‘ਸਵੱਛਤਾ ਹੀ ਸੇਵਾ’ ਮੁਹਿੰਮ 2 ਅਕਤੂਬਰ ਤੱਕ: ਕਮਿਸ਼ਨਰ ਨਗਰ ਨਿਗਮ

Date:

spot_img

👉ਮੁਹਿੰਮ ਤਹਿਤ ਨਗਰ ਨਿਗਮ ਬਠਿੰਡਾ ਵੱਲੋਂ ਵੱਖ-ਵੱਖ ਗਤੀਵਿਧੀਆਂ ਜਾਰੀ
Bathinda News: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ 2 ਅਕਤੂਬਰ ਤੱਕ ਨਗਰ ਨਿਗਮ ਬਠਿੰਡਾ ਦੀਆਂ ਵੱਖ-ਵੱਖ ਥਾਵਾਂ ‘ਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਦੱਸਿਆ ਕਿ ਮੁਹਿੰਮ ਤਹਿਤ ਸ਼ਹਿਰ ਦੀ ਸਫ਼ਾਈ ਅਤੇ ਸ਼ਹਿਰ ਵਾਸੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਬੀਤੇ ਦਿਨ ਧੋਬੀ ਘਾਟ (ਨੇੜੇ ਕਿਲਾ) ਅਤੇ ਸਬਜ਼ੀ ਮੰਡੀ ਇਲਾਕੇ ਦੀ ਸਫ਼ਾਈ ਕੀਤੀ ਗਈ। ਇਸ ਦੌਰਾਨ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਅਤੇ ਕੂੜਾ ਨਿਰਧਾਰਤ ਸਥਾਨ ’ਤੇ ਪਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਰੀਰਕ ਸਫ਼ਾਈ ਦੇ ਨਾਲ-ਨਾਲ ਆਪਣੇ ਸਕੂਲ ਅਤੇ ਆਲੇ-ਦੁਆਲੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਜਾਗਰੂਕ ਕੀਤਾ।

ਇਹ ਵੀ ਪੜ੍ਹੋ  ਅਕਾਲੀ ਦਲ ਨੂੰ ਵੱਡਾ ਝਟਕਾ; Ex MLA ਪੁੱਤਰ ਸਮੇਤ ਹੋਇਆ AAP ‘ਚ ਸ਼ਾਮਲ

ਇਸ ਮੌਕੇ ਵਿਦਿਆਰਥੀਆਂ ਨੇ ਸਵੱਛਤਾ ਸਹੁੰ ਵੀ ਚੁੱਕੀ ਅਤੇ ਸਫ਼ਾਈ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੰਕਲਪ ਲਿਆ।ਇਸ ਤੋਂ ਇਲਾਵਾ ਅੱਜ ਮੈਰੀਟੋਰੀਅਸ ਸਕੂਲ ਵਿਖੇ ਵਿਦਿਆਰਥੀਆਂ ਨੂੰ ਗਲਣਯੋਗ ਕੂੜੇ ਤੋਂ ਖਾਦ ਤਿਆਰ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਸਕੂਲ ਵਿੱਚ ਕੂੜੇ ਤੋਂ ਖਾਦ ਤਿਆਰ ਕਰਨ ਲਈ ਬਣਾਈਆਂ ਗਈਆਂ ਪਿੱਟਾਂ ਦਾ ਦੌਰਾ ਕਰਕੇ ਇਸ ਪ੍ਰਕਿਰਿਆ ਨੂੰ ਸਮਝਿਆ। ਉਨ੍ਹਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਤਰ੍ਹਾਂ ਵੱਖ-ਵੱਖ ਸੰਭਾਲ ਕਰਨ ਅਤੇ ਕੂੜੇ ਦੀ ਵਿਗਿਆਨਕ ਢੰਗ ਨਾਲ ਵਰਤੋਂ ਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ।ਨਗਰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰੇਕ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਸਫ਼ਾਈ ਵਿਵਸਥਾ ਵਿੱਚ ਸਹਿਯੋਗ ਦੇਣ ਅਤੇ ਆਪਣੇ ਘਰ, ਸਕੂਲ, ਕੰਮਕਾਜ ਵਾਲੀ ਥਾਂ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੇ ਨਾਲ-ਨਾਲ ਕੂੜੇ ਨੂੰ ਇਧਰ-ਉਧਰ ਨਾ ਸੁੱਟਿਆ ਜਾਵੇ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

केंद्रीय गृह मंत्री ने अंबाला में किया आजादी की पहली लड़ाई के शहीद स्मारक का उद्घाटन

👉1260 करोड़ रुपये की लागत के नेशनल हाईवे-152G जलबेहड़ा—शाहबाद...

Ex CM Channi ਦੇ ਨਜ਼ਦੀਕੀ Ex MLA ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼, ਜਾਣੋਂ ਮਾਮਲਾ…

Chandigarh News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ...