ਗੁਰਦਾਸਪੁਰ, 4 ਅਗੱਸਤ: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਾਂਗਰਸ ਪਾਰਟੀ ਨੇ ਮੁੜ ਅਹਿਮ ਜਿੰਮੇਵਾਰੀ ਦਿੱਤੀ ਹੈ। ਪਹਿਲਾਂ ਹੀ ਰਾਜਸਥਾਨ ਕਾਂਗਰਸ ਦੇ ਇੰਚਾਰਜ਼ ਚੱਲੇ ਆ ਰਹੇ ਸ: ਰੰਧਾਵਾ ਨੂੰ ਹੁਣ ਜੰਮੂ-ਕਸਮੀਰ ਸੂਬੇ ਦੀ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਅਗਲੇ ਕੁੱਝ ਮਹੀਨਿਆਂ ਦੌਰਾਨ ਜੰਮੂ-ਕਸ਼ਮੀਰ ਦੇ ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ, ਸੂਬੇ ’ਚ ਹੋਣਗੇ 20,629 ਪੋਲਿੰਗ ਬੂਥ: ਪੰਕਜ ਅਗਰਵਾਲ
ਜਿਕਰਯੋਗ ਹੈ ਕਿ ਬੀਤੇ ਕੱਲ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰੁਜਨ ਖੜਗੇ ਦੇ ਵੱਲੋਂ ਜੰਮੂ-ਕਸ਼ਮੀਰ ਦੇ ਨਾਲ ਮਹਾਰਾਸਟਰਾ, ਝਾਰਖੰਡ ਅਤੇ ਹਰਿਆਣਾ ਦੇ ਲਈ ਸਕਰੀਨਿੰਗ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਹ ਕਮੇਟੀ ਇੱਥੇ ਹੋਣ ਵਾਲੀ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਲਿਸਟ ਤਿਆਰ ਕਰਨਗੇ ਤੇ ਨਾਲ ਹੀ ਚੋਣਾਂ ਵਿਚ ਵੀ ਮਹੱਤਵਪੂਰਨ ਭੂਮਿਕਾ ਅਦਾ ਕਰਨਗੀਆਂ। ਸ: ਰੰਧਾਵਾ, ਜੋਕਿ ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ, ਨੂੰ ਇਹ ਵੱਡੀ ਜਿੰਮੇਵਾਰੀ ਮਿਲਣਾ, ਉਨ੍ਹਾਂ ਦੀ ਕਾਂਗਰਸ ਹਾਈਕਮਾਂਡ ਵਿਚ ਵਧਦੀ ਭਰੋਸੇਯੋਗਤਾ ਅਤੇ ਲੋਕਪ੍ਰਿਅਤਾ ਦਾ ਸਬੂਤ ਹੈ। ਟਕਸਾਲੀ ਕਾਂਗਰਸ ਪ੍ਰਵਾਰ ਨਾਲ ਸਬੰਧਤ ਤੇ ਪਾਰਟੀ ਨਾਲ ਡਟਕੇ ਖੜੇ ਰਹਿਣ ਵਾਲੇ ਸੁਖਜਿੰਦਰ ਸਿੰਘ ਰੰਧਾਵਾ ਬੇਬਾਕ ਤੇ ਧੜੱਲੇਦਾਰ ਲੀਡਰ ਮੰਨੇ ਜਾਂਦੇ ਹਨ।