Chandigarh News: SYL Issue; ਪਿਛਲੇ ਕਈ ਦਹਾਕਿਆਂ ਤੋਂ ਪੰਜਾਬ ਅਤੇ ਹਰਿਆਣਾ ਦੇ ਵਿਚਕਾਰ ਪਾਣੀਆਂ ਦੇ ਮੁੱਦਿਆਂ ਨੂੰ ਲੈ ਕੇ ਵਿਵਾਦ ਦਾ ਕਾਰਨ ਬਣੀ ਹੋਈ ਸਤਲੁਜ ਜਮਨਾ ਲਿੰਕ ਨਹਿਰ (SYL)ਦੇ ਹੱਲ ਲਈ ਅੱਜ ਮੰਗਲਵਾਰ ਨੁੰ ਦੋਨਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਹੋਈ ਅਹਿਮ ਮੀਟਿੰਗ ਵਿਚ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਚੰਡੀਗੜ੍ਹ ‘ਚ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਮੀਡੀਆ ਨੂੰ ਦਸਿਆ ਕਿ ਇਹ ਮੀਟਿੰਗ ਬਹੁਤ ਹੀ ਸਾਰਥਿਕ ਮਾਹੌਲ ਵਿਚ ਹੋਈ ਹੈ ਤੇ ਦੋਨਾਂ ਹੀ ਸੂਬਿਆਂ ਨੇ ਆਪੋ-ਆਪਣਾ ਪੱਖ ਰੱਖਿਆ ਹੈ।
ਇਹ ਵੀ ਪੜ੍ਹੋ ਹੁਣ Canada ਦੇ Calgary ‘ਚ ਪੰਜਾਬੀ ਦੇ ਨਾਮਵਰ ਗਾਇਕ ਦੇ ਘਰ ਚੱਲੀਆਂ ਗੋ+ਲੀ+ਆਂ; ਮੰਗੀ 4 ਕਰੋੜ ਦੀ ਫ਼ਿਰੌਤੀ
ਉਨ੍ਹਾਂ ਦਸਿਆ ਕਿ ਮੀਟਿੰਗ ਵਿਚ ਇਹ ਵੀ ਤੈਅ ਹੋਇਆ ਹੈ ਕਿ ਹੁਣ ਹਰ ਮੀਟਿੰਗ ਮੁੱਖ ਮੰਤਰੀਆਂ ਦੀ ਪ੍ਰਧਾਨਗੀ ਹੇਠ ਹੋਣ ਦੀ ਬਜਾਏ ਅਧਿਕਾਰੀ ਹੀ ਆਪਣੇ ਪੱਧਰ ‘ਤੇ ਮੀਟਿੰਗਾਂ ਕਰਨਗੇ ਤੇ ਉਹ ਆਪੋ-ਆਪਣੇ ਵਿਚਾਰ ਪੇਸ਼ ਕਰਕੇ ਸਾਂਝੇ ਹੱਲ ਵੱਲ ਲਿਜਾਣਗੇ। ਜਿਸਤੋਂ ਬਾਅਦ ਦੋਨਾਂ ਸੂਬਿਆਂ ਦੇ ਮੁੱਖ ਮੰਤਰੀ ਆਪਸ ਵਿਚ ਚਰਚਾ ਕਰਨਗੇ ਤਾਂ ਕਿ ਕਿਸੇ ਠੋਸ ਮਸਲੇ ‘ਤੇ ਪੁੱਜਿਆ ਜਾ ਸਕੇ। ਮੁੱਖ ਮੰਤਰੀ ਸ: ਮਾਨ ਨੇ ਪੱਤਰਕਾਰਾਂ ਵੱਲੋਂ ਸਤਲੁਜ ਜਮਨਾ ਲਿੰਕ ਨਹਿਰ ਦੀ ਉਸਾਰੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਸਪੱਸ਼ਟ ਕੀਤਾ ਕਿ ਜਿੰਨ੍ਹਾਂ ਸਮਾਂ ਪਾਣੀਆਂ ਬਾਰੇ ਤੈਅ ਨਹੀਂ ਹੁੰਦਾ, ਉਨ੍ਹਾਂ ਸਮਾਂ ਇਸ ਨਹਿਰ ਦਾ ਨਿਰਮਾਣ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ Big News; ਗੈਂ+ਗਸਟਰ ਗੋਲਡੀ ਬਰਾੜ ਦੇ ਮਾਪਿਆਂ ਨੂੰ Punjab Police ਨੇ ਕੀਤਾ ਗ੍ਰਿਫ਼ਤਾਰ
ਜਿਕਰਯੋਗ ਹੈ ਕਿ ਪੰਜਾਬ ਦਾ ਲਗਾਤਾਰ ਸਟੈਂਡ ਰਿਹਾ ਹੈ ਕਿ ਮੌਜੂਦਾ ਸਮੇਂ ਦੂਜੇ ਸੂਬਿਆਂ ਨੂੰ ਦੇਣ ਲਈ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਮਹੀਨਿਆਂ ਦੌਰਾਨ ਉੱਤਰੀ ਕੌਂਸਲ ਦੀ ਹੋਈ ਮੀਟਿੰਗ ਦੌਰਾਨ ਵੀ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਇਹ ਮੁੱਦਾ ਚੁੱਕਿਆ ਸੀ ਤੇ ਮੌਜੂਦਾ ਸਮੇਂ ਪੰਜਾਬ ਵਿਚ ਪਾਣੀ ਦੀ ਉਪਲਬਧਤਾ ਬਾਰੇ ਨਵੇਂ ਅੰਕੜੇ ਤਿਆਰ ਕਰਨ ਦੀ ਮੰਗ ਰੱਖੀ ਸੀ।ਅੱਜ ਦੀ ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਦੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਆਰਤੀ ਰਾਓ ਤੋਂ ਇਲਾਵਾ ਦੋਨਾਂ ਸੂਬਿਆਂ ਦੇ ਮੁੱਖ ਸਕੱਤਰ, ਸਿੰਚਾਈ ਸਕੱਤਰ ਤੇ ਐਡਵੋਕੇਟ ਜਨਰਲ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


