WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਸਾਜ਼ਿਸ਼ ਸੀ: ਦਿਨੇਸ਼ ਚੱਢਾ

ਚੰਡੀਗੜ੍ਹ, 14 ਸਤੰਬਰ: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਵੱਲੋਂ ਸੀਬੀਆਈ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਖ਼ਤ ਆਲੋਚਨਾ ਕੀਤੀ ਹੈ।ਸ਼ਨੀਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ‘ਆਪ’ ਦੇ ਬੁਲਾਰੇ ਗੋਵਿੰਦਰ ਮਿੱਤਲ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਭਾਰਤੀ ਜਨਤਾ ਪਾਰਟੀ ਅਤੇ ਖਾਸ ਕਰਕੇ ਗ੍ਰਹਿ ਮੰਤਰੀ ਅਮਿਤ ਦੀ ਸਾਜ਼ਿਸ਼ ਹੈ। ਇਹ ਗੱਲ ਸੁਪਰੀਮ ਕੋਰਟ ਦੇ ਫੈਸਲੇ ਨੇ ਸੱਚ ਸਾਬਤ ਕਰ ਦਿੱਤੀ ਹੈ।

ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬਾਇਆ ਨਹੀਂ ਜਾ ਸਕਦਾ:ਹਰਚੰਦ ਸਿੰਘ ਬਰਸਟ

ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਸੀਬੀਆਈ 22 ਮਹੀਨੇ ਚੁੱਪ ਰਹੀ, ਫਿਰ ਈਡੀ ਕੇਸ ਵਿੱਚ ਜ਼ਮਾਨਤ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੀ ਲੋੜ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਸੀਬੀਆਈ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਵਾਜਬ ਸੀ। ਸੁਪਰੀਮ ਕੋਰਟ ਨੇ ਸੀਬੀਆਈ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਪੱਖਪਾਤੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਵਾਂਗ ਵਿਵਹਾਰ ਨਹੀਂ ਕਰਨਾ ਚਾਹੀਦਾ। ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਕਹਿਣ ’ਤੇ ਗ੍ਰਿਫ਼ਤਾਰ ਕੀਤਾ ਸੀ ਕਿਉਂਕਿ ਉਹ ਉਨ੍ਹਾਂ ਦੇ ਮੰਤਰਾਲੇ ਅਧੀਨ ਹੈ।

ਦੁਖ਼ਦਾਈਕ ਖ਼ਬਰ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਨੇ ਹੋਸਟਲ ’ਚ ਕੀਤੀ ਆ.ਤਮ+ਹੱਤਿਆ

ਉਨ੍ਹਾਂ ਨੇ ਜਾਂਚ ਏਜੰਸੀ ਦੀ ਗੈਰ-ਸੰਵਿਧਾਨਕ ਅਤੇ ਗੈਰ-ਵਾਜਬ ਤਰੀਕੇ ਨਾਲ ਦੁਰਵਰਤੋਂ ਕੀਤੀ ਅਤੇ ਇੱਕ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫਤਾਰ ਕਰ ਲਿਆ। ਹੁਣ ਉਨ੍ਹਾਂ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਪਿੱਛੇ ਭਾਜਪਾ ਦਾ ਮਕਸਦ ਆਮ ਆਦਮੀ ਪਾਰਟੀ ਨੂੰ ਤੋੜਨਾ ਸੀ, ਪਰ ਉਹ ਇਸ ਵਿੱਚ ਅਸਫਲ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਇੱਕ ਹੋਰ ਝੂਠ ਬੋਲ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਵਜੋਂ ਕੰਮ ਨਹੀਂ ਕਰ ਸਕਦੇ। ਮੁੱਖ ਮੰਤਰੀ ਵਜੋਂ ਦਸਤਖ਼ਤ ਨਹੀਂ ਕਰ ਸਕਦੇ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਅਰਵਿੰਦ ਕੇਜਰੀਵਾਲ ਕੋਲ ਪਹਿਲਾਂ ਹੀ ਕੋਈ ਵਿਭਾਗ ਨਹੀਂ ਹੈ ਅਤੇ ਜੋ ਫਾਈਲ ਐਲਜੀ ਕੋਲ ਜਾਣੀ ਹੈ ਉਹ ਅੱਜ ਵੀ ਉਸ ’ਤੇ ਦਸਤਖਤ ਕਰ ਸਕਦੇ ਹਨ।

 

Related posts

ਬਿਕਰਮ ਮਜੀਠੀਆ ਦਾ ਪਲਟਵਾਰ: ਕੀ ਕਾਲਜ ਵਿਚ ਪੜ੍ਹਾਈ ਵਿਚ ਵਿਚਾਲੇ ਛੱਡਣ ਵਾਲਾ ਸਾਨੂੰ ਮਾਂ ਬੋਲੀ ਪੰਜਾਬੀ ਬਾਰੇ ਉਪਦੇਸ਼ ਦੇਵੇਗਾ

punjabusernewssite

ਪਾਣੀ ਬਚਾਓ ਖੇਤੀ ਬਚਾਓ ਮੋਰਚੇ“ ਮੁਹਿੰਮ ਦੇ ਦੂਜੇ ਦਿਨ 17 ਥਾਂਵਾਂ ‘ਤੇ ਕਿਸਾਨ-ਮਜਦੂਰਾਂ ਵਲੋਂ ਪੱਕੇ ਮੋਰਚੇ ਜਾਰੀ

punjabusernewssite

ਚੰਡੀਗੜ੍ਹ ਵਿਵਾਦ: ਪੰਜਾਬ ਤੋਂ ਬਾਅਦ ਹਰਿਆਣਾ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ  

punjabusernewssite