Punjabi Khabarsaar
ਜਲੰਧਰ

ਸੁਰਿੰਦਰ ਕੌਰ ਵਿਧਾਨ ਸਭਾ ਵਿੱਚ ਜਲੰਧਰ ਪੱਛਮੀ ਲਈ ਸਭ ਤੋਂ ਬਿਹਤਰ ਨੁਮਾਇੰਦੇ : ਵੜਿੰਗ

ਕਾਂਗਰਸ ਨੇ ਹਮੇਸ਼ਾ ਮਹਿਲਾ ਸਿਆਸਤਦਾਨਾਂ ਨੂੰ ਪਹਿਲ ਦਿੱਤੀ ਹੈ : ਐਮ. ਪੀ. ਲੁਧਿਆਣਾ
ਜਲੰਧਰ, 3 ਜੁਲਾਈ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਰਡ ਨੰਬਰ 47 ਵਿਖੇ ਦਫਤਰ ਦੇ ਉਦਘਾਟਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲੰਧਰ ਪੱਛਮੀ ਦੀ ਮੌਜੂਦਾ ਸਥਿਤੀ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਆਪ ਸਰਕਾਰ ਦੇ ਵਿਧਾਇਕ ਦੇ ਭਾਜਪਾ ਵਿੱਚ ਚਲੇ ਜਾਣ ਤੋਂ ਬਾਅਦ ਜਲੰਧਰ ਪੱਛਮੀ ਨੂੰ ਨਜ਼ਰਅੰਦਾਜ਼ ਕਰਨ ਲਈ ਸੂਬਾ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਰਾਜਨੀਤੀ ਦੀ ਮੌਜੂਦਾ ਸਥਿਤੀ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਮੌਕਾਪ੍ਰਸਤ ਸਿਆਸਤਦਾਨਾਂ ਦੁਆਰਾ ਪਾਰਟੀ ਬਦਲਣ ਕਾਰਨ ਇਹ ਉਪ ਚੋਣਾਂ ਕਿੰਨੀ ਹੀ ਵਾਰ ਹੋਈਆਂ ਹਨ ਤੇ ਸਿਆਸਤਦਾਨ ਆਪਣੇ ਨਿੱਜੀ ਫਾਇਦਿਆਂ ਲਈ ਦਲ ਬਦਲ ਕੇ ਉਸੇ ਹੀ ਸੀਟ ਤੋਂ ਵੱਖਰੀ ਪਾਰਟੀ ਤੋਂ ਹੁਣ ਚੋਣ ਲੜ ਰਹੇ ਹਨ।

ਜਲੰਧਰ ਜ਼ਿਮਨੀ ਚੋਣ: ਕੌਂਸਲਰ ਤਰਸੇਮ ਲਖੋਤਰਾ, ਸੀਨੀਅਰ ਲੀਡਰ ਕਮਲ ਲੋਚ ਅਤੇ ਅਨਮੋਲ ਗ੍ਰੋਵਰ ਹੋਏ ਆਪ ’ਚ ਸ਼ਾਮਿਲ

“ਸਰਕਾਰ ਦੁਆਰਾ ਜਲੰਧਰ ਪੱਛਮੀ ਨੂੰ ਅਣਗੌਲਿਆ ਛੱਡ ਦਿੱਤਾ ਗਿਆ ਹੈ, ਇੱਕ ਸਮਰਪਿਤ ਵਿਧਾਇਕ ਦੀ ਅਣਹੋਂਦ ਕਾਰਨ ਹਲਕੇ ਵਿੱਚ ਮਹੱਤਵਪੂਰਨ ਮੁੱਦੇ ਉਭਰ ਰਹੇ ਹਨ। ਇਹ ਇਲਾਕਾ ਖਾਸ ਤੌਰ ‘ਤੇ ਨਸ਼ੇ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਜੋ ਕਿ ਸਾਰੇ ਜਲੰਧਰ ਵਿਚ ਸਭ ਤੋਂ ਗੰਭੀਰ ਮੁੱਦਾ ਹੈ। ‘ਆਪ’ ਸਰਕਾਰ ਵੱਲੋਂ ਇਸ ਮੁੱਦੇ ਨੂੰ ਖ਼ਤਮ ਕਰਨ ਦੇ ਵਾਅਦਿਆਂ ਦੇ ਬਾਵਜੂਦ ਸਥਿਤੀ ਹੋਰ ਖਰਾਬ ਹੋ ਗਈ ਹੈ। ਇਸ ਤੋਂ ਇਲਾਵਾ ਜਲੰਧਰ ਪੱਛਮੀ ‘ਚ ‘ਸੱਟਾ ਬਜ਼ਾਰਾਂ’ ਦਾ ਬੋਲਬਾਲਾ ਹੈ, ਜਿਸ ਕਾਰਨ ਕਈ ਨੌਜਵਾਨ ਆਪਣੀ ਕਮਾਈ ਜੂਏ ਦੇ ਧੰਦੇ ‘ਤੇ ਬਰਬਾਦ ਕਰ ਰਹੇ ਹਨ। ‘ਆਪ’ ਸਰਕਾਰ ਇਸ ਗੈਰ-ਕਾਨੂੰਨੀ ਮੰਡੀ ਨੂੰ ਕਾਬੂ ਕਰਨ ‘ਚ ਨਾਕਾਮ ਰਹੀ ਹੈ, ਜਿਸ ਨਾਲ ਇਸ ਨੂੰ ਵਧਣ-ਫੁੱਲਣ ਦਾ ਮੌਕਾ ਮਿਲਿਆ ਹੈ।

ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਦਿਹਾਤੀ ਮਜ਼ਦੂਰ ਸਭਾ ਦੀ ਜਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ

ਇਸ ਖੇਤਰ ਵਿੱਚ ਅਪਰਾਧ ਦਰ ਪੂਰੇ ਜਲੰਧਰ ਵਿੱਚ ਸਭ ਤੋਂ ਵੱਧ ਹੈ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਨ੍ਹਾਂ ਮੁੱਦਿਆਂ ਨੂੰ ਵਿਧਾਨ ਸਭਾ ਵਿੱਚ ਉਠਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਇਲਾਕਾ ਨਿਵਾਸੀਆਂ ਦੀਆਂ ਚਿੰਤਾਵਾਂ ਸੁਣੀਆਂ ਜਾਣ ਅਤੇ ਬਣਦੀ ਕਾਰਵਾਈ ਕੀਤੀ ਜਾਵੇ।ਪੰਜਾਬ ਕਾਂਗਰਸ ਵੱਲੋਂ ਸੁਰਿੰਦਰ ਕੌਰ ਨੂੰ ਜਲੰਧਰ ਵੈਸਟ ਤੋਂ ਉਮੀਦਵਾਰ ਚੁਣੇ ਜਾਣ ‘ਤੇ ਟਿੱਪਣੀ ਕਰਦਿਆਂ ਰਾਜਾ ਵੜਿੰਗ ਨੇ ਕਿਹਾ- “ਜਲੰਧਰ ਪੱਛਮੀ ਨੂੰ ਦਰਪੇਸ਼ ਅਣਗਿਣਤ ਮੁੱਦਿਆਂ ਨੂੰ ਦੇਖਦੇ ਹੋਏ ਪੰਜਾਬ ਕਾਂਗਰਸ ਅਤੇ ਹਾਈਕਮਾਂਡ ਨੇ ਸੁਰਿੰਦਰ ਕੌਰ ਜੀ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੂੰ ਜਲੰਧਰ ਦੇ ਲੋਕਾਂ ਲਈ ਕੰਮ ਕਰਨ ਦੇ ਉਨ੍ਹਾਂ ਦੇ ਪੁਰਾਣੇ ਤਜ਼ਰਬੇ ਅਤੇ ਸਮਾਜਿਕ ਸਰੋਕਾਰਾਂ ਦੀ ਡੂੰਘੀ ਸਮਝ ਲਈ ਚੁਣਿਆ ਗਿਆ ਹੈ।”

 

Related posts

ਲੋਕਾਂ ਨੂੰ ਸਸਤਾ ਰੇਤਾ ਮੁਹੱਈਆ ਕਰਵਾਉਣ ਦੀ ਮੁੱਖ ਮੰਤਰੀ ਦੀ ਲੋਕ ਪੱਖੀ ਪਹਿਲਕਦਮੀ ਜਾਰੀ

punjabusernewssite

ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ ਪਾਵਰਕੌਮ ਦੇ ਹੈੱਡ ਆਫਿਸ ਸਾਹਮਣੇ ਧਰਨੇ ਦਾ ਐਲਾਨ

punjabusernewssite

ਭਗਵੰਤ ਮਾਨ ਵੱਲੋਂ 2-3 ਦਿਨਾਂ ‘ਚ ਪੰਜਾਬ ਦੇ ਕੁੱਝ ਵੱਡੇ ਸਿਆਸੀ ਆਗੂਆਂ ਦੇ ਪਰਦੇਫ਼ਾਸ ਕਰਨ ਦਾ ਐਲਾਨ

punjabusernewssite