨਾ ਸਿਰਫ ਸ਼ਹੀਦਾਂ ਦੀ ਪਾਰਟੀ ਹੈ ਬਲਕਿ ਇਹ ਪੰਜਾਬ ਤੇ ਪੰਥ ਦੀ ਪਾਰਟੀ ਹੈ। ਉਹਨਾਂ ਕਿਹਾ ਕਿ ਸਾਡੀ ਪਾਰਟੀ 105 ਸਾਲ ਪੁਰਾਣੀ ਹੈ ਜਿਸਨੇ ਹਮੇਸ਼ਾ ਤਸ਼ੱਦਦ ਦੇ ਖਿਲਾਫ ਲੜਾਈ ਲੜੀ ਭਾਵੇਂ ਉਹ ਆਜ਼ਾਦੀ ਤੋਂ ਪਹਿਲਾਂ ਹੋਵੇ ਜਾਂ ਆਜ਼ਾਦੀ ਤੋਂ ਬਾਅਦ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਗਰੀਬਾਂ ਅਤੇ ਕਿਸਾਨਾਂ ਵਾਸਤੇ ਡੱਟ ਕੇ ਲੜਾਈ ਲੜੀ। ਅਸੀਂ ਖਾਲਸਾ ਪੰਥ ਵਾਸਤੇ ਵੀ ਵੱਧ ਚੜ੍ਹ ਕੇ ਸ਼ਹਾਦਤਾਂ ਦਿੱਤੀਆਂ।
ਇਹ ਵੀ ਪੜ੍ਹੋ 👉Breaking News; Bathinda Police ‘ਚ ਵੱਡਾ ਫੇਰਬਦਲ, Ins Rank ਤੋਂ ਲੈ ਕੇ ਸਿਪਾਹੀ ਤੱਕ 300 ਮੁਲਾਜ਼ਮਾਂ ਦੇ ਕੀਤੇ ਤਬਾਦਲੇ
ਉਹਨਾਂ ਕਿਹਾ ਕਿ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਅਕਾਲੀ ਦਲ ਦੇ ਪ੍ਰਧਾਨ ਵਜੋਂ ਮੈਂ ਇਹਨਾਂ ਆਦਰਸ਼ਾਂ ’ਤੇ ਡੱਟ ਕੇ ਪਹਿਰਾ ਦਿੱਤਾ ਤੇ ਕਦੇ ਵੀ ਸਮਝੌਤਾ ਨਹੀਂ ਕੀਤਾ।ਸ: ਬਾਦਲ ਨੇ ਨਿਮਾਣੇ ਹੋ ਕੇ ਕਿਹਾ ਕਿ ਉਹ ਅਕਾਲ ਪੁਰਖ਼ ਦਾ ਸ਼ੁਕਰਾਨਾ ਕਰਨ ਆਏ ਹਨ ਜਿਹਨਾਂ ਨੇ ਪੰਥ ਦੇ ਦੁਸ਼ਮਣਾਂ ਤੋਂ ਉਹਨਾਂ ਦੀ ਰਾਖੀ ਕੀਤੀ ਜਦੋਂ ਕਿ ਪੰਥ ਦੇ ਇਹ ਦੋਖੀ ਇਹ ਵੀ ਨਹੀਂ ਜਾਣਦੇ ਕਿ ਗੁਰੂ ਘਰ ਦੀ ਮਰਿਆਦਾ ਕੀ ਹੈ। ਉਹਨਾਂ ਕਿਹਾ ਕਿ ਮੈਂ ਉਹਨਾਂ ਲੱਖਾਂ ਲੋਕਾਂ ਦਾ ਵੀ ਸ਼ੁਕਰਾਨਾ ਕਰਦਾ ਹਾਂ ਜੋ ਮੇਰੇ ਲਈ ਅਰਦਾਸਾਂ ਕਰ ਰਹੇ ਸਨ ਅਤੇ ਮੈਨੂੰ ਸ਼ੁਭ ਇੱਛਾਵਾਂ ਭੇਜੀਆਂ। ਉਹਨਾਂ ਕਿਹਾ ਕਿ ਜਿਥੇ ਉਹਨਾਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ, ਉਥੇ ਹੀ ਪੰਜਾਬ ਵਿਚ ਖੁਸ਼ਹਾਲੀ ਪਰਤਣ ਦੀ ਅਰਦਾਸ ਵੀ ਕੀਤੀ ਹੈ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਅਕਾਲੀ ਦਲ ਪ੍ਰਧਾਨ ਆਪਣੇ ਟਾਂਕੇ ਕੱਟਣ ਮਗਰੋਂ ਪੰਜਾਬ ਪਹੁੰਚੇ ਹਨ ਅਤੇ ਉਹਨਾਂ ਦੀ ਬਾਂਹ ’ਤੇ ਪਲੱਸਤਰ ਲੱਗਾ ਹੈ ਤਾਂ ਜੋ ਕਾਤਲਾਨਾ ਹਮਲੇ ਵਿਚ ਉਹਨਾਂ ਦੀ ਹੱਡੀ ਜਿਹੜੀ ਚੀਰੀ ਗਈ ਸੀ, ਉਹ ਠੀਕ ਹੋ ਜਾਵੇ।
ਇਹ ਵੀ ਪੜ੍ਹੋ 👉2027 ‘ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਪੂਰੀ ਤਾਕਤ ਨਾਲ ਜੁਟੋ: ਬਠਿੰਡਾ ‘ਚ ਬੀ.ਐਲ. ਸੰਤੋਸ਼ ਦਾ ਆਗੂਆਂ ਨੂੰ ਸੱਦਾ
ਉਹਨਾਂ ਨੇ ਸਭ ਲੋਕਾਂ ਦਾ ਸ਼ੁਕਰਾਨਾ ਕੀਤਾ ਜੋ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਵੀ ਉਹਨਾਂ ਤੱਕ ਪਹੁੰਚੇ ਅਤੇ ਅਕਾਲੀ ਦਲ ਪ੍ਰਧਾਨ ਨੂੰ ਸ਼ੁਭ ਇੱਛਾਵਾਂ ਭੇਂਟ ਕੀਤੀਆਂ।ਉਹਨਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਅਕਾਲੀ ਦਲ ਪ੍ਰਧਾਨ ਦੀ ਦੋ ਸਾਲਾਂ ਵਿਚ ਦੋ ਵਾਰ ਕਾਤਲਾਨਾ ਹਮਲੇ ਵਿਚ ਰਾਖੀ ਕਰਨ ਅਤੇ ਪਰਿਵਾਰ ਨੂੰ ਆਪਣੀ ਓਟ ਤੇ ਆਸਰੇ ਵਿਚ ਰੱਖਣ ’ਤੇ ਅਕਾਲ ਪੁਰਖ਼ ਦਾ ਸ਼ੁਕਰਾਨਾ ਕੀਤਾ।ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਨਾਲ ਸੀਨੀਅਰ ਆਗੂ ਵੀ ਸਨ ਜਿਹਨਾਂ ਨੇ ਉਹ ਸੈਂਕੜੇ ਪੋਸਟਰ ਵੇਖੇ ਜਿਹਨਾਂ ’ਤੇ ਲਿਖਿਆ ਸੀ, ’ਸਮਰਥ ਗੁਰੂ ਸਿਰ ਹੱਥ ਧਰਿਓ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਤੋਂ ਇਲਾਵਾ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




