ਚੰਡੀਗੜ੍ਹ, 16 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਚਾਨਕ ਉਹਨਾਂ ਦੇ ਅਸਤੀਫੇ ਦੀ ਖਬਰ ਸਾਹਮਣੇ ਆਉਣ ਕਾਰਨ ਸਿਆਸੀ ਹਲਕਿਆਂ ਦੇ ਵਿੱਚ ਵੱਡੀ ਚਰਚਾ ਛਿੜੀ ਹੋਈ ਹੈ।ਹਾਲਾਂਕਿ ਕੁਝ ਮਹੀਨੇ ਪਹਿਲਾਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਬਣਾ ਦਿੱਤਾ ਗਿਆ ਸੀ ਪ੍ਰੰਤੂ ਬਾਦਲ ਵਿਰੋਧੀ ਲਗਾਤਾਰ ਉਨਾਂ ਤੋਂ ਅਸਤੀਫੇ ਦੀ ਮੰਗ ਕਰ ਰਹੇ ਸਨ।
ਮੁੱਖ ਮੰਤਰੀ ਨੂੰ ਕੁੱਟਣ ਵਾਲੇ ਪੁਲਿਸ ਮੁਲਾਜਮਾਂ ਨੇ ‘ਗੁਰੂਘਰ’ ਵਿਚ ਜਾ ਕੇ ਮੰਗੀ ਮੁਆਫ਼ੀ
ਸੁਖਬੀਰ ਸਿੰਘ ਬਾਦਲ ਕੋਲੋਂ ਪ੍ਰਧਾਨਗੀ ਵਾਪਸ ਲੈਣਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਲਗਭਗ ਦੋਫਾੜ ਹੋ ਗਿਆ ਸੀ ਅਤੇ ਇੱਕ ਦਰਜਨ ਤੋਂ ਜਿਆਦਾ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਂ ਦੀ ਸੰਸਥਾ ਖੜੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਵੀ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਉਨਾਂ ਉੱਪਰ ਡੇਰਾ ਮੁਖੀ ਨੂੰ ਮਾਫੀ ਦਿਵਾਉਣ ਅਤੇ ਅਕਾਲੀ ਸਰਕਾਰ ਦੌਰਾਨ ਬੇਅਦਬੀਆਂ ਦੇ ਮਾਮਲੇ ਵਿੱਚ ਕੋਈ ਕਾਰਵਾਈ ਨਾ ਕਰਨ ਸਕਣ ਦੇ ਦੋਸ਼ ਲੱਗੇ ਹੋਏ ਹਨ।