👉ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਅਤੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਸਵਾਗਤ, ਕੁਰਸੀ ’ਤੇ ਬਿਠਾ ਕੇ ਦਿੱਤੀਆਂ ਸ਼ੁਭਕਾਮਨਾਵਾਂ
👉ਮਿਹਨਤੀ ਵਰਕਰਾਂ ਨੂੰ ਮਾਣ-ਸਨਮਾਨ ਦੇ ਰਹੀ ਹੈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ : ਅਮਰਜੀਤ ਮਹਿਤਾ ਤੇ ਪਦਮਜੀਤ ਸਿੰਘ ਮਹਿਤਾ
Bathinda News : ਪੰਜਾਬ ਸਰਕਾਰ ਮਿਹਨਤੀ ਵਰਕਰਾਂ ਨੂੰ ਪਾਰਟੀ ਅਤੇ ਸਰਕਾਰ ਵਿੱਚ ਜ਼ਿੰਮੇਵਾਰੀਆਂ ਸੌਂਪ ਕੇ ਉਨ੍ਹਾਂ ਦਾ ਮਾਣ-ਸਨਮਾਨ ਵਧਾਇਆ ਜਾ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਰਕਰਾਂ ਦੀ ਮਿਹਨਤ ਅਤੇ ਸਮਰਪਣ ਨੂੰ ਉਚਿਤ ਸਨਮਾਨ ਦੇ ਰਹੀ ਹੈ। ਇਹ ਗੱਲ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਮਿਲਕ ਪਲਾਂਟ ਬਠਿੰਡਾ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਸੁਖਪ੍ਰੀਤ ਸਿੰਘ ਸੁੱਖੀ ਮਾਨ ਦੇ ਤਾਜਪੋਸ਼ੀ ਸਮਾਗਮ ਦੌਰਾਨ ਕਹੀ। ਅੱਜ ਕਰਵਾਏ ਗਏ ਸਮਾਗਮ ਵਿੱਚ ਪੀਸੀਏ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਦੋਵਾਂ ਆਗੂਆਂ ਨੇ ਸ੍ਰੀ ਸੁਖਪ੍ਰੀਤ ਸਿੰਘ ਸੁੱਖੀ ਮਾਨ ਨੂੰ ਚੇਅਰਮੈਨ ਦੀ ਕੁਰਸੀ ’ਤੇ ਬਿਠਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਨਵੀਂ ਜ਼ਿੰਮੇਵਾਰੀ ਸੰਭਾਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਚੇਅਰਮੈਨ ਸ੍ਰੀ ਨੀਲ ਗਰਗ, ਚੇਅਰਮੈਨ ਸ੍ਰੀ ਰਾਜਨ ਅਮਰਦੀਪ ਸਿੰਘ, ਪਾਰਟੀ ਦੇ ਯੂਥ ਆਗੂ ਸ੍ਰੀ ਅਭੈ ਪ੍ਰਤਾਪ ਸਿੰਘ ਢਿੱਲੋਂ, ਸ੍ਰੀ ਮਨਪ੍ਰੀਤ ਸਿੰਘ ਮਨੀ, ਵਾਈਸ ਚੇਅਰਮੈਨ ਸ੍ਰੀ ਜਸਕਰਨ ਸਿੰਘ, ਵੇਰਕਾ ਪਲਾਂਟ ਬਠਿੰਡਾ ਦੇ ਜਨਰਲ ਮੈਨੇਜਰ ਸ੍ਰੀ ਆਰ.ਕੇ. ਪਟੇਲ, ਸਹਾਇਕ ਰਜਿਸਟਰਾਰ ਸ੍ਰੀ ਹਰਮੀਤ ਸਿੰਘ ਭੁੱਲਰ, ਡਾਇਰੈਕਟਰ ਸ੍ਰੀ ਲਾਭ ਸਿੰਘ ਜਗਾਰਾਮ ਤੀਰਥ ਅਤੇ ਸ੍ਰੀ ਸੁਖਮੰਦਰ ਸਿੰਘ ਨਾਥਪੁਰਾ, ਕਹਾਣੀਕਾਰ ਸ੍ਰੀ ਭੁਪਿੰਦਰ ਸਿੰਘ ਮਾਨ, ਸ੍ਰੀ ਰਣਜੀਤ ਸਿੰਘ ਮਠਾੜੂ, ਸਰਪੰਚ ਸ੍ਰੀ ਸੁਖਜਿੰਦਰ ਸਿੰਘ ਰੋਮਾਣਾ, ਮੈਡਮ ਸਰੋਜ ਅਗਰਵਾਲ, ਟਰੱਕ ਯੂਨੀਅਨ ਦੇ ਪ੍ਰਧਾਨ ਸ੍ਰੀ ਰੇਸ਼ਮ ਸਿੰਘ, ਯੂਥ ਆਗੂ ਸ੍ਰੀ ਰੇਸ਼ਮ ਸਿੰਘ, ਸ੍ਰੀ ਬਲਜੀਤ ਢਿੱਲੋਂ ਨਰੂਆਣਾ, ਡੀ.ਸੀ.ਯੂ. ਦੇ ਚੇਅਰਮੈਨ ਸ੍ਰੀ ਬਲਵਿੰਦਰ ਸਿੰਘ, ਮੈਡਮ ਬਲਜਿੰਦਰ ਕੌਰ ਅਤੇ ਯੂਥ ਆਗੂ ਸ੍ਰੀ ਬਹਾਦਰ ਸਿੰਘ ਸਮੇਤ ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
ਇਹ ਵੀ ਪੜ੍ਹੋ 👉80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ
ਇਸ ਮੌਕੇ ਸ੍ਰੀ ਅਮਰਜੀਤ ਮਹਿਤਾ ਅਤੇ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਨੂੰ ਉਚਿਤ ਮਾਣ-ਸਨਮਾਨ ਦੇ ਰਹੀ ਹੈ। ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਜ਼ਿੰਮੇਵਾਰ ਅਹੁਦਿਆਂ ’ਤੇ ਨਿਯੁਕਤ ਕਰਨਾ ਸਰਕਾਰ ਦੀ ਵਰਕਰ-ਪੱਖੀ ਸੋਚ ਨੂੰ ਦਰਸਾਉਂਦਾ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਵੇਰਕਾ ਮਿਲਕ ਪਲਾਂਟ ਬਠਿੰਡਾ ਦੇ ਡਾਇਰੈਕਟਰਾਂ ਦੀ ਮੀਟਿੰਗ ਅਤੇ ਚੇਅਰਮੈਨ ਦੇ ਅਹੁਦੇ ਲਈ ਹੋਈ ਚੋਣ ਦੌਰਾਨ ਸ੍ਰੀ ਸੁਖਪ੍ਰੀਤ ਸਿੰਘ ਸੁੱਖੀ ਮਾਨ ਨੂੰ ਚੇਅਰਮੈਨ ਚੁਣਿਆ ਗਿਆ ਸੀ। ਅੱਜ ਉਨ੍ਹਾਂ ਨੇ ਵਿਧੀਵਤ ਤੌਰ ’ਤੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੋਵਾਂ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੁੱਖੀ ਮਾਨ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ ਅਤੇ ਵੇਰਕਾ ਮਿਲਕ ਪਲਾਂਟ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਉਨ੍ਹਾਂ ਕਿਹਾ ਕਿ ਵੇਰਕਾ ਮਿਲਕ ਪਲਾਂਟ ਕਿਸਾਨਾਂ, ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨਾਲ ਜੁੜਿਆ ਇੱਕ ਮਹੱਤਵਪੂਰਨ ਅਦਾਰਾ ਹੈ। ਇਸ ਲਈ ਪਲਾਂਟ ਦੀ ਕਾਰਜਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣਾ, ਆਰਥਿਕ ਸਥਿਤੀ ਮਜ਼ਬੂਤ ਕਰਨਾ ਅਤੇ ਇਸ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੇਅਰਮੈਨ ਆਪਣੇ ਤਜਰਬੇ ਅਤੇ ਮਿਹਨਤ ਨਾਲ ਵੇਰਕਾ ਪਲਾਂਟ ਦੀ ਤਰੱਕੀ ਵਿੱਚ ਯੋਗਦਾਨ ਪਾਉਣਗੇ।
ਇਹ ਵੀ ਪੜ੍ਹੋ 👉Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ
ਚੇਅਰਮੈਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਸੁਖਪ੍ਰੀਤ ਸਿੰਘ ਸੁੱਖੀ ਮਾਨ ਨੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪੀਸੀਏ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ, ਬਠਿੰਡਾ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ, ਵੇਰਕਾ ਮਿਲਕ ਪਲਾਂਟ ਦੇ ਸਮੂਹ ਡਾਇਰੈਕਟਰਾਂ, ਪਾਰਟੀ ਹਾਈਕਮਾਂਡ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ’ਤੇ ਭਰੋਸਾ ਜਤਾਉਂਦਿਆਂ ਜੋ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ’ਤੇ ਖਰਾ ਉਤਰਨ ਲਈ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਦਾ ਮੁੱਖ ਉਦੇਸ਼ ਵੇਰਕਾ ਮਿਲਕ ਪਲਾਂਟ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ, ਇਸ ਦੀ ਕਾਰਜਪ੍ਰਣਾਲੀ ਵਿੱਚ ਸੁਧਾਰ ਲਿਆਉਣਾ ਅਤੇ ਪਲਾਂਟ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਵਧਾਉਣਾ ਹੋਵੇਗਾ।ਸ੍ਰੀ ਸੁੱਖੀ ਮਾਨ ਨੇ ਕਿਹਾ ਕਿ ਉਹ ਸਾਰੇ ਡਾਇਰੈਕਟਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਕੰਮ ਕਰਨਗੇ, ਤਾਂ ਜੋ ਆਪਸੀ ਤਾਲਮੇਲ ਅਤੇ ਸਮੂਹਿਕ ਯਤਨਾਂ ਰਾਹੀਂ ਪਲਾਂਟ ਦੀ ਤਰੱਕੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਭਰੋਸਾ ਦਿਵਾਇਆ ਕਿ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਂਦਿਆਂ ਵੇਰਕਾ ਮਿਲਕ ਪਲਾਂਟ ਦੀ ਬਿਹਤਰੀ ਲਈ ਲਗਾਤਾਰ ਯਤਨ ਕੀਤੇ ਜਾਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



