👉ਲੋਕਾਂ ਨੂੰ ਸਕੀਮ ਦਾ ਲਾਹਾ ਲੈਣ ਦੀ ਕੀਤੀ ਅਪੀਲ
Mansa News: ਵਧੀਕ ਡਿਪਟੀ ਕਮਿਸ਼ਨਰ (ਆਰ. ਡੀ) ਆਕਾਸ਼ ਬਾਂਸਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਸਕੀਮ ਤਹਿਤ ਕੱਚੇ ਮਕਾਨਾਂ ਤੋਂ ਨਵੇਂ ਮਕਾਨ ਬਣਾਉਣ ਲਈ ਸਰਵੇ ਸੁਰੂ ਹੋ ਚੁੱਕਾ ਹੈ, ਜੋ ਕਿ 31 ਮਾਰਚ 2025 ਤੱਕ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਮਾਨਸਾ ਵਿੱਚ ਹੁਣ ਤੱਕ ਸੈਲਫ ਸਰਵੇ 129, ਅਸਿਸਟੈਂਟ ਸਰਵੇ 1116, ਕੁੱਲ 1245 ਘਰਾਂ ਦਾ ਸਰਵੇ ਮੁਕੰਮਲ ਕੀਤਾ ਜਾ ਚੁੱਕਾ ਹੈ। ਇਸ ਸਰਵੇ ਦਾ ਕੰਮ 31 ਮਾਰਚ 2025 ਨੂੰ ਖਤਮ ਹੋ ਜਾਵੇਗਾ।
ਇਹ ਵੀ ਪੜ੍ਹੋ Big News: SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ
ਉਨ੍ਹਾਂ ਕਿਹਾ ਕਿ ਲਾਭਪਾਤਰੀ ਖੁਦ pmay.nic.in ਸਾਇਟ ਤੇ ਜਾ ਕੇ ਆਪਣੀ ਰਜਿਸਟ੍ਰੇਸਨ ਕਰਵਾ ਸਕਦਾ ਹੈ। ਰਜਿਸਟ੍ਰੇਸਨ ਕਰਨ ਸਬੰਧੀ ਲਿੰਕ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੀ ਸਾਈਟ ਤੇ ਉਪਲੱਬਧ ਹਨ। ਉਨ੍ਹਾਂ ਦੱਸਿਆ ਕਿ ਇਸਤੋਂ ਇਲਾਵਾ ਜੇਕਰ ਕੋਈ ਆਪਣੀ ਦਰਖਾਸਤ ਦੇਣ ਸਬੰਧੀ ਸੁਝਾਅ ਲੈਣਾ ਚਾਹੁੰਦੇ ਹੈ ਤਾਂ ਉਹ ਮੋਬਾਇਲ ਨੰ: 97805-50056 ਤੇ ਸੰਪਰਕ ਕਰ ਸਕਦਾ ਹੈ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲੋਕ ਫਾਇਦਾ ਉਠਾਉਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


