ਚੰਡੀਗੜ੍ਹ, 6 ਮਈ: ਪੰਜਾਬ ਵਿੱਚ ਜਲਦ ਹੀ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਹੱਕ ‘ਚ ਕੀਤੇ ਜਾ ਰਹੇ ਚੋਣ ਪ੍ਰਚਾਰ ਵਿੱਚ ਸੁਨੀਤਾ ਕੇਜਰੀਵਾਲ ਨੂੰ ਦੇਖਿਆ ਜਾ ਸਕਦਾ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਹਫਤੇ ਦੀ 9 ਤੇ 10 ਮਈ ਨੂੰ ਸੁਨੀਤਾ ਕੇਜਰੀਵਾਲ ਪੰਜਾਬ ਆਉਣਗੇ ਤੇ ਉਹ ਲੁਧਿਆਣਾ ਜਲੰਧਰ ਤੇ ਅੰਮ੍ਰਿਤਸਰ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਤੁਹਾਨੂੰ ਦੱਸ ਦਈਏ ਕਿ ਸ਼ਰਾਬ ਨੀਤੀ ਘੁਟਾਲੇ ਮਾਮਲੇ ਵਿੱਚ ਇਸ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੀ ਤਿਹਾੜ ਜੇਲ ਵਿੱਚ ਬੰਦ ਹਨ ਤੇ ਉਹਨਾਂ ਵੱਲੋਂ ਜੇਲ੍ਹ ਦੇ ਅੰਦਰ ਬੈਠਕੇ ਹੀ ਲੋਕ ਸਭਾ ਚੋਣ ਪ੍ਰਚਾਰ ਦਾ ਸਾਰਾ ਕਾਖਾ ਤਿਆਰ ਕੀਤਾ ਜਾ ਰਿਹਾ ਹੈ।
ਇਸ ਕਾਂਗਰਸੀ ਆਗੂ ਨੇ ਠੋਕਿਆ ਫਿਰੋਜ਼ਪੁਰ ਸੀਟ ਤੋਂ ਦਾਅਵਾ, ਪ੍ਰਤਾਪ ਬਾਜਵਾ ਦੇ ਫੋਨ ਤੋਂ ਬਾਅਦ ਸ਼ੁਰੂ ਕੀਤਾ ਚੋਣ ਪ੍ਰਚਾਰ
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੁੱਖ ਮੰਤਰੀ ਕੇਜਰੀਵਾਲ ਨੂੰ ਤਿਹਾੜ ਜੇਲ ਵਿੱਚ 2 ਵਾਰ ਮਿਲ ਕੇ ਆਏ ਹਨ। ਜਿੱਥੇ ਸੁਨੀਤਾ ਕੇਜਰੀਵਾਲ ਵੱਲੋਂ ਪ੍ਰਚਾਰ ਕੀਤਾ ਜਾਵੇਗਾ ਉੱਥੇ ਹਿੰਦੂ ਵੋਟਰ ਬਹੂ ਗਿਣਤੀ ਵਿੱਚ ਹਨ। ਇਸ ਤੋਂ ਪਹਿਲਾਂ ਭਗਵੰਤ ਮਾਨ 13 ਲੋਕ ਸਭਾ ਹਲਕਿਆਂ ਵਿੱਚ ਉਮੀਦਵਾਰਾਂ ਦੇ ਹੱਕ ਚ ਚੋਣ ਪ੍ਰਚਾਰ ਕਰ ਚੁੱਕੇ ਹਨ। ਹੁਣ ਦੇਖਣਾ ਹੋਵੇਗਾ ਕਿ ਜੇਕਰ ਸੁਨੀਤਾ ਕੇਜਰੀਵਾਲ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਦੀ ਇਸ ਫੇਰੀ ਦੌਰਾਨ ਲੋਕ ਸਭਾ ਚੋਣ ‘ਚ ਆਮ ਆਦਮੀ ਪਾਰਟੀ ਪੰਜਾਬ ਨੂੰ ਕਿੰਨਾ ਬਲ ਮਿਲਦਾ ਹੈ।