ਬਿਕਰਮ ਸਿੰਘ ਮਜੀਠੀਆ ਨੂੰ ਮੁੜ ਜਾਰੀ ਹੋਇਆ ਸਮਨ

0
42
+3

ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਤੋਂ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ‘ਚ SIT ਨੇ ਪੁੱਛਗਿੱਛ ਲਈ ਤਲਬ ਕੀਤਾ ਹੈ। SIT ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਸ ਨੂੰ ਸਵਾਲ-ਜਵਾਬ ਦਿੱਤੇ ਗਏ ਸਨ।

ਐਡਵੋਕੇਟ ਅਜੀਤਪਾਲ ਸਿੰਘ ਮੰਡੇਰ ਮੁੜ ਬਣੇ ਅਡੀਸ਼ਨਲ ਐਡਵਡੋਕੇਟ ਜਨਰਲ

ਇਸ ਮਾਮਲੇ ਲਈ ਬਣਾਈ ਗਈ ਨਵੀਂ ਐਸਆਈਟੀ ਇਸ ਮਾਮਲੇ ਦੀ ਜਾਂਚ ਬੜੀ ਤੇਜ਼ੀ ਨਾਲ ਕਰ ਰਹੀ ਹੈ। ਇਹ ਟੀਮ ਕਈ ਕੋਣਾਂ ‘ਤੇ ਕੰਮ ਕਰ ਰਹੀ ਹੈ। ਇਸ ਪਿੱਛੇ ਕੋਸ਼ਿਸ਼ ਇਹ ਹੈ ਕਿ ਜਦੋਂ ਕੇਸ ਅਦਾਲਤ ਵਿੱਚ ਜਾਵੇ ਤਾਂ ਕੋਈ ਕੜੀ ਕਮਜ਼ੋਰ ਨਾ ਹੋਵੇ। ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ 4 ਲੋਕਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਇਨ੍ਹਾਂ ਵਿੱਚ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਰਹੇ ਲੋਕਾਂ ਦੇ ਨਾਂ ਵੀ ਸ਼ਾਮਲ ਸਨ।

+3

LEAVE A REPLY

Please enter your comment!
Please enter your name here