ਕੱਢੇ ਅਕਾਲੀ ਆਗੂਆਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਨਾ ਮਹਿੰਗਾ ਪਿਆ
ਚੰਡੀਗੜ੍ਹ, 1 ਅਗੱਸਤ: ਸ਼੍ਰੋਮਣੀ ਅਕਾਲੀ ਦਲ ਦਾ ਕਾਟੋ-ਕਲੈਸ਼ ਖ਼ਤਮ ਹੁੰਦਾ ਦਿਖ਼ਾਈ ਨਹੀਂ ਦੇ ਰਿਹਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਬਾਹਰ ਦਾ ਰਾਸਤਾ ਦਿਖਾਉਣ ਦਾ ਅਮਲ ਜਾਰੀ ਹੈ। ਇਸੇ ਕੜੀ ਤਹਿਤ ਬੀਤੇ ਕੱਲ ਬਾਗੀਆਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਨ ਵਾਲੇ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਢਸਾ ਨੂੰ ਹੀ ਬਾਹਰ ਦਾ ਰਾਸਤਾ ਦਿਖ਼ਾ ਦਿੱਤਾ। ਜਦੋਂਕਿ ਇਸਤੋਂ ਪਹਿਲਾਂ ਸ: ਢੀਂਢਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਢਸਾ ਸਹਿਤ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜੰਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ ਆਦਿ ਨੂੰ ਅਨੁਸਾਸਨੀ ਕਮੇਟੀ ਵੱਲੋਂ ਪਾਰਟੀ ਵਿਚੋਂ ਕੱਢਿਆ ਜਾ ਚੁੱਕਿਆ।
ਰਜਿਸਟਰੀ ਕਲਰਕ ਰਿਸਵਤ ਲੈਂਦਾ ਵਿਜੀਲੈਂਸ ਨੇ ਦਬੋਚਿਆ, ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਜਾਂਚ ਜਾਰੀ
ਅਕਾਲੀ ਦਲ ਦੀ ਇਸ ਕਾਰਵਾਈ ਤੋਂ ਬਾਅਦ ਬੀਤੇ ਕੱਲ ਸੁਖਦੇਵ ਸਿੰਘ ਢੀਂਢਸਾ ਦੀ ਅਗਵਾਈ ਹੇਠ ਬਾਗੀ ਧੜੇ ਦੀ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ, ਜਿਸ ਵਿਚ ਸ: ਢੀਂਢਸਾ ਨੇ ਅਨੁਸਾਸਨੀ ਕਮੇਟੀ ਦੇ ਫੈਸਲੇ ਨੂੰ ਰੱਦ ਕਰਦਿਆਂ ਜਲਦੀ ਹੀ ਡੈਲੀਗੇਟ ਇਜਲਾਸ ਬੁਲਾ ਕੇ ਨਵਾਂ ਪ੍ਰਧਾਨ ਚੁਣਨ ਦਾ ਐਲਾਨ ਕੀਤਾ ਸੀ। ਜਿਸਤੋਂ ਬਾਅਦ ਅੱਜ ਅਨੁਸਾਸਨੀ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਦਰਬਾਰਾ ਸਿੰਘ ਗੁਰੂ ਤੇ ਅਰਸ਼ਦੀਪ ਸਿੰਘ ਕਲੇਰ ਆਦਿ ਵੱਲੋਂ ਇੱਕ ਪ੍ਰੈਸ ਕਾਨਫਰੰਸ ਸੁਖਦੇਵ ਸਿੰਘ ਢੀਂਢਸਾ ਦੀਆਂ ਗਤੀਵਿਧੀਆਂ ਨੂੰ ਪਾਰਟੀ ਦਾ ਅਨੁਸਾਸ਼ਨ ਭੰਗ ਕਰਨ ਵਾਲਾ ਕਰਾਰ ਦਿੰਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਕੱਢਣ ਦਾ ਐਲਾਨ ਕਰ ਦਿੱਤਾ।
MP ਮੀਤ ਹੇਅਰ ਨੇ ਸੰਸਦ ਵਿੱਚ ਚੁੱਕਿਆ ਰਾਜਪੁਰਾ-ਚੰਡੀਗੜ੍ਹ ਰੇਲ ਸੰਪਰਕ ਦਾ ਮੁੱਦਾ
ਸ: ਗਰੇਵਾਲ ਨੇ ਇਹ ਵੀ ਦਾਅਵਾ ਕੀਤਾ ਕਿ ‘‘ ਸੁਖਦੇਵ ਸਿੰਘ ਢੀਂਢਸਾ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਸਰਪ੍ਰਸਤ ਦਾ ਅਹੁੱਦਾ ਸਿਰਫ਼ ਸਨਮਾਨ ਲਈ ਦਿੱਤਾ ਸੀ ਤੇ ਉਨ੍ਹਾਂ ਕੋਲ ਫੈਸਲੇ ਲੈਣ ਦਾ ਕੋਈ ਅਧਿਕਾਰ ਨਹੀਂ ਹੁੰਦਾ। ’’ ਇਸਤੋਂ ਇਲਾਵਾ ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸ: ਢੀਂਢਸਾ ਨੇ ਇਹ ਸਾਰਾ ਕੁੱਝ ਪਰਮਿੰਦਰ ਸਿੰਘ ਢੀਂਢਸਾ ਨੂੰ ਟਿਕਟ ਨਾ ਮਿਲਣ ਕਰਕੇ ਕੀਤਾ ਜਾ ਰਿਹਾ। ਮਹੇਸ਼ਇੰਦਰ ਸਿੰਘ ਗਰੇਵਾਲ ਅਸਿੱਧੇ ਢੰਗ ਨਾਲ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਹਾਰਾਸ਼ਟਰ ਦੀ ਸਿਵ ਸੈਨਾ ਵਾਂਗ ਨਾਂ ਸਮਝ ਲੈਣ ਤੇ ਕਿਸੇ ਨੂੰ ਪਾਰਟੀ ’ਤੇ ਕਬਜਾ ਕਰਨ ਨਹੀਂ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਢੀਢਸਾ ਪ੍ਰਵਾਰ ਨੇ ਲੰਘੀ 5 ਮਾਰਚ ਨੂੰ ਹੀ ਮੁੜ ਅਕਾਲੀ ਦਲ ਵਿਚ ਸਮੂਲੀਅਤ ਕੀਤੀ ਸੀ ਅਤੇ ਹੁਣ ਮੁੜ ਉਨ੍ਹਾਂ ਨੂੰ ਅਕਾਲੀ ਦਲ ਵਿਚੋਂ ਬਾਹਰ ਹੋਣਾ ਪਿਆ ਹੈ।
Share the post "ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗਣ ਵਾਲੇ ਸੁਖਦੇਵ ਸਿੰਘ ਢੀਂਢਸਾ ਨੂੰ ਵੀ ਕੱਢਿਆ ਬਾਹਰ"