Site icon Punjabi Khabarsaar

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ..

Supreme court

ਨਵੀਂ ਦਿੱਲੀ/ਖਨੌਰੀ, 13 ਦਸੰਬਰ: ਸਮੂਹ ਫ਼ਸਲਾਂ ’ਤੇ ਐਮ.ਐਸ.ਪੀ ਲਾਗੂ ਕਰਨ ਅਤੇ ਹੋਰਨਾਂ ਮੰਗਾਂ ਨੂੰ ਲੈ ਕੇ ਪਿਛਲੇ 18 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਖ਼ਰਾਬ ਹੋ ਰਹੀ ਸਿਹਤ ਦੇ ਮੱਦੇਨਜ਼ਰ ਦੀ ਦੇਸ ਦੀ ਸਰਬਉੱਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਕਿਸਾਨ ਆਗੂ ਦੀ ਸਿਹਤ ਉਪਰ ਚਿੰਤਾ ਜ਼ਾਹਰ ਕਰਦਿਆਂ ਸੁਪਰੀਮ ਕੋਰਟ ਨੇ ਕੇਂਦਰ ਦੇ ਨਾਲ ਨਾਲ ਪੰਜਾਬ ਸਰਕਾਰ ਨੂੰ ਵੀ ਹੁਕਮ ਦਿੱਤਾ ਹੈ ਕਿ ਉਹ ਫ਼ੌਰੀ ਕਿਸਾਨ ਆਗੂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਨਾਲ ਹੀ ਉਨ੍ਹਾਂ ਨੂੰ ਆਪਣਾ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ।

ਇਹ ਵੀ ਪੜ੍ਹੋ kisan andolan 2024: ਹਰਿਆਣਾ ਦੇ ਭਾਜਪਾ ਐਮ.ਪੀ ਦੇ ਕਿਸਾਨਾਂ ਬਾਰੇ ਵਿਵਾਦਤ ਬੋਲ….

ਸਿਖਰਲੀ ਅਦਾਲਤ ਦੇ ਜੱਜਾਂ ਮੁਤਾਬਕ ਕਿਸਾਨ ਸੰਘਰਸ਼ ਤੋਂ ਵੀ ਮਹੱਤਵਪੂਰਨ ਕਿਸਾਨ ਆਗੂ ਦੀ ਜਾਨ ਹੈ, ਜਿਸਨੂੰ ਬਚਾਉਣਾ ਬਹੁਤ ਜਰੂਰੀ ਹੈ। ਹਾਲਾਂਕਿ ਨਾਲ ਹੀ ਸੁਪਰੀਪ ਕੋਰਟ ਨੇ ਇਹ ਵੀ ਖ਼ਬਰਦਾਰ ਕੀਤਾ ਹੈ ਕਿ ਕਿਸਾਨ ਸੰਘਰਸ਼ ਨੂੰ ਦਬਾਉਣ ਜਾਂ ਕਿਸਾਨ ਆਗੂ ਦੇ ਮਰਨ ਵਰਤ ਨੂੰ ਖ਼ਤਮ ਕਰਵਾਊਣ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਤਾਕਤ ਦਾ ਇਸਤੇਮਾਲ ਨਾ ਕੀਤਾ ਜਾਵੇ। ਅਦਾਲਤ ਨੇ ਦੋਨਾਂ ਸਰਕਾਰਾਂ ਦੇ ਨੁਮਾਇੰਦਿਆਂ ਨੂੰ ਕਿਸਾਨਾਂ ਨਾਲ ਫ਼ੌਰੀ ਰਾਬਤਾ ਬਣਾ ਕੇ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਵੀ ਤਾਕੀਦ ਕੀਤੀ ਹੈ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

Exit mobile version