ਅੱਜ ਵਪਾਰੀਆਂ ਅਤੇ ਉਦਯੋਗਪਤੀਆਂ ਨਾਲ ਰੂਬਰੂ ਹੋਣਗੇ ਸੁਖਬੀਰ ਸਿੰਘ ਬਾਦਲ

Date:

spot_img

👉‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ-ਪੰਜਾਬ ਦਾ ਕੱਲ੍ਹ’ ਪ੍ਰੋਗਰਾਮ ਤਹਿਤ ਰੈੱਡ ਪਰਲ (ਛਾਬੜਾ ਪੈਲੇਸ) ਵਿਖੇ ਹੋਵੇਗੀ ਮੀਟਿੰਗ, ਬਬਲੀ ਢਿੱਲੋਂ ਨੇ ਦਿੱਤਾ ਖੁੱਲ੍ਹਾ ਸੱਦਾ
Bathinda News:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ 25 ਨਵੰਬਰ ਨੂੰ ਸ਼ਾਮ 5 ਵਜੇ ਬਠਿੰਡਾ ਸ਼ਹਿਰੀ ਹਲਕੇ ਦੇ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਮਲਟੀਪਰਪਜ਼ ਸਟੇਡੀਅਮ ਦੇ ਨੇੜੇ ਸਥਿਤ ਰੈੱਡ ਪਰਲ (ਛਾਬੜਾ ਪੈਲੇਸ) ਵਿਖੇ ਹੋਣ ਵਾਲੀ ਇਸ ਮੀਟਿੰਗ ਦੌਰਾਨ ਉਹ ਵਪਾਰਕ ਅਤੇ ਉਦਯੋਗਿਕ ਵਰਗ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਵਿਚਾਰਾਂ ਨੂੰ ਸੁਣਨਗੇ।ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਵੱਲੋਂ ‘ਵਿਜ਼ਨ ਸੁਖਬੀਰ ਦਾ, ਤੁਹਾਡੀ ਗੱਲ-ਪੰਜਾਬ ਦਾ ਕੱਲ੍ਹ’ ਬੈਨਰ ਹੇਠ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ 👉ਭਾਜਪਾ-ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇਤਿਹਾਸਕ ਕਦਮ: ਕੇਵਲ ਸਿੰਘ ਢਿੱਲੋਂ

ਪਾਰਟੀ ਦੇ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਹਲਕੇ ਦੇ ਸਮੂਹ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਵਪਾਰਕ ਅਤੇ ਉਦਯੋਗਿਕ ਖੇਤਰ ਨਾਲ ਜੁੜੇ ਲੋਕਾਂ ਨੂੰ ਇੱਕ ਮੰਚ ‘ਤੇ ਇਕੱਠਾ ਕਰਕੇ ਉਨ੍ਹਾਂ ਦੇ ਅਹਿਮ ਮੁੱਦਿਆਂ, ਕੀਮਤੀ ਸੁਝਾਵਾਂ ਅਤੇ ਵਿਚਾਰਾਂ ‘ਤੇ ਵਿਚਾਰ-ਵਟਾਂਦਰਾ ਕਰਨਾ ਹੈ। ਇਸ ਨਾਲ ਭਵਿੱਖ ਵਿੱਚ ਕਾਰੋਬਾਰਾਂ ਨੂੰ ਹੋਰ ਮਜ਼ਬੂਤ ਬਣਾਉਣ, ਉਦਯੋਗਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਦੇ ਆਰਥਿਕ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਸਬੰਧੀ ਵਿਚਾਰ ਸਾਂਝੇ ਕੀਤੇ ਜਾ ਸਕਣਗੇ।ਬਬਲੀ ਢਿੱਲੋਂ ਨੇ ਸਮੂਹ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਅੱਜ 25 ਨਵੰਬਰ ਨੂੰ ਸ਼ਾਮ 5 ਵਜੇ ਸਮੇਂ ਸਿਰ ਪਹੁੰਚ ਕੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਅਤੇ ਆਪਣੇ ਕੀਮਤੀ ਸੁਝਾਅ ਸਾਂਝੇ ਕਰਨ। ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਵੱਲੋਂ ਜਾਰੀ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਭਾਜਪਾ-ਅਕਾਲੀ ਦਲ ਦਾ ਗੱਠਜੋੜ ਪੰਜਾਬ ਦੇ ਭਵਿੱਖ, ਅਮਨ ਅਤੇ ਖ਼ੁਸ਼ਹਾਲੀ ਲਈ ਇਤਿਹਾਸਕ ਕਦਮ: ਕੇਵਲ ਸਿੰਘ ਢਿੱਲੋਂ

👉ਆਮ ਆਦਮੀ ਪਾਰਟੀ ਦੇ ਰਾਜ 'ਚ ਨਸ਼ਾ, ਗੈਂਗਸਟਰਵਾਦ, ਫਿਰੌਤੀਆਂ...

Punjab Election; ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਹੋਇਆ ਗਠਜੋੜ, ਦਿੱਲੀ ‘ਚ ਹੋਇਆ ਐਲਾਨ

ਸੀਟਾਂ ਦੀ ਵੰਡ ਬਾਰੇ ਨਹੀਂ ਹੋਇਆ ਖੁਲਾਸਾ; ਅਕਾਲੀ ਦਲ...