spot_img
spot_img
spot_img

ਸੁਸ਼ਾਂਤ ਸਿਟੀ-2 ਬਠਿੰਡਾ ਵੱਲੋਂ ਕਲੋਨੀ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਮੁਹਿੰਮ

Date:

spot_img

Bathinda News:ਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਲਈ ਅੱਜ ਸੁਸ਼ਾਂਤ ਸਿਟੀ-2 ਬਠਿੰਡਾ ਵਿਖੇ ਵੱਡੀ ਪੱਧਰ ਤੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਮੁਹਿੰਮ ਦੀ ਸ਼ੁਰੂਆਤ ਕਲੋਨੀ ਦੇ ਸੁਪਰ ਸੀਨੀਅਰ ਸਿਟੀਜਨਜ ਵੱਲੋਂ ਕੀਤੀ ਗਈ। ਇਸ ਸਮੇਂ ਮੌਰਸਲੀ, ਚੱਕਰੇਸੀਆ,ਸੁਖਚੈਨ ਆਦਿ ਪੌਦੇ ਲਗਾਏ ਗਏ। ਰੈਜ਼ੀਡੈਂਟਸ ਸੁਸ਼ਾਂਤ ਸਿਟੀ ਟੂ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸਰਦਾਰ ਨਿਰਮਲ ਸਿੰਘ ਨੇ ਦੱਸਿਆ ‘ਮਿਸ਼ਨ ਹਰਿਅਵਲ ਸੁਸ਼ਾਂਤ 2’ ਦੇ ਬੈਨਰ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਕਲੋਨੀ ਵਾਸੀਆਂ ਨੇ ਪੂਰੇ ਡਰੈੱਸ ਕੋਡ ਵਿਚ ਹਰਿਆਵਲ ਮਿਸ਼ਨ ਦੀਆਂ ਸ਼ਰਟਾਂ ਪਹਿਨ ਕੇ ਲਗਭਗ 1100 ਪੌਦੇ ਕਲੋਨੀ ਵਿੱਚ ਲਗਾਏ ਜਾਣਗੇ ਅਤੇ ਇਹਨਾਂ ਦੀ ਦੇਖਭਾਲ ਲਈ ਕਲੋਨੀ ਵਾਸੀਆਂ ਦੀਆਂ ਡਿਊਟੀਆਂ ਲਗਾਈਆਂ ਜਾਣਗੀਆਂ|

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਹਜ਼ਾਰਾਂ ਹੋਰ ਲੋਕਾਂ ਨਾਲ ਮਿਲ ਕੇ ਮੈਰਾਥਨ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ

ਇਸ ਮੌਕੇ ਸਭ ਤੋਂ ਛੋਟੀ ਉਮਰ ਦੇ ਬੱਚੇ ਜੈਪਰਾਜ ਸੰਧੂ ਦੇ ਮਾਪਿਆਂ ਵੱਲੋਂ ਆਪਣੇ ਬੱਚੇ ਦੇ ਜਨਮ ਦੀ ਖੁਸ਼ੀ ਵਿੱਚ ਵੀ ਪੌਦੇ ਲਗਾਏ ਗਏ। ਕਲੋਨੀ ਵਸਨੀਕ ਸਰਦਾਰ ਬਲਦੇਵ ਸਿੰਘ ਸਰਾਂ ਸਾਬਕਾ ਚੇਅਰਮੈਨ ਪੀਐਸਪੀਸੀਐਲ ਨੇ ਸਮੂਹ ਕਲੋਨੀ ਵਾਸੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਹਨਾਂ ਦੀ ਦੇਖਭਾਲ ਕਰਨ ਲਈ ਅਪੀਲ ਕੀਤੀ। ਇਸ ਮੁਹਿੰਮ ਨੂੰ ਸਫਲ ਬਣਾਉਣ ਮੈਨੇਜਮੈਂਟ ਸੁਸ਼ਾਂਤ ਸਿਟੀ-2, ਸੁਸ਼ਾਂਤ ਸਿਟੀ ਇਨਕਲੇਵ ਦੇ ਸ੍ਰੀ ਸੁਰੇਸ਼ ਜੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਵੱਡੀ ਗਿਣਤੀ ਵਿੱਚ ਕਲੋਨੀ ਵਾਸੀਆਂ ਦਾ ਸਹਿਯੋਗ ਰਿਹਾ।ਇਸ ਮੌਕੇ ਸਾਉਣ ਮਹੀਨੇ ਨੂੰ ਸਮਰਪਿਤ ਸਾਡੇ ਸਭਿਆਚਾਰ ਦਾ ਪ੍ਰਤੀਕ ਗੁਲਗਲਿਆਂ ਦਾ ਲੰਗਰ ਲਗਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite 

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬਠਿੰਡਾ ‘ਚ 8 ਦਿਨਾਂ ਤੋਂ ਲਾਪਤਾ 18 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ; ਪਿੰਡ ‘ਚ ਫੈਲੀ ਸਨਸਨੀ

👉ਦੋਸਤਾਂ ਵੱਲੋਂ ਦਿੱਤੇ ਚਿੱਟੇ ਦੀ ਓਵਰਡੋਜ਼ ਨਾਲ ਹੋਈ ਸੀ...

International News: ਮੱਝ ਦਾ ਨਾਂਅ ‘ਟਰੰਪ’ ਹੋਣ ਕਰਕੇ ਹਲਾਲ ਹੋਣ ਤੋਂ ਬੱਚ ਗਈ..! ਵੀਡੀਓ ਵਾਇਰਲ

International News:  ਬੰਗਲਾਦੇਸ਼ ਵਿੱਚ ਇਕ ਅਜੀਬੋ-ਗਰੀਬ ਰੰਗ ਵਾਲੀ ਮੱਝ...

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...