👉ਅਸ਼ੋਕ ਬਾਲਿਆਂਵਾਲੀ ਨੇ ਦਿੱਤੀਆਂ ਵਧਾਈਆਂ, ਫਾਰਮੇਸੀ ਕੌਂਸਲ ਦੀਆਂ ਸਮੱਸਿਆਵਾਂ ਹੱਲ ਹੋਣ ਦੀ ਜਤਾਈ ਉਮੀਦ
ਬਠਿੰਡਾ,5 ਜਨਵਰੀ: ਪੰਜਾਬ ਰਾਜ ਫਾਰਮੇਸੀ ਕੌਂਸਲ ਮੁਹਾਲੀ ਦੇ ਚੇਅਰਮੈਨ ਸੁਸ਼ੀਲ ਕੁਮਾਰ ਬਾਂਸਲ ਨੂੰ ਦੁਬਾਰਾ ਪ੍ਰਧਾਨ ਅਤੇ ਤੇਜਿੰਦਰ ਪਾਲ ਸਿੰਘ ਜਲੰਧਰ ਨੂੰ ਫਾਰਮੇਸੀ ਕੌਂਸਲ ਦਾ ਮੀਤ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਟੀਬੀਡੀਸੀਏ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਆਸ ਜਤਾਈ ਕਿ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਬਾਕੀ ਰਹਿੰਦੀਆਂ ਸਮੱਸਿਆਵਾਂ ਵੀ ਜਲਦੀ ਹੱਲ ਹੋ ਜਾਣਗੀਆਂ। ਜ਼ਿਲ੍ਹਾ ਬਠਿੰਡਾ ਦੀਆਂ ਸਮੂਹ ਯੂਨਿਟਾਂ ਅਤੇ ਮੈਂਬਰਾਂ ਨੇ ਸੁਸ਼ੀਲ ਕੁਮਾਰ ਬਾਂਸਲ ਦੇ ਮੁੜ ਪ੍ਰਧਾਨ ਬਣਨ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਆਸ ਪ੍ਰਗਟਾਈ ਕਿ ਫਾਰਮਾਸਿਸਟਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਕੰਮਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ ਓ.ਬੀ.ਸੀ, ਈ.ਬੀ.ਸੀ ਅਤੇ ਡੀ.ਐਨ.ਟੀ ਵਿਦਿਆਰਥੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕਰ ਸਕਦੇ ਹਨ ਅਪਲਾਈ: ਡਾ. ਬਲਜੀਤ ਕੌਰ
ਇਸ ਦੌਰਾਨ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਪਵਨ ਕੁਮਾਰ ਗਰਗ, ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਗੁਪਤਾ, ਜ਼ਿਲ੍ਹਾ ਵਿੱਤ ਸਕੱਤਰ ਰਮੇਸ਼ ਕੁਮਾਰ ਗਰਗ ਤੋਂ ਇਲਾਵਾ ਸਮੂਹ ਯੂਨਿਟਾਂ ਦੇ ਪ੍ਰਧਾਨ, ਸਕੱਤਰ ਤੇ ਅਹੁਦੇਦਾਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਨੂੰ ਵਧਾਈ ਦਿੱਤੀ। ਉਨ੍ਹਾਂ ਫਾਰਮੇਸੀ ਕੌਂਸਲ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਾਰਮਾਸਿਸਟਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਫਾਰਮੇਸੀ ਕੌਂਸਲ ਦੇ ਮੈਂਬਰਾਂ ਨੇ ਇਕ ਵਾਰ ਫਿਰ ਸੁਸ਼ੀਲ ਕੁਮਾਰ ਬਾਂਸਲ ’ਤੇ ਭਰੋਸਾ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਸੁਸ਼ੀਲ ਬਾਂਸਲ ਮੁੜ ਬਣੇ ਪੰਜਾਬ ਰਾਜ ਫਾਰਮੇਸੀ ਕੌਂਸਲ ਮੁਹਾਲੀ ਦੇ ਪ੍ਰਧਾਨ ਤੇ ਤੇਜਿੰਦਰ ਪਾਲ ਬਣੇ ਉਪ ਪ੍ਰਧਾਨ"