ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਜਿਲ੍ਹਾ ਜੇਲ ਮਾਨਸਾ ਦੀ ਕੀਤੀ ਗਈ ਅਚਨਚੇਤ ਚੈਕਿੰਗ

0
47
+2

👉ਜਿਲਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ-ਐਸ.ਐਸ.ਪੀ
Mansa News:ਭਾਗੀਰਥ ਸਿੰਘ ਮੀਨਾ,ਆਈ.ਪੀ.ਐਸ.ਮਾਨਸਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ,ਜਿਲ੍ਹਾ ਜੇਲ੍ਹ ਮਾਨਸਾ ਦੀ ਅਚਨਚੇਤ ਕੀਤੀ ਗਈ ਚੈਕਿੰਗ ।

ਇਹ ਵੀ ਪੜ੍ਹੋ  ਨਸ਼ੇ ਦੀ ਆੜ ’ਚ ਬਣਾਈ ਪ੍ਰੋਪਟਰੀ ਨੂੰ ਕੀਤਾ ਢਹਿ-ਢੇਰੀ:ਅਮਨੀਤ ਕੌਂਡਲ

ਇਸ ਸਰਚ ਅਪਰੇਸ਼ਨ ਦੌਰਾਨ 5 ਪੁਲਿਸ ਪਾਰਟੀਆਂ ਜਿੰਨਾ ਵਿਚ 01 ਐਸ.ਪੀ. 04 ਡੀ.ਐਸ.ਪੀ. 5 ਮੁੱਖ ਅਫਸਰਾਨ ਦੇ ਸਮੇਤ ਲੇਡੀਜ ਫੋਰਸ ਕੁੱਲ 124 ਪੁਲਿਸ ਕਰਮਚਾਰੀਆ ਵੱਲੋ ਸਰਚ ਕੀਤੀ ਗਈ।ਐਸ.ਐਸ.ਪੀ ਵੱਲੋ ਦੱਸਿਆ ਗਿਆ ਕਿ ਇਸ ਅਪਰੇਸ਼ਨ ਦੌਰਾਨ ਜਿਲ੍ਹਾ ਜੇਲ੍ਹ ਮਾਨਸਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਦੌਰਾਨ ਚੈਕਿੰਗ ਕੈਦੀਆ/ਹਵਾਲਾਤੀਆ/ਜਨਾਨਾ ਹਵਾਲਾਤੀਆ ਦੀਆ ਬੈਰਕਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾ ਨੇ ਦੱਸਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਜਿਲ੍ਹਾ ਜੇਲ੍ਹ ਮਾਨਸਾ ਦੀ ਮਾਨਸਾ ਪੁਲਿਸ ਵੱਲੋ ਅਚਨਚੇਤ ਚੈਕਿੰਗ ਕੀਤੀ ਜਾਇਆ ਕਰੇਗੀ। ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+2

LEAVE A REPLY

Please enter your comment!
Please enter your name here