ਨਵੀਂ ਦਿੱਲੀ: ਪੰਜਾਬ ਸਰਕਾਰ ਨੂੰ SYL ਮਾਮਲੇੇ ਵਿਚ ਸੁਪਰੀਮ ਕੋਰਟ ਵੱਲੋਂ ਫਟਕਾਰ ਲਗਾਈ ਗਈ ਹੈ। ਸੁਪਰੀਮ ਕੋਰਟ ਨੇ ਆਪਣੇ ਆਦੇਸ਼ ਵਿਚ ਸਾਫ਼ ਤੌਰ ਤੇ ਕਿਹਾ ਹੈ ਕਿ ਪੰਜਾਬ ਸਰਕਾਰ SYL ਦੇ ਮੁੱਦੇ ਨੂੰ ਲੈ ਕੇ ਸਿਆਸਤ ਨਾ ਕਰੇ। ਸੁਪਰੀਮ ਕੋਰਟ ਨੇ ਸਾਫ਼ ਤੌਰ ਤੇ ਕਹਿ ਦਿੱਤਾ ਹੈ ਕਿ ਸਾਨੂੰ ਕੋਈ ਸਖ਼ਤ ਹੁਕਮ ਜਾਰੀ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਬਾਰੇ ਸਰਵੇਖਣ ਸ਼ੁਰੂ ਕਰਨ ਦੇ ਹੁਕਮ ਦਿੱਤੇ ਹਨ।
ਵੱਡੀ ਖ਼ਬਰ: ਪੰਜਾਬ ਦੇ AG ਵਿਨੋਦ ਘਈ ਨਿਜੀ ਕਾਰਨਾਂ ਕਰਕੇ ਦੇ ਸਕਦੇ ਹਨ ਅਸਤੀਫ਼ਾਂ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸਾਫ਼ ਤੌਰ ਤੇ ਕਿਹਾ ਹੈ ਕਿ ਦੋਵੇਂ ਸੁਬਿਆਂ ਵੱਲੋਂ ਇਸ ਵਿਵਾਦ ਨੂੰ ਹੱਲ ਕਰਨ ਦੀ ਪਹਿਲ ਦਿੱਤੀ ਜਾਵੇ। ਹਰਿਆਣਾ ਵਿੱਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ। ਸੁਪਰੀਮ ਕੋਰਟ ਜਨਵਰੀ 2024 ਦੇ ਦੂਜੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਕਰੇਗਾ।
Share the post "SYL ਨੂੰ ਲੈ ਕੇ ਮੂੜ ਗਰਮਾਈ ਸਿਆਸਤ, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ"