ਬਠਿੰਡਾ, 15 ਮਾਰਚ: ਕਾਂਗਰਸ ਦੇ ਭੁਲੱਥ ਹਲਕੇ ਤੋਂ ਵਿਧਾਇਕ ਅਤੇ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਅੱਜ ਬਠਿੰਡਾ ਦੇ ਪਿੰਡ ਅਕਾਲੀਆਂ ਕਲਾਂ ਵਿੱਚ ਗੜੇਮਾਰੀ ਕਾਰਨ ਖਰਾਬ ਹੋਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਨਾਲ ਪੰਜਾਬ ਕਾਂਗਰਸ ਕਿਸਾਨ ਸੈੱਲ ਦੇ ਪ੍ਰਧਾਨ ਕਿਰਨਦੀਪ ਸਿੰਘ ਮਿੱਠਾ, ਉਪ ਪ੍ਰਧਾਨ ਤੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਵੀ ਮੌਜੂਦ ਸਨ। ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਸ: ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ‘‘ ਪਹਿਲਾਂ ਵੀ ਹੋਏ ਨੁਕਸਾਨ ’ਤੇ ਮੁਰਗੀ ਅਤੇ ਬੱਕਰੀ ਦੇ ਪੈਸੇ ਦੇਣ ਦਾ ਐਲਾਨ ਕਰਨ ਵਾਲੇ ਭਗਵੰਤ ਸਿੰਘ ਮਾਨ ਹੁਣ ਚੁੱਪ ਹਨ, ਜਦੋਂ ਕਿ ਮਾਲਵੇ ਦੇ ਪਿੰਡਾਂ ਵਿੱਚ ਕਣਕ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ।
ਸੁਖਬੀਰ ਬਾਦਲ ਨੇ ਮੁੜ ਭੇਜਿਆ ਮੁੱਖ ਮੰਤਰੀ ਨੂੰ ਕਾਨੂੰਨੀ ਨੋਟਿਸ, ਮੰਗਿਆ ਇਕ ਹਫਤੇ ਦੇ ਅੰਦਰ ਜਵਾਬ
ਉਨ੍ਹਾਂ ਦੁੱਖ ਜਾਹਿਰ ਕੀਤਾ ਕਿ ਇਸ ਖੇਤਰ ਵਿੱਚ ਗੁਰਦਾਵਰੀ ਲਈ ਕੋਈ ਵੀ ਪਟਵਾਰੀ ਜਾਂ ਸਰਕਾਰ ਦਾ ਨੁਮਾਇੰਦਾ ਖੇਤਾਂ ਤੱਕ ਨਹੀਂ ਪੁੱਜਾ। ਉਨ੍ਹਾਂ ਆਪ ਵੱਲੋਂ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰਾਂ ‘ਤੇ ਵਿਅੰਗ ਕਸਦਿਆਂ ਕਿਹਾ ਕਿ‘‘ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਮੀਦਵਾਰ ਨਹੀਂ ਲੱਭ ਰਹੇ ਹਨ, ਜਿਸਦੇ ਚੱਲਦੇ ਮੌਜੂਦਾ ਮੰਤਰੀਆਂ ਅਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕਰਕੇ ਚੋਣ ਮੈਦਾਨ ਚ ਉਤਾਰਨਾ ਪੈ ਰਿਹਾ ਹੈ। ’’ਇਸ ਮੌਕੇ ਉਨ੍ਹਾਂ ਲੰਪੀ ਸਕਿੱਨ ਬੀਮਾਰੀ ਕਾਰਨ ਮਰੇ ਪਸ਼ੂਆਂ ਦੇ ਮਾਲਕਾਂ ਨਾਲ ਵੀ ਦੁੱਖ ਵੰਡਾਇਆ। ਇਸ ਦੌਰਾਨ ਉਹਨਾਂ ਨਾਲ ਬਲਾਕ ਸੰਮਤੀ ਦੇ ਚੇਅਰਮੈਨ ਲਖਵਿੰਦਰ ਸਿੰਘ ਲੱਖਾ, ਰਪਿੰਦਰ ਸਿੰਘ ਕੋਟਭਾਈ, ਕੁਲਵਿੰਦਰ ਸਿੰਘ ਸਰਪੰਚ ਪਿੰਡ ਅਕਾਲੀਆ ਕਲਾ ਮੌਜੂਦ ਸਨ।