ਪਹਿਲੇ ਗ੍ਰੈਜੂਏਟ ਬੈਚ ਦੇ ਵੈਟਨਰੀ ਡਾਕਟਰਾਂ ਲਈ ਕਰਵਾਇਆ ਸਹੁੰ ਚੁੱਕ ਸਮਾਗਮ

0
34
+1

Bathinda News: ਵੈਟਨਰੀ ਸਾਇੰਸ ਕਾਲਜ ਰਾਮਪੁਰਾ ਫੂਲ ਵਿਖੇ 2019 ਦੇ ਪਹਿਲੇ ਗ੍ਰੈਜੂਏਟ ਬੈਚ ਦੇ ਵੈਟਨਰੀ ਡਾਕਟਰਾਂ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀਡੀਐਮਸੀ ਇੰਚਾਰਜ ਡਾ. ਪੱਲਵੀ ਖਜੂਰੀਆ ਅਤੇ ਗੁਰੂ ਅੰਗਦ ਦੇਵ ਵੈਟਨਰੀ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ’ਤੇ ਮੌਜੂਦ ਰਹੀਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜਾਨਵਰਾਂ ਤੇ ਜਨਤਕ ਸਿਹਤ ਦੀ ਰੱਖਿਆ ਵਿੱਚ ਪਸ਼ੂਆਂ ਦੇ ਡਾਕਟਰਾਂ ਦੀ ਮਹੱਤਵਪੂਰਨ ਭੂਮਿਕਾ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁੱਧ;ਫਾਜ਼ਿਲਕਾ ਪੁਲਿਸ ਅਤੇ ਬੀ. ਐਸ.ਐਫ ਦੀ ਨਸ਼ਾ ਤਸਕਰਾਂ ਖ਼ਿਲਾਫ਼ ਇੱਕ ਹੋਰ ਵੱਡੀ ਕਾਮਯਾਬੀ

ਉਨ੍ਹਾਂ ਨਵੇਂ ਗ੍ਰੈਜੂਏਟ ਡਾਕਟਰਾਂ ਨੂੰ ਆਪਣੇ ਪੇਸ਼ੇ ਵਿੱਚ ਉੱਚਤਮ ਨੈਤਿਕ ਮਿਆਰਾਂ ਨੂੰ ਬਣਾਈ ਰੱਖਣ ਦੀ ਅਪੀਲ ਵੀ ਕੀਤੀ। ਇਸ ਮੌਕੇ ਵੈਟਨਰੀ ਕਲੀਨਿਕਲ ਕੰਪਲੈਕਸ ਦੇ ਇੰਚਾਰਜ ਡਾ. ਅਨਾਵਿਲ ਭਾਰਦਵਾਜ ਨੇ ਵਿਦਿਆਰਥੀਆਂ ਦੀਆਂ ਅਕਾਦਮਿਕ, ਖੇਡਾਂ ਅਤੇ ਪਾਠਕ੍ਰਮ ਤੋਂ ਇਲਾਵਾ ਬੇਮਿਸਾਲ ਪ੍ਰਾਪਤੀਆਂ ’ਤੇ ਚਾਨਣਾ ਪਾਇਆ।ਡਾ. ਦਿਗਵਿਜੇ ਸਿੰਘ, ਡੀਨ, ਵੈਟਨਰੀ ਸਾਇੰਸ ਕਾਲਜ, ਰਾਮਪੁਰਾ ਫੂਲ ਦੁਆਰਾ ਗ੍ਰੈਜੂਏਟ ਵਿਦਿਆਰਥੀਆਂ ਨੂੰ ਵੈਟਨੇਰੀਅਨ ਦੀ ਸਹੁੰ ਚੁਕਾਈ ਗਈ। ਉਹਨਾਂ ਨੇ ਗ੍ਰੈਜੂਏਟ ਵੈਟਰਨਰੀ ਡਾਕਟਰਾਂ ਨੂੰ ਨੈਤਿਕ ਮਿਆਰਾਂ ਅਨੁਸਾਰ ਵੈਟਰਨਰੀ ਅਭਿਆਸਾਂ ਨੂੰ ਕਾਇਮ ਰੱਖਣ ਲਈ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ  ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ,ਤਿਆਰੀਆਂ ਸਬੰਧੀ ਹੋਈ ਬੈਠਕ

ਡਾ.ਜੇ.ਪੀ.ਐਸ. ਗਿੱਲ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਯਤਨਾਂ ਲਈ ਸਫਲਤਾ ਦੀ ਕਾਮਨਾ ਕੀਤੀ। ਵਿਦਿਆਰਥੀਆਂ ਦੀ ਅਕਾਦਮਿਕ ਉੱਤਮਤਾ ਦਾ ਸਨਮਾਨ ਕਰਨ ਲਈ ਕੈਰਸ ਲੈਬੋਰਟਰੀਜ਼ ਪ੍ਰਾਈਵੇਟ ਲਿਮਟਿਡ ਨੇ ਚੋਟੀ ਦੇ ਤਿੰਨ ਰੈਂਕ ਧਾਰਕਾਂ, ਸਿਮਰਨ ਕੌਰ, ਨਿਮਿਸ਼ ਹੰਸ ਗਰਗ ਅਤੇ ਦਾਮਿਨੀ ਨੂੰ ਕ੍ਰਮਵਾਰ 51,000 ਰੁਪਏ, 31,000 ਰੁਪਏ ਅਤੇ 21,000 ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here