WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਸੁਨੀਲ ਜਾਖੜ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਅਸਫਲਤਾ ਦੀ ਅਗਵਾਈ ਕਰਨ ਵਾਲਾ ਆਗੂ ਹੈ: ਰਾਜਾ ਵੜਿੰਗ

ਚੰਡੀਗੜ੍ਹ, 4 ਸਤੰਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ।ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਦਿੱਤੇ ਤਾਜ਼ਾ ਬਿਆਨਾਂ ਬਾਰੇ ਪੁੱਛੇ ਜਾਣ ’ਤੇ ਵੜਿੰਗ ਨੇ ਤੁਰੰਤ ਜਵਾਬ ਦਿੱਤਾ। ‘‘ਸੁਨੀਲ ਜਾਖੜ ਕੋਲ ਕਿਸੇ ਵੀ ਕਾਂਗਰਸੀ ਆਗੂ ਬਾਰੇ ਕੋਈ ਬਿਆਨ ਦੇਣ ਲਈ ਕੋਈ ਥਾਂ ਨਹੀਂ ਹੈ। ਉਹ ਇੱਕ ਸਾਬਕਾ ਆਗੂ ਹਨ, ਜਿਸ ਨੇ ਕਾਂਗਰਸ ਵਿੱਚ ਰਹਿੰਦੇ ਹੋਏ ਵੀ ਭਾਜਪਾ ਨਾਲ ਮਿਲ ਕੇ ਪਾਰਟੀ ਨੂੰ ਤਬਾਹ ਕਰਨ ਦਾ ਕੰਮ ਕੀਤਾ ਹੈ।

ਐਸ.ਐਸ.ਪੀ ਫਾਜ਼ਿਲਕਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ/ਡਾਕਟਰਾਂ ਨਾਲ ਕੀਤੀ ਗਈ ਅਹਿਮ ਮੀਟਿੰਗ

ਪੰਜਾਬ ਵਿੱਚ ਭਾਜਪਾ ਦੀ ਨਾਕਾਮੀ ਜੱਗਜ਼ਾਹਰ ਹੈ ਜਿੱਥੇ ਪਹਿਲੀ ਵਾਰ ਲੋਕ ਸਭਾ ਚੋਣਾਂ ਦੌਰਾਨ ਇੱਕ ਵੀ ਸੀਟ ਨਹੀਂ ਜਿੱਤੀ ਹੈ, ਇਸ ਲਈ ਸੁਨੀਲ ਜਾਖੜ ਜੀ ਵਰਗੇ ਸੀਨੀਅਰ ਆਗੂਆਂ ਨੂੰ ਬੇਬੁਨਿਆਦ ਬਿਆਨ ਦੇਣ ਦੀ ਬਜਾਏ ਚੁੱਪ ਰਹਿਣਾ ਚਾਹੀਦਾ ਹੈ। ’’ ਪੰਚਾਇਤੀ ਚੋਣਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਇਹ ਚੋਣਾਂ ਰਵਾਇਤੀ ਤੌਰ ’ਤੇ ਕਦੇ ਵੀ ਪਾਰਟੀ ਚੋਣ ਨਿਸ਼ਾਨਾਂ ਨਾਲ ਨਹੀਂ ਕਰਵਾਈਆਂ ਗਈਆਂ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਆਮ ਆਦਮੀ ਪਾਰਟੀ (ਆਪ) ਨੇ ਆਪਣੀ ਹਾਰ ਦੇ ਡਰੋਂ ਪਾਰਟੀ ਦੇ ਚੋਣ ਨਿਸ਼ਾਨਾਂ ਤੋਂ ਬਗੈਰ ਚੋਣਾਂ ਲੜਣ ਲਈ ਬਿੱਲ ਪਾਸ ਕੀਤਾ ਹੈ। ਵੜਿੰਗ ਨੇ ’ਆਪ’ ਸਰਕਾਰ ’ਤੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਖਿਲਾਫ਼ ਵੀ ਸਖਤ ਰੁਖ ਅਖਤਿਆਰ ਕੀਤਾ।

ਗਿੱਦੜਬਾਹਾ ’ਚ ਹੁਣ ਹਰਸਿਮਰਤ ਕੌਰ ਬਾਦਲ ਸੰਭਾਲੇਗੀ ਅਕਾਲੀ ਦਲ ਦੀ ਚੋਣ ਮੁਹਿੰਮ

ਪੂਰੇ ਰਾਜ ਵਿੱਚ 1,000 ਦੇ ਕਰੀਬ ਮਨਜ਼ੂਰਸ਼ੁਦਾ ਡਾਕਟਰਾਂ ਦੀ ਘਾਟ ਦਾ ਸਾਹਮਣਾ ਕਰ ਰਹੇ 850 ਮੁਹੱਲਾ ਕਲੀਨਿਕਾਂ ਲਈ ਡਾਕਟਰਾਂ ਦੀ ਨਿਯੁਕਤੀ ਕਦੋਂ ਕੀਤੀ ਜਾਵੇਗੀ? ਡਾਕਟਰਾਂ ਦੀਆਂ ਅਸਾਮੀਆਂ ਖਾਲੀ ਹਨ, ਇਸ ਲਈ ਇਹ ਜ਼ਰੂਰੀ ਹੈ ਕਿ ਕੋਈ ਵੀ ਨਵਾਂ ਹਸਪਤਾਲ ਸਥਾਪਤ ਕਰਨ ਤੋਂ ਪਹਿਲਾਂ ਮੌਜੂਦਾ ਮੈਡੀਕਲ ਸੈਟਅਪ ਵਿੱਚ ਲੋੜੀਂਦੇ ਡਾਕਟਰ ਹੋਣ।ਇਸ ਤੋਂ ਇਲਾਵਾ, ਵੜਿੰਗ ਨੇ ਸਰਕਾਰ ‘ਤੇ ਦਬਾਅ ਕਾਰਨ ਪੁਲਿਸ ਅਧਿਕਾਰੀਆਂ ਦੁਆਰਾ ਸਮੇਂ ਤੋਂ ਪਹਿਲਾਂ ਸੇਵਾਮੁਕਤ ਹੋਣ ਦੀ ਵੱਧ ਰਹੀ ਗਿਣਤੀ ਦਾ ਹਵਾਲਾ ਦਿੰਦੇ ਹੋਏ, ’ਆਪ’ ਅਧੀਨ ਢਹਿ-ਢੇਰੀ ਹੋ ਰਹੇ ਪ੍ਰਸ਼ਾਸਨ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਵੱਲੋਂ ਦਾਇਰ ਜਨਹਿਤ ਪਟੀਸ਼ਨ (ਪੀਆਈਐਲ) ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਵੜਿੰਗ ਨੇ ‘ਆਪ’ ਸਰਕਾਰ ਦੀ ਮੌੜ ਵਿੱਚ ਇੱਕ ਰੈਲੀ ’ਤੇ 5 ਕਰੋੜ ਰੁਪਏ ਖਰਚ ਕਰਨ ਲਈ ਆਲੋਚਨਾ ਕੀਤੀ ਜਦਕਿ ਕਈ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਨਜ਼ਰਅੰਦਾਜ਼ ਕੀਤਾ।

 

Related posts

ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

punjabusernewssite

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

punjabusernewssite

ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ: ਹਰਭਜਨ ਸਿੰਘ ਈ.ਟੀ.ਓ

punjabusernewssite