ਤਲਵੰਡੀ ਸਾਬੋ, 16 ਅਕਤੂਬਰ: ਪਿਛਲੇ ਕੁੱਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣ ਦੇ ਮਾਮਲੇ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਲਗਾਏ ਜਾ ਰਹੇ ਦੋਸ਼ਾਂ ਦੌਰਾਨ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ ਦੇਣ ਦੀਆਂ ਕੰਨਸੋਆਂ ਹਨ। ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਗੌਰਤਲਬ ਹੈ ਕਿ ਅਕਾਲੀ ਦਲ ਦੇ ਆਗੂਆਂ ਦੇ ਨਿਸ਼ਾਨੇ ਉਪਰ ਲਗਾਤਾਰ ਗਿਆਨੀ ਹਰਪ੍ਰੀਤ ਸਿੰਘ ਚੱਲੇ ਆ ਰਹੇ ਹਨ।
ਇਹ ਵੀ ਪੜ੍ਹੋ:ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ’ਤੇ ਅਕਾਲੀ ਦਲ ਵੱਲੋਂ ਵਲਟੋਹਾ ਦਾ ਅਸਤੀਫ਼ਾ ਸਵੀਕਾਰ
ਵਿਰਸਾ ਸਿੰਘ ਵਲਟੋਹਾ ਨੇ ਤਾਂ ਸਿੱਧੇ ਤੌਰ ‘ਤੇ ਭਾਜਪਾ ਅਤੇ ਆਰਐਸਐਸ ਦੇ ਇਸ਼ਾਰੇ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਏ ਗਏ ਸਨ। ਇਸ ਦੌਰਾਨ ਬੀਤੇ ਕੱਲ ਜਦ ਵਿਰਸਾ ਸਿੰਘ ਵਲਟੋਹਾ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਏ ਸਨ ਤਾਂ ਉਨ੍ਹਾਂ ਬਾਹਰ ਆਉਣ ਤੋਂ ਬਾਅਦ ਸਿੱਧੇ ਗਿਆਨੀ ਹਰਪ੍ਰੀਤ ਸਿੰਘ ਨਿਸ਼ਾਨੇ ’ਤੇ ਲੈਂਦਿਆਂ ਦਾਅਵਾ ਕੀਤਾ ਸੀ ਕਿ ਪੂਰੀ ਮੀਟਿੰਗ ਨੂੰ ਬਾਕੀ ਜਥੇਦਾਰਾਂ ਦੇ ਮੁਕਾਬਲੇ ਗਿਆਨੀ ਹਰਪ੍ਰੀਤ ਸਿੰਘ ਨੇ ਹਾਈਜੈਕ ਕਰ ਲਿਆ ਸੀ। ਹਾਲਾਂਕਿ ਬਾਅਦ ਵਿਚ ਕੀਤੀ ਪ੍ਰੈਸ ਕਾਨਫਰੰਸ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਵਿਰੁਧ ਲਗਾਏ ਦੋਸ਼ਾਂ ਨੂੰ ਗਲਤ ਕਰਾਰ ਦਿੱਤਾ ਸੀ।
Share the post "Big News: ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ !"