ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬੀਆਂ ਨੂੰ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਦਾ ਸੱਦਾ

0
6
36 Views

ਬਾਘਾਪੁਰਾਣਾ/ਨਿਹਾਲਸਿੰਘਵਾਲਾ, 13 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਤਾਂ ਜੋ ਵਿਕਾਸ ਦੇ ਦੌਰ ਨੂੰ ਵਾਪਸ ਲਿਆਂਦਾ ਜਾ ਸਕੇ ਅਤੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੀਆਂ ਸਰਕਾਰਾਂ ਨੇ ਪੰਜਾਬ ਨੂੰ ਵੀਹ ਸਾਲ ਪਿੱਛੇ ਧੱਕ ਦਿੱਤਾ ਹੈ।ਪੰਜਾਬ ਬਚਾਓ ਯਾਤਰਾ ਤਹਿਤ ਨਿਹਾਲ ਸਿੰਘ ਵਾਲਾ ਤੇ ਬਾਘਾਪੁਰਾਣਾ ਵਿਚ ਹਜ਼ਾਰਾਂ ਲੋਕਾਂ ਨੇ ਸੜਕ ਦੋਵੇਂ ਪਾਸੇ ਖੜ੍ਹੇ ਹੋ ਕੇ ਅਕਾਲੀ ਦਲ ਦੇ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ ਤੇ ਸਨਮਾਨ ਕੀਤਾ। ਇਸ ਦੌਰਾਨ ਸ: ਬਾਦਲ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ 7 ਸਾਲਾਂ ਦੌਰਾਨ ਕਾਂਗਰਸ ਤੇ ਆਪ ਦੇ ਰਾਜ ਵਿਚ ਕੋਈ ਵਿਕਾਸ ਕਾਰਜ ਨਹੀਂ ਹੋਇਆ।

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

ਉਹਨਾਂ ਕਿਹਾ ਕਿ ਹਰ ਪੈਮਾਨੇ ’ਤੇ ਸੂਬਾ ਹੇਠਾਂ ਗਿਆ ਹੈ ਭਾਵੇਂ ਉਹ ਵਿੱਤੀ, ਬੁਨਿਆਦੀ ਢਾਂਚੇ, ਪੇਂਡੂ ਵਿਕਾਸ, ਸ਼ਹਿਰੀ ਸਹੂਲਤਾਂ ਤੇ ਸਮਾਜ ਭਲਾਈ ਸਕੀਮਾਂ ਦਾ ਲਾਭ ਹੋਵੇ, ਸਭ ਠੱਪ ਪਏ ਹਨ। ਉਨ੍ਹਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਸਰਵ ਪੱਖੀ ਵਿਕਾਸ ਕਰਵਾ ਸਕਦਾਹੈ। ਇਸ ਮੌਕੇ ਉਨ੍ਹਾਂ ਨਾਲ ਬਾਘਾ ਪੁਰਾਣਾ ਵਿਚ ਸੂਬੇਦਾਰ ਬਲਦੇਵ ਸਿੰਘ ਮਾਣੂਕੇ ਤੇ ਨਿਹਾਲ ਸਿੰਘ ਵਾਲਾ ਵਿਚ ਤੀਰਥ ਸਿੰਘ ਵਾਹਲਾ ਵੀ ਮੌਜੂਦ ਰਹੇ। ਸ: ਬਾਦਲ ਨੇ ਕਿਹਾ ਕਿ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਦਾ ਇਹ ਇਤਿਹਾਸ ਰਿਹਾ ਹੈ ਕਿ ਉਸਨੇ ਥਰਮਲ ਪਲਾਂਟ, ਹਵਾਈ ਅੱਡੇ, ਚਾਹੁੰ ਮਾਰਗੀ ਸੜਕਾਂ ਵੱਡੇ ਵੱਡੇ ਪ੍ਰਾਜੈਕਟ ਹੀ ਨਹੀਂ ਲਿਆਂਦੇ

ਨਾਇਬ ਸਿੰਘ ਸੈਣੀ ਸਰਕਾਰ ਨੇ ਜਿੱਤਿਆ ਵਿਸਵਾਸ ਦਾ ਵੋਟ, ਖੱਟਰ ਨੇ ਦਿੱਤਾ ਅਸਤੀਫ਼ਾ

ਬਲਕਿ ਆਟਾ ਦਾਲ, ਬੁਢਾਪਾ ਪੈਨਸ਼ਨ ਸ਼ਗਨਸਕੀਮ ਵਰਗੀਆਂ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਵੀ ਸ਼ੁਰੂ ਕੀਤੀਆਂ ਤੇ ਕਿਸਾਨਾਂ ਨੂੰ ਮੁਫਤ ਬਿਜਲੀ ਵਰਗੀ ਸਹੂਲਤ ਵੀ ਸ਼ੁਰੂ ਕੀਤੀ। ਸੁਖਬੀਰ ਸਿੰਘ ਬਾਦਲ ਨੇ ਬਾਘਾ ਪੁਰਾਣਾ ਨਾਲ ਅਪਣੀ ਨੇੜਤਾ ਦਸਦਿਆਂ ਕਿਹਾ ਕਿ ਇਹ ਹਲਕਾ ਉਹਨਾਂ ਦੇ ਪਾਰਲੀਮਾਨੀ ਹਲਕੇ ਫਰੀਦਕੋਟ ਦਾ ਹਿੱਸਾ ਹੁੰਦਾ ਸੀ ਤੇ ਹਰ ਵਾਰ ਲੋਕਾਂ ਨੇ ਉਹਨਾਂ ’ਤੇ ਵਿਸ਼ਵਾਸ ਪ੍ਰਗਟ ਕੀਤਾ ਸੀ। ਇਸ ਦੌਰਾਨ ਹਲਕੇ ਦੇ ਇੰਚਾਰਜ ਤੇ ਜਥੇਦਾਰ ਸਾਹਿਬ ਦੇ ਸਪੁੱਤਰ ਬਰਜਿੰਦਰ ਸਿੰਘ ਬਰਾੜ ਅਤੇ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਘੇਕੇ ਵੀ ਪਾਰਟੀ ਪ੍ਰਧਾਨ ਦੇ ਨਾਲ ਸਨ।

 

LEAVE A REPLY

Please enter your comment!
Please enter your name here