17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

Date:

spot_img

Chandigarh News : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ “ਸਵੱਛਤਾ ਵਿੱਚ ਭਾਗੀਦਾਰੀ, ਸਵੱਛ ਭਾਰਤ, ਵਿਕਸਿਤ ਭਾਰਤ” ਥੀਮ ਤਹਿਤ ਮਨਾਈ ਜਾਵੇਗੀ।ਕੈਬਨਿਟ ਮੰਤਰੀ ਨੇ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਤੇ ਕੇਂਦਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ 👉Amritsar ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਮੀਟਿੰਗ ਦੌਰਾਨ ਖ਼ਾਸ ਤੌਰ ’ਤੇ ਪੇਂਡੂ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਐਸ.ਐਚ.ਐਸ.–2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ, ਯੋਜਨਾਬੰਦੀ ਅਤੇ ਪ੍ਰਸਤਾਵਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਪੰਜਾਬ ਵਿੱਚ ਮੁਹਿੰਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਨੂੰ ਸੂਬੇ ਦੀਆਂ ਤਿਆਰੀਆਂ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਇਲਾਕੇ ਵਿੱਚ ਸਫ਼ਾਈ ਅਤੇ ਸੈਨੀਟੇਸ਼ਨ ਗਤੀਵਿਧੀਆਂ ਵਿੱਚ ਗ੍ਰਾਮ ਪੰਚਾਇਤਾਂ, ਸਥਾਨਕ ਭਾਈਚਾਰਿਆਂ ਅਤੇ ਵੱਖ-ਵੱਖ ਭਾਈਵਾਲਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ 👉Punjab ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਪਿੰਡਾਂ ਨੂੰ ਹੋਰ ਸਾਫ਼-ਸੁਥਰਾ, ਸਿਹਤਮੰਦ ਅਤੇ ਟਿਕਾਊ ਬਣਾਉਣ ਲਈ ਚੱਲ ਰਹੇ ਸੂਬਾ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਸੈਨੀਟੇਸ਼ਨ ਨੂੰ ਸਿਰਫ਼ ਸਰਕਾਰੀ ਦਖ਼ਲਅੰਦਾਜ਼ੀ ਰਾਹੀਂ ਕਾਇਮ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਲਈ ਨਾਗਰਿਕਾਂ, ਪੰਚਾਇਤਾਂ ਅਤੇ ਭਾਈਚਾਰਿਆਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ।ਮੀਟਿੰਗ ਦੌਰਾਨ ਗ੍ਰਾਮ ਪੰਚਾਇਤਾਂ ਲਈ “ਸਵੱਛ ਸੇਵਾ ਅਸੈਸਮੈਂਟ” ਵੀ ਸ਼ੁਰੂ ਕੀਤੀ ਗਈ। ਇਸ ਪਹਿਲਕਦਮੀ ਦਾ ਉਦੇਸ਼ ਪਿੰਡ ਪੱਧਰ ’ਤੇ ਸੈਨੀਟੇਸ਼ਨ ਨਾਲ ਸਬੰਧਤ ਗਤੀਵਿਧੀਆਂ ਦੇ ਮੁਲਾਂਕਣ ਨੂੰ ਮਜ਼ਬੂਤ ਕਰਨਾ ਅਤੇ ਸਫ਼ਾਈ ਤੇ ਸਵੱਛਤਾ ਦੇ ਯਤਨਾਂ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਹੋਰ ਉਤਸ਼ਾਹਿਤ ਕਰਨਾ ਹੈ।ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ‘ਸਵੱਛਤਾ ਹੀ ਸੇਵਾ–2026’ ਦੇ ਉਦੇਸ਼ਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮੁਹਿੰਮ ਦੀ ਮਿਆਦ ਤੋਂ ਬਾਅਦ ਵੀ ਇਸ ਦਾ ਸਥਾਈ ਪ੍ਰਭਾਵ ਕਾਇਮ ਰਹੇ।

ਇਹ ਵੀ ਪੜ੍ਹੋ 👉NHM ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣੇਗੀ ਸਾਂਝੀ ਕਮੇਟੀ; ਯੂਨੀਅਨ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੇ ਨਿਰਦੇਸ਼

ਉਨ੍ਹਾਂ ਕਿਹਾ ਕਿ ਸਫ਼ਾਈ, ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਨਾ ਚਾਹੀਦਾ ਹੈ।ਕੈਬਨਿਟ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ‘ਸਵੱਛਤਾ ਹੀ ਸੇਵਾ–2026’ ਮੁਹਿੰਮ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਅਤੇ ਆਪਣੇ ਪਿੰਡਾਂ ਤੇ ਭਾਈਚਾਰਿਆਂ ਵਿੱਚ ਚਲਾਈਆਂ ਜਾਣ ਵਾਲੀਆਂ ਸਫ਼ਾਈ ਮੁਹਿੰਮਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਸਫ਼ਾਈ ਨੂੰ ਸਿਰਫ਼ ਇੱਕ ਮੁਹਿੰਮ ਨਾ ਸਮਝਣ, ਸਗੋਂ ਇਸ ਨੂੰ ਸਾਂਝੀ ਜ਼ਿੰਮੇਵਾਰੀ ਅਤੇ ਨਿਰੰਤਰ ਲੋਕ ਲਹਿਰ ਵਜੋਂ ਅਪਣਾਉਣ।ਉਨ੍ਹਾਂ ਕਿਹਾ, “ਆਓ ਪੰਜਾਬ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਹੱਥ ਮਿਲਾਈਏ ਅਤੇ ਸਵੱਛ ਭਾਰਤ ਤੇ ਵਿਕਸਿਤ ਭਾਰਤ ਦੇ ਵੱਡੇ ਸੰਕਲਪ ਵਿੱਚ ਆਪਣਾ ਯੋਗਦਾਨ ਪਾਈਏ।”ਮੀਟਿੰਗ ਦੌਰਾਨ ਸ੍ਰੀ ਰਾਮਵੀਰ, ਪ੍ਰਮੁੱਖ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ; ਸ੍ਰੀਮਤੀ ਸਈਦ ਸਹਿਰਿਸ਼ ਅਸਗਰ, ਵਿਭਾਗ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

👉ਪੰਜਾਬ ਲਈ, 1984 ਕੋਈ ਅਜਿਹਾ ਇਤਿਹਾਸ ਨਹੀਂ ਜਿਸ ਨੂੰ...