ਕਿਸਾਨ ਆਗੁੂ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਵਾਊਣ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਰਾਹਤ

0
547
+2

👉ਤਿੰਨ ਦਿਨਾਂ ਦਾ ਸਮਾਂ ਹੋਰ ਦਿੱਤਾ, ਇਸ ਦੌਰਾਨ ਕਰਵਾਊਣਾ ਹੋਵੇਗਾ ਹਸਪਤਾਲ ਵਿਚ ਭਰਤੀ
ਨਵੀਂ ਦਿੱਲੀ, 31 ਦਸੰਬਰ: ਐਮਐਸਪੀ ’ਤੇ ਕਾਨੂੰਨੀ ਗਰੰਟੀ ਅਤੇ ਹੋਰਨਾਂ ਕਿਸਾਨੀਂ ਮੰਗਾਂ ਨੂੰ ਲੈ ਕੇ ਪਿਛਲੇ 36ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੂੰ ਦੇਖਦਿਆਂ ਸੁਪਰੀਮ ਕੋਰਟ ਵੱਲੋਂ ਕੀਤੀ ਜਾ ਰਹੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਤਿੰਨ ਦਿਨਾਂ ਦਾ ਸਮਾਂ ਹੋਰ ਦਿੱਤਾ ਹੈ, ਜਿਸਦੇ ਵਿਚ ਕਿਸਾਨ ਆਗੂ ਨੂੰ ਹਸਪਤਾਲ ਭਰਤੀ ਕਰਵਾਇਆ ਜਾਣਾ ਹੈ। ਮੰਗਲਵਾਰ ਨੂੰ ਇਸ ਮਾਮਲੇ ਵਿਚ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਆਪਣਾ ਪੱਖ ਰੱਖਦਿਆਂ ਐਡਵੋਕੇਟ ਜਨਰਲ ਗੁਰਿੰਦਰ ਸਿੰਘ ਨੇ ਦਸਿਆ ਕਿ ਬੀਤੇ ਕੱਲ ਪੰਜਾਬ ਦੇ ਵਿਚ ਕਿਸਾਨਾਂ ਵੱਲੋਂ ਬੰਦ ਦਾ ਸੱਦਾ ਦਿੱਤਾ ਹੋਇਆ ਸੀ, ਜਿਸ ਕਾਰਨ ਕਿਸਾਨ ਆਗੂ ਜਬਰੀ ਚੁੱਕ ਕੇ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਸੰਭਵ ਨਹੀਂ, ਕਿਉਂਕਿ ਇਸਦੇ ਨਾਲ ਪੰਜਾਬ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਦੋ ਸ਼ਹਿਰਾਂ ’ਚ ਨਾਮਵਰ ਗਾਇਕਾਂ ਦੀ ‘ਗਾਇਕੀ’ ਨਾਲ ਚੜ੍ਹੇਗਾ ਨਵਾਂ ਸਾਲ

ਇਸਤੋਂ ਇਲਾਵਾ ਪੰਜਾਬ ਵੱਲੋਂ ਇਹ ਵੀ ਤਰਕ ਦਿੱਤਾ ਕਿ ਕਿਸਾਨਾਂ ਦੀ ਮੰਗਾਂ ਕੇਂਦਰ ਨਾਲ ਜੁੜੀਆਂ ਹੋਈਆਂ ਹਨ, ਜਿਸਦੇ ਚੱਲਦੇ ਜੇਕਰ ਕੇਂਦਰ ਪਹਿਲਕਦਮੀ ਕਰਕੇ ਕਿਸਾਨਾਂ ਨਾਲ ਗੱਲਬਾਤ ਕਰੇ ਤਾਂ ਮਸਲੇ ਦਾ ਹੱਲ ਹੋ ਸਕਦਾ ਹੈ। ਇਸਤੋਂ ਇਲਾਵਾ ਪੰਜਾਬ ਵੱਲੋਂ ਇਹ ਵੀ ਦਸਿਆ ਗਿਆ ਕਿ ਪੰਜਾਬ ਸਰਕਾਰ ਲਗਾਤਾਰ ਕਿਸਾਨ ਆਗੂ ਨੂੰ ਇਲਾਜ਼ ਲਈ ਮਨਾਉਣ ਵਾਸਤੇ ਪੂਰੇ ਯਤਨ ਕਰ ਰਹੀ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਮਸਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ 20 ਦਸੰਬਰ ਨੂੰ ਦਿੱਤੇ ਹੁਕਮਾਂ ਨੂੰ ਜਾਰੀ ਰੱਖਿਆ ਜਾਵੇ। ਅਦਾਲਤ ਨੇ ਹੁਣ ਇਸ ਕੇਸ ਦੀ ਸੁਣਵਾਈ 2 ਜਨਵਰੀ ਨੂੰ ਕੀਤੀ ਜਾਵੇਗੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

+2

LEAVE A REPLY

Please enter your comment!
Please enter your name here