Tarn Taran News: Taran Tarn by-election; ਕਾਂਗਰਸ ਨੇ ਅੱਜ ਉਨ੍ਹਾਂ ਸਾਰੀਆਂ ਫੁੱਟ ਪਾਊ ਤਾਕਤਾਂ ਵਿਰੁੱਧ ਵਿਚਾਰਧਾਰਕ ਜੰਗ ਦਾ ਐਲਾਨ ਕੀਤਾ ਹੈ, ਜਿਹੜੀਆਂ ਪੰਜਾਬ ਨੂੰ ਇੱਕ ਵਾਰ ਫਿਰ ਮੌਤ, ਤਬਾਹੀ ਅਤੇ ਹਨੇਰੇ ਦੇ ਯੁੱਗ ਵੱਲ ਧੱਕਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਪਾਰਟੀ ਨੇ ਅਜਿਹੀਆਂ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਚੇਤਾਵਨੀ ਦਿੱਤੀ ਹੈ, ਜਿਹੜੀਆਂ ਦੇਸ਼ ਦੀ ਏਕਤਾ ਅਤੇ ਅਖੰਡਤਾ ਤੇ ਪੰਜਾਬ ਵਿੱਚ ਮਿਹਨਤ ਨਾਲ ਪ੍ਰਾਪਤ ਸ਼ਾਂਤੀ ਲਈ ਖ਼ਤਰਾ ਪੈਦਾ ਕਰ ਰਹੀਆਂ ਹਨ।ਇੱਥੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਲਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਕਿਹਾ ਕਿ ਇਹ ਚੋਣ ਤੈਅ ਕਰੇਗੀ ਕਿ ਪੰਜਾਬ ਆਪਣੇ ਭਵਿੱਖ ਲਈ ਕਿਹੜਾ ਸਿਆਸੀ ਰਸਤਾ ਚੁਣਨ ਜਾ ਰਿਹਾ ਹੈ।ਇਸ ਮੌਕੇ ਪਾਰਟੀ ਆਗੂਆਂ ਨੇ ਬਾਬਾ ਬੁੱਢਾ ਜੀ ਨੂੰ ਮੱਥਾ ਟੇਕਣ ਤੋਂ ਬਾਅਦ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਨੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਲਈ ਚੋਣ ਦਫ਼ਤਰ ਦਾ ਵੀ ਉਦਘਾਟਨ ਵੀ ਕੀਤਾ।
ਇਹ ਵੀ ਪੜ੍ਹੋ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋ MP Harsimrat Kaur Badal ਦੇ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ
ਇਸ ਦੌਰਾਨ ਬੋਲਦਿਆਂ, ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਇੱਕ ਪਾਸੇ ਅਜਿਹੇ ਲੋਕ ਹਨ, ਜੋ ਦੇਸ਼ ਦੀ ਸ਼ਾਂਤੀ, ਸਦਭਾਵਨਾ ਅਤੇ ਅਖੰਡਤਾ ਲਈ ਖ਼ਤਰਾ ਪੈਦਾ ਕਰ ਰਹੇ ਹਨ ਅਤੇ ਦੂਜੇ ਪਾਸੇ ਕਾਂਗਰਸ ਹੈ, ਜਿਸਨੇ ਹਮੇਸ਼ਾ ਸੂਬੇ ਵਿੱਚ ਸ਼ਾਂਤੀ ਤੇ ਤਰੱਕੀ ਲਈ ਕੰਮ ਕੀਤਾ ਅਤੇ ਕੁਰਬਾਨੀਆਂ ਦਿੱਤੀਆਂ ਹਨ।ਵੜਿੰਗ ਨੇ ਭਰੋਸਾ ਪ੍ਰਗਟਾਇਆ ਕਿ ਪੰਜਾਬੀ ਮਾਣਮੱਤੇ ਭਾਰਤੀ ਹਨ, ਖਾਲਿਸਤਾਨੀ ਸਮਰਥਕ ਨਹੀਂ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਸ਼ਾਂਤੀ-ਪ੍ਰੇਮੀ ਲੋਕ ਅਜਿਹੀਆਂ ਸਾਰੀਆਂ ਤਾਕਤਾਂ ਅਤੇ ਇਨ੍ਹਾਂ ਦੇ ਮਨਸੂਬਿਆਂ ਨੂੰ ਹਰਾ ਦੇਣਗੇ।ਸੂਬਾ ਕਾਂਗਰਸ ਪ੍ਰਧਾਨ ਨੇ ਢੁਕਵਾਂ ਉਮੀਦਵਾਰ ਨਾ ਲੱਭਣ ਅਤੇ ਫਿਰ ਇੱਕ ਗੈਂਗਸਟਰ ਦੇ ਰਿਸ਼ਤੇਦਾਰ ਨੂੰ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਲੈਣ ਲਈ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਖੁਲਾਸਾ ਕੀਤਾ ਕਿ ਲੋਕਾਂ ਨੂੰ ਪਹਿਲਾਂ ਹੀ ਧਮਕੀਆਂ ਅਤੇ ਫਿਰੌਤੀ ਦੇ ਫੋਨ ਆਉਣੇ ਸ਼ੁਰੂ ਹੋ ਗਏ ਸਨ।
ਇਹ ਵੀ ਪੜ੍ਹੋ Bathinda Congress ਨੇ ਭਾਜਪਾ ਤੇ ਆਰਐਸਐਸ ਵਿਰੁਧ ਕੀਤਾ ਰੋਸ਼ ਪ੍ਰਦਰਸ਼ਨ
ਜਦਕਿ ਆਪ ਉਮੀਦਵਾਰ ਬਾਰੇ, ਵੜਿੰਗ ਨੇ ਦੱਸਿਆ ਕਿ ਉਹ ਇੱਕ ਅਕਾਲੀ ਦਲ ਤੋਂ ਬਦਲੂ ਹੈ, ਜਿਸਨੂੰ ਤਰਨਤਾਰਨ ਦੇ ਲੋਕ ਪਹਿਲਾਂ ਹੀ ਚੰਗੀ ਤਰ੍ਹਾਂ ਜਾਣਦੇ ਹਨ। ਉੱਥੇ ਹੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਰਨਤਾਰਨ ਦੀ ਜਿਮਨੀ ਚੋਣ ਦੇਸ਼ ਅਤੇ ਸੂਬੇ ਨੂੰ ਮਜ਼ਬੂਤ ਕਰਨ ਤੇ ਫੁੱਟ ਪਾਊ ਤਾਕਤਾਂ ਨੂੰ ਹਰਾਉਣ ਲਈ ਇੱਕ ਵਿਚਾਰਧਾਰਕ ਲੜਾਈ ਬਣਨ ਜਾ ਰਹੀ ਹੈ, ਜਿਹੜੀਆਂ ਪੰਜਾਬ ਅਤੇ ਪੰਜਾਬੀਅਤ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ।ਉਹਨਾਂ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਪੰਜਾਬ ਨੂੰ ਅਸਥਿਰ ਕਰਨ ਵਾਲੀਆਂ ਤਾਕਤਾਂ ਅਤੇ ਹਰ ਕੀਮਤ ‘ਤੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਵਾਲੀਆਂ ਤਾਕਤਾਂ ਵਿਚਕਾਰ ਇੱਕ ਲੜਾਈ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਇਹ ਰੁਝਾਨ ਤੈਅ ਕਰੇਗਾ ਕਿ ਪੰਜਾਬ ਕਿਸ ਪਾਸੇ ਜਾ ਰਿਹਾ ਹੈ।ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ‘ਤੇ ਅਫ਼ਸੋਸ ਹੈ ਕਿ ਇਤਿਹਾਸਕ ਪਿਛੋਕੜ ਵਾਲੀ ਪਾਰਟੀ ਨੇ ਗੈਂਗਸਟਰਾਂ ਨਾਲ ਜੁੜੇ ਇੱਕ ਉਮੀਦਵਾਰ ਨੂੰ ਮੈਦਾਨ ਵਿੱਚ ਉਤਾਰਿਆ ਹੈ।ਇਸ ਮੌਕੇ ਮੌਜੂਦ ਲੋਕਾਂ ਵਿੱਚ ਪਾਰਟੀ ਉਮੀਦਵਾਰ ਕਰਨਬੀਰ ਸਿੰਘ ਬੁਰਜ, ਓਪੀ ਸੋਨੀ, ਸੁਖਬਿੰਦਰ ਸਿੰਘ ਸਰਕਾਰੀਆ, ਪਰਗਟ ਸਿੰਘ, ਸੁਖਵਿੰਦਰ ਸਿੰਘ ਡੈਨੀ, ਜਸਬੀਰ ਸਿੰਘ ਡਿੰਪਾ, ਕੈਪਟਨ ਸੰਦੀਪ ਸੰਧੂ ਅਤੇ ਹੋਰ ਸ਼ਾਮਲ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


