Bathinda News:ਖਰੀਫ ਸੀਜ਼ਨ 2025-26 ਦੌਰਾਨ ਸੂਬਾ ਸਰਕਾਰ ਵੱਲੋਂ ਇਸ ਸਾਲ ਜ਼ਿਲ੍ਹੇ ਵਿੱਚ 189 ਖਰੀਦ ਕੇਂਦਰ ਮੰਜੂਰ ਕੀਤੇ ਗਏ ਹਨ, ਇਹਨਾਂ ਖਰੀਦ ਕੇਂਦਰਾਂ ਵਿੱਚ ਤਕਰੀਬਨ 14 ਲੱਖ ਐਮ.ਟੀ. ਝੋਨੇ ਦੀ ਖਰੀਦ ਦਾ ਟਿੱਚਾ ਰੱਖਿਆ ਗਿਆ ਹੈ। ਇਹ ਜਾਣਕਾਰੀ ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦਸਿਆ ਕਿ ਝੋਨੇ ਦੀ ਖਰੀਦ ਲਈ ਸਮੂਹ ਖਰੀਦ ਏਜੰਸੀਆਂ ਨੂੰ ਮੰਡੀਆਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਝੋਨੇ ਦੀ ਭਰਾਈ ਲਈ ਏਜੰਸੀਆਂ ਕੋਲ ਲੋੜੀਂਦਾ ਬਾਰਦਾਨਾ ਵੀ ਆ ਚੁੱਕਾ ਹੈ।ਇਸ ਮੌਕੇ ਡੀਸੀ ਨੇ ਜ਼ਿਲ੍ਹੇ ਦੇ ਕੰਬਾਈਨ ਮਾਲਕਾਂ ਹਦਾਇਤ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਜੇਕਰ ਕਿਸੇ ਵੀ ਕੰਬਾਇਨ ਨੂੰ ਚਲਦਾ ਪਾਇਆ ਗਿਆ ਤਾਂ ਤਰੁੰਤ ਹੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ ਭਿਆਨਕ ਹੜ੍ਹ ਤੋਂ ਬਾਅਦ ਪੰਜਾਬ ਨੂੰ ਵਾਪਸ ਪਟੜੀ ’ਤੇ ਲਿਆਉਣ ਲਈ ਮਾਨ ਸਰਕਾਰ ਨੇ ਚਲਾਈ ਨਵੀਂ ਮੁਹਿੰਮ
ਡੀਸੀ ਸ਼੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਖਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਵਿੱਚ ਪੀਣ ਵਾਲੇ ਪਾਣੀ, ਛਾਂ, ਸਾਫ-ਸਫ਼ਾਈ ਤੋਂ ਇਲਾਵਾ ਪਖਾਨਿਆਂ ਦਾ ਪ੍ਰਬੰਧ ਕਰਨ ਸਬੰਧੀ ਜ਼ਿਲ੍ਹਾ ਮੰਡੀ ਅਫਸਰ ਨੂੰ ਹਦਾਇਤ ਕਰ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਸਮੂਹ ਖਰੀਦ ਏਜੰਸੀਆਂ ਦੇ ਜਿਲ੍ਹਾ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਜਾ ਚੁੱਕੀਆਂ ਹਨ ਕਿ ਮੰਡੀਆਂ ਵਿੱਚ ਬਾਰਦਾਨਾ ਸਮੇਂ ਸਿਰ ਉਪਲੱਬਧ ਕਰਵਾਇਆ ਜਾਵੇ ਅਤੇ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਸਮੇਂ ਸਿਰ ਕਰਵਾਉਣੀ ਯਕੀਨੀ ਬਣਾਈ ਜਾਵੇ।ਇਸ ਮੌਕੇ ਡੀਸੀ ਨੇ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ। ਉਹਨਾਂ ਇਹ ਵੀ ਕਿਹਾ ਕਿ 17 ਫੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ ਵਿੱਚ ਲੁਹਾਈ ਨਹੀਂ ਕਰਵਾਈ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





