ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

Date:

spot_img
ਰੋਜ਼ਗਾਰ ਉਤਪਤੀ ਮੰਤਰੀ ਨੇ ਪ੍ਰਾਜੈਕਟ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਯੁੱਗ ਦਾ ਹਾਣੀ ਬਣਾਉਣ ਲਈ ਹੁਨਰ ਆਧਾਰਤ ਤੇ ਵਿਗਿਆਨਕ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡੀ ਪਹਿਲਕਦਮੀ ਕਰਾਰ ਦਿੱਤਾ

ਚੰਡੀਗੜ੍ਹ, 9 ਅਗਸਤ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ ਕਾਬਲ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਥਾਪਤ ਹੋਵੇਗਾ। ਇਹ ਜਾਣਕਾਰੀ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਹਲਕੇ ਦੇ ਸਰਕਾਰੀ ਹਾਈ ਸਕੂਲ, ਖੇੜੀ ਵਿਖੇ ਐਡਵਾਂਸਡ ਰੋਬੋਟਿਕ ਲੈਬਾਰਟਰੀ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਮਿਆਰੀ ਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਆਧੁਨਿਕ ਯੁੱਗ ਦਾ ਹਾਣੀ ਬਣਨ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੇ ਪੜਾਅ ਤਹਿਤ 11 ਸਰਕਾਰੀ ਸਕੂਲਾਂ ਨੂੰ ਰੋਬੋਟਿਕ ਲੈਬਜ਼ ਮੁਹੱਈਆ ਕਰਵਾਈਆਂ ਗਈਆਂ ਹਨ ਜਦੋਂਕਿ ਪਹਿਲੇ ਪੜਾਅ ਤਹਿਤ 18 ਸਕੂਲਾਂ ਨੂੰ ਰੋਬੋਟਿਕ ਲੈਬਜ਼ ਨਾਲ ਲੈਸ ਕੀਤਾ ਗਿਆ ਸੀ।
ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸਕੂਲਾਂ ਵਿੱਚ ਕਿਊਰੀਅਸ ਲੈਬਜ਼ ਗੁੜਗਾਓਂ ਵੱਲੋਂ ਤਾਇਨਾਤ ਟ੍ਰੇਨਰਾਂ ਵੱਲੋਂ ਨਿਯਮਤ ਸਿਖਲਾਈ ਦਿੱਤੀ ਜਾਵੇਗੀ। ਇਹ ਭਵਿੱਖਮੁਖੀ ਰੋਬੋਟਿਕ ਲੈਬਜ਼ ਸਿੱਖਣ ਦਾ ਸਾਰਥਕ ਮਾਹੌਲ ਸਿਰਜਣ, ਵਿਦਿਆਰਥੀਆਂ ਨੂੰ ਅਸਲ-ਸੰਸਾਰ ਦੀਆਂ ਸਮੱਸਿਆਵਾਂ ਦੇ ਸਿਰਜਣਾਤਮਕ ਹੱਲ ਤਲਾਸ਼ਣ ਤੇ ਪੜਚੋਲ ਕਰਨ, ਪ੍ਰਯੋਗ ਤੇ ਖੋਜ ਕਰਨ ਲਈ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਹ ਲੈਬਜ਼ ਅਲਟਰਾਸੌਨਿਕ ਸੈਂਸਰ, ਆਈ.ਆਰ. ਸੈਂਸਰ, ਟੱਚ ਸੈਂਸਰ, ਸਾਊਂਡ ਸੈਂਸਰ, ਏਅਰ ਕੁਆਲਿਟੀ ਸੈਂਸਰ (ਐਮ.ਕਿਊ. 135), ਲਾਈਟ ਸੈਂਸਰ (ਐਲ.ਡੀ.ਆਰ.), ਟੈਂਪਰੇਚਰ ਸੈਂਸਰ (ਐਲ.ਐਮ. 35), ਸੋਇਲ ਸੈਂਸਰ, ਪੀ.ਆਈ.ਆਰ. ਮੋਸ਼ਨ ਸੈਂਸਰ, ਅਲਕੋਹਲ ਸੈਂਸਰ (ਐਮ.ਕਿਊ. 3), ਮੈਟਲ ਟੱਚ ਸੈਂਸਰ, ਕਾਰਬਨ ਮੋਨੋਆਕਸਾਈਡ ਸੈਂਸਰ (ਐਮ.ਕਿਊ. 7), ਆਈ.ਆਰ. ਸੈਂਸਰ, ਰੀਲੇਅ ਸੈਂਸਰ, ਫਲੇਮ ਸੈਂਸਰ, ਕਲਰ ਸੌਰਟਿੰਗ ਸੈਂਸਰ ਅਤੇ ਰੇਨ ਡ੍ਰੌਪ ਸੈਂਸਰ ਨਾਲ ਲੈਸ ਹਨ। ਇਨ੍ਹਾਂ ਲੈਬਜ਼ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਏ.ਆਈ. ਅਤੇ ਇੰਟਰਨੈੱਟ ਆਫ਼ ਥਿੰਗਜ਼ (ਆਈ.ਓ.ਟੀ.) ਦੀਆਂ ਉੱਭਰਦੀਆਂ ਤਕਨੀਕਾਂ ਉੱਤੇ ਧਿਆਨ ਕੇਂਦਰਤ ਕਰਨ ਵਾਸਤੇ ਕਿੱਟ ਅਤੇ ਕੰਪੋਨੈਂਟਸ ਸਮੇਤ ਹੋਰ ਸਰੋਤਾਂ ਦਾ ਕਾਫ਼ੀ ਲਾਭ ਹੋਵੇਗਾ।
ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ
ਇਸ ਪਹਿਲਕਦਮੀ ਨਾਲ ਸੁਨਾਮ ਹਲਕੇ ਵਿੱਚ ਸਿੱਖਿਆ ਦੇ ਖੇਤਰ ‘ਚ ਸਾਰਥਕ ਪ੍ਰਭਾਵ ਪੈਣ ਦੀ ਉਮੀਦ ਹੈ, ਜਿਸ ਨਾਲ ਅਕਾਦਮਿਕ ਉੱਤਮਤਾ ਅਤੇ ਨਵੀਨਤਾ ਵਿੱਚ ਨਵਾਂ ਮਾਪਦੰਡ ਸਥਾਪਤ ਹੋਵੇਗਾ। ਇਸ ਪ੍ਰੋਜੈਕਟ ਲਈ ਆਈ.ਸੀ.ਆਈ.ਸੀ.ਆਈ. ਬੈਂਕ ਵੱਲੋਂ ਫੰਡ ਪ੍ਰਦਾਨ ਕੀਤੇ ਗਏ ਹਨ ਅਤੇ ਇਸ ਨੂੰ ਕਿਊਰੀਅਸ ਲਰਨਿੰਗ ਲੈਬਜ਼, ਗੁੜਗਾਓਂ ਦੀ ਭਾਈਵਾਲੀ ਨਾਲ ਚਲਾਇਆ ਗਿਆ ਹੈ। ਕਿਊਰੀਅਸ ਲਰਨਿੰਗ ਲੈਬਜ਼ ਦੇ ਸੀ.ਈ.ਓ. ਅਤੇ ਸੰਸਥਾਪਕ ਸਾਰੰਗ ਗੰਗਨ  ਨੇ ਕਿਹਾ ਕਿ ਸਾਨੂੰ ਇਸ ਮਹੱਤਵਪੂਰਨ ਅਤੇ ਆਪਣੀ ਕਿਸਮ ਦੀ ਵਿਸ਼ੇਸ਼ ਪਹਿਲਕਦਮੀ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਹੋ ਰਿਹਾ ਹੈ, ਜੋ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਬਦਲ ਰਹੀਆਂ ਤਕਨੀਕਾਂ ਦੇ ਹਾਣੀ ਬਣਨ ਅਤੇ ਭਵਿੱਖ ਲਈ ਤਿਆਰ ਹੋਣ ਲਈ ਹੁਨਰ ਅਤੇ ਨਵੀਨ-ਸੋਚ ਪ੍ਰਦਾਨ ਕਰ ਰਹੀ ਹੈ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

जमीन से जुड़े सभी काम हों आसान, पारदर्शी और समय पर, यही सरकार का उद्देश्य : मुख्यमंत्री

👉पेपरलेस रजिस्ट्रेशन 2.0 और ऑटो म्यूटेशन व्यवस्था की मुख्यमंत्री...

CM Nayab Singh Saini ने हरियाणा सुपर-100 अभिनंदन कार्यक्रम में की दो बड़ी घोषणाएं

👉बुनियाद योजना के तहत संचालित 103 केंद्रों में 25...