ਬਠਿੰਡਾ (ਤਲਵੰਡੀ ਸਾਬੋ, 24 ਸਤੰਬਰ 2024) ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਡਾ. ਪੀਯੂਸ਼ ਵਰਮਾ, ਕਾਰਜਕਾਰੀ ਉਪ ਕੁਲਪਤੀ ਦੀ ਰਹਿਨੁਮਾਈ ਹੇਠ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ “ਸਵੱਛਤਾ ਹੀ ਸੇਵਾ” ਮੁਹਿੰਮ ਦੀ ਸ਼ੁਰੂਆਤ ਪਿੰਡ ਜਗਾ ਰਾਮ ਤੀਰਥ ਦੇ ਗੁਰੂ ਘਰ ਵਿਖੇ ਸਫਾਈ ਅਤੇ ਸਵੱਛਤਾ ਦਾ ਸੰਦੇਸ਼ ਦਿੰਦੇ ਪੋਸਟਰ ਮੇਕਿੰਗ ਮੁਕਾਬਲੇ ਆਯੋਜਿਤ ਕਰਕੇ ਕੀਤੀ ਗਈ।ਇਸ ਮੌਕੇ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਵਿਦਿਆਰਥੀ ਭਲਾਈ ਨੇ ਵਿਦਿਆਰਥੀਆਂ ਨੂੰ ਆਲੇ-ਦੁਆਲੇ ਦੀ ਸਫਾਈ ਰੱਖਣ, ਪਲਾਸਟਿਕ ਮੁਕਤ ਚੌਗਿਰਦਾ ਅਤੇ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਫਾਈ ਨੂੰ ਪੂਜਾ ਦੱਸਦੇ ਹੋਏ ਸਭਨਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਕਿਹਾ।
ਦੂਜਿਆਂ ਨੂੰ ਹਨੀ ਟ੍ਰੈਪ ਵਿੱਚ ਫਸਾਉਣ ਵਾਲਾ ਥਾਣੇਦਾਰ ਖੁਦ ਵਿਜੀਲੈਂਸ ਦੇ ਟ੍ਰੈਪ ਵਿੱਚ ਫ਼ਸਿਆ
ਇਸ ਮੌਕੇ ਡਾ. ਕੰਵਲਜੀਤ ਕੌਰ, ਡਾਇਰੈਕਟਰ ਯੁਵਾ ਅਤੇ ਸੱਭਿਆਚਾਰ ਮਾਮਲੇ ਦੀ ਅਗਵਾਈ ਵਿੱਚ ਜਸਵਿੰਦਰ ਸਿੰਘ ਬਰਾੜ ਤੇ ਅਸ਼ਵਨੀ ਕੁਮਾਰ ਐਨ.ਐਸ.ਐਸ. ਕੁਆਰਡੀਨੇਟਰਾਂ ਵੱਲੋਂ ਪਿੰਡ ਜਗਾ ਰਾਮ ਤੀਰਥ ਦੇ ਗੁਰੂ ਘਰ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਜਿਸ ਵਿੱਚ ਐਨ.ਐਸ.ਐਸ. ਵਲੰਟੀਅਰਾਂ ਵੱਲੋਂ ਗੁਰੂ ਘਰ ਦੀ ਚਾਰ ਦੀਵਾਰੀ ਅਤੇ ਆਲੇ ਦੁਆਲੇ ਤੋਂ ਕੂੜਾ ਕਰਕਟ ਇਕੱਠਾ ਕਰਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਗਿਆ। ਸਫਾਈ ਅਭਿਆਨ ਦੌਰਾਨ ਪਿੰਡ ਵਾਸੀਆਂ ਨੂੰ ਗਿੱਲੇ ਕੂੜੇ ਤੋਂ ਜੈਵਿਕ ਖਾਦ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਡਾ. ਜਸਵਿੰਦਰ ਬਰਾੜ ਤੇ ਅਸ਼ਵਨੀ ਕੁਮਾਰ, ਐਨ.ਐਸ.ਐਸ. ਕੁਆਰਡੀਨੇਟਰਾਂ ਦੀ ਦੇਖ-ਰੇਖ ਹੇਠ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ,
ਨਵੇਂ ਬਣੇ ਮੰਤਰੀਆਂ ਨੇ ਪ੍ਰਵਾਰਾਂ ਸਹਿਤ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ
ਜਿਸ ਵਿੱਚ ਲਗਭਗ 30 ਪ੍ਰਤੀਭਾਗੀਆਂ ਨੇ ਹਿੱਸਾ ਲਿਆ ਅਤੇ ਸਾਫ਼ ਸੁਥਰੇ ਵਾਤਾਵਰਣ ਦਾ ਸੰਦੇਸ਼ ਦਿੰਦੇ ਪੋਸਟਰ ਬਣਾਏ ਗਏ। ਇਸ ਮੌਕੇ ਇਨਾਮ ਵੰਡ ਸਮਾਰੋਹ ਵਿੱਚ ਆਯੋਜਕਾਂ ਵੱਲੋਂ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਕੌਰ ਨੇ ਦੱਸਿਆ ਕਿ ਜਾਗਰੂਕਤਾ ਅਭਿਆਨ 2 ਅਕਤੂਬਰ ਤੱਕ ਚੱਲੇਗਾ ਜਿਸ ਵਿੱਚ ਐਨ.ਐਸ.ਐਸ. ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸਫਾਈ ਜਾਗਰੂਕਤਾ ਰੈਲੀ, ਨੁਕੜ ਨਾਟਕ, ਸਲੋਗਨ ਰਾਈਟਿੰਗ, ਕੁਇਜ਼ ਮੁਕਾਬਲੇ ਆਦਿ ਕਰਵਾਏ ਜਾਣਗੇ। ਐਨ.ਐਸ.ਐਸ. ਵਲੰਟੀਅਰਾਂ ਵਿੱਚ ਸਮਾਜ ਸੇਵਾ ਦੀਆਂ ਗਤੀਵਿਧੀਆਂ ਲਈ ਉਤਸ਼ਾਹ ਵੇਖਿਆ ਗਿਆ।
Share the post "ਸਫਾਈ ਸੇਵਾ ਕਾਰਜਾਂ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਸਵੱਛਤਾ ਹੀ ਸੇਵਾ” ਮੁਹਿੰਮ ਦੀ ਸ਼ੁਰੂਆਤ"