Friday, April 17, 2026
spot_img
spot_img

ਖੇਤੀਬਾੜੀ ਵਿਭਾਗ ਨੇ ਮਾਨਸਾ ਦਫ਼ਤਰ ਵਿਖੇ ਕਰਵਾਏ ਸੁਖਮਨੀ ਸਾਹਿਬ ਦੇ ਪਾਠ

Date:

spot_img

👉ਡਿਪਟੀ ਕਮਿਸ਼ਨਰ ਨੇ ਸਵੱਛ ਵਾਤਾਵਰਨ ਲਈ ਖੇਤੀਬਾੜੀ ਦਫ਼ਤਰ ਵਿਖੇ ਲਗਾਏ ਪੌਦੇ
Mansa News:ਕਿਸਾਨਾਂ ਦੀ ਭਲਾਈ ਤੇ ਵਿਭਾਗ ਦੀ ਚੜ੍ਹਦੀ ਕਲਾਂ ਲਈ ਸੋਮਵਾਰ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਕਾਸ ਦਫ਼ਤਰ ਵਿਖੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀਮਤੀ ਹਰਪ੍ਰੀਤਪਾਲ ਕੌਰ ਸਮੇਤ ਸਾਰਾ ਸਟਾਫ਼ ਮੌਜੂਦ ਰਿਹਾ।

ਇਹ ਵੀ ਪੜ੍ਹੋ  ਥਾਣੇ ਵਾਲਿਆਂ ਵੱਲੋਂ ਰਿਸ਼ਵਤ ਲੈਣ ਲਈ ਰੱਖਿਆ ਪ੍ਰਾਈਵੇਟ ‘ਬੰਦਾ’ ਵਿਜੀਲੈਂਸ ਨੇ ਚੁੱਕਿਆ, ASI ਨਾਮਜਦ ਤੇ SHO ਦੀ ਭੂਮਿਕਾ ਦੀ ਜਾਂਚ ਜਾਰੀ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਹਾੜੀ ਅਤੇ ਸਾਉਣੀ ਦੀ ਫਸਲ ਪੂਰੀ ਤਰ੍ਹਾਂ ਨਾਲ ਭਰਪੂਰ ਅਤੇ ਬਿਮਾਰੀ ਰਹਿਤ ਹੋਵੇ ਅਤੇ ਕਿਸਾਨਾਂ ਨੂੰ ਵਧੀਆ ਝਾੜ ਪ੍ਰਾਪਤ ਹੋਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਪ੍ਰੇਰਿਤ ਕਰਦਿਆਂ ਖੇਤੀਬਾੜੀ ਦਫ਼ਤਰ ਦੇ ਵਿਹੜੇ ਪੌਦੇ ਵੀ ਲਗਾਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਪੌਦੇ ਲਗਾਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ  ਭਿਆਨਕ ਸੜਕ ਹਾਦਸੇ ’ਚ ਮਾਸੂਮ ਬੱਚੀ ਸਹਿਤ ਪ੍ਰਵਾਰ ਦੇ ਪੰਜ ਜੀਆਂ ਦੀ ਹੋਈ ਮੌ+ਤ

ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀਮਤੀ ਹਰਪ੍ਰੀਤਪਾਲ ਕੌਰ ਨੇ ਕਿਹਾ ਕਿ ਸਾਉਣੀ ਦੀ ਫਸਲ ਦੇ ਐਕਸ਼ਨ ਪਲਾਨ ਤਿਆਰ ਕਰਨ ਤੋਂ ਪਹਿਲਾਂ ਵਾਹਿਗੁਰੂ ਜੀ ਦੇ ਆਸ਼ੀਰਵਾਦ ਲਈ ਅੱਜ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਹਨ। ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਹਰਬੰਸ ਸਿੰਘ, ਆਤਮਾ ਪ੍ਰੋਜੈਕਟ ਚੇਅਰਮੈਨ ਡਾ. ਚਮਨਦੀਪ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਜਸਲੀਨ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗ ਦੇ ਅਧਿਕਾਰੀ, ਕਰਮਚਾਰੀ, ਯੁਨੀਅਨ ਖਾਦ, ਬੀਜ ਅਤੇ ਕੀਟਨਾਸ਼ਕ ਮਾਨਸਾ ਅਤੇ ਅਗਾਂਹਵਧੂ ਕਿਸਾਨ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...