👉ਬਾਹਰਲੇ ਵਿਅਕਤੀਆਂ ਨੂੰ ਹਲਕਾ ਛੱਡਣ ਦੇ ਹੁਕਮ
Tarn Taran News: ਪੰਜਾਬ ਦੇ ਬਹੁਚਰਚਿਤ ਹਲਕੇ ਤਰਨਤਾਰਨ ਦੀ ਜਿਮਨੀ ਚੋਣ ਲਈ ਚੋਣ ਪ੍ਰਚਾਰ ਅੱਜ ਰੁਕ ਗਿਆ ਹੈ। ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਵੋਟਾਂ ਪੈਣ ਤੋਂ 24 ਘੰਟੇ ਪਹਿਲਾਂ ਖੁੱਲੇ ਚੋਣ ਪ੍ਰਚਾਰ ਉੱਪਰ ਰੋਕ ਲੱਗ ਜਾਂਦੀ ਹੈ। ਇਸ ਹਲਕੇ ਲਈ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ ਇਸਦੇ ਨਤੀਜ਼ੇ 14 ਨਵੰਬਰ ਨੂੰ ਆਉਣਗੇ। ਇਹ ਉੱਪ ਚੋਣ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਜੂਨ ਮਹੀਨੇ ਵਿਚ ਬੀਮਾਰੀ ਕਾਰਨ ਹੋਈ ਮੌਤ ਤੋਂ ਬਾਅਦ ਹੋਣ ਜਾ ਰਹੀ ਹੈ। ਇਸ ਉੱਪ ਚੋਣ ਨੂੰ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਨੇ ਆਪਣੇ ਵਕਾਰ ਦਾ ਸਵਾਲ ਬਣਾਇਆ ਹੋਇਆ। ਇਸ ਹਲਕੇ ਨੂੰ ਪੰਥਕ ਹਲਕਾ ਵੀ ਮੰਨਿਆ ਜਾਂਦਾ ਹੈ, ਜਿਸਦੇ ਚੱਲਦੇ ਇੱਥੇ ਪੰਜ-ਕੋਣਾ ਮੁਕਬਲਾ ਹੁੰਦਾ ਜਾਪ ਰਿਹਾ।
ਹਾਲਾਂਕਿ ਸਮੂਹ ਸਿਆਸੀ ਧਿਰਾਂ ਵੱਲੋਂ ਆਪਣੇ ਉਮੀਦਵਾਰ ਦੀ ਜਿੱਤ ਲਈ ਹਰ ਸੰਭਵ ਕੋਸ਼ਿਸ ਕੀਤੀ ਹੈ, ਜਿਸਦੇ ਵਿਚ ਚੋਣ ਰੈਲੀਆਂ ਤੋਂ ਇਲਾਵਾ ਰੋਡ ਸ਼ੋਅ ਕੀਤੇ ਗਏ ਅਤੇ ਪੰਜਾਬ ਤੋਂ ਬਾਹਰਲੇ ਰਾਜ਼ਾਂ ਦੇ ਵੱਡੇ ਆਗੂਆਂ ਵੱਲੋਂ ਵੀ ਚੋਣ ਪ੍ਰਚਾਰ ਵਿਚ ਸਮੂਲੀਅਤ ਕੀਤੀ ਗਈ। ਜਿਸਦੇ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਤੇ ਸਾਬਕਾ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਤੋਂ ਇਲਾਵਾ ਭਾਜਪਾ ਵੱਲੋਂ ਹਰਿਆਣਾ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਇਬ ਸਿੰਘ ਸੈਣੀ ਅਤੇ ਸ਼੍ਰੀਮਤੀ ਰੇਖਾ ਗੁਪਤਾ ਵੀ ਇੱਥੈ ਆ ਚੁੱਕੇ ਹਨ। ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਵੀ ਸਾਰੀਆਂ ਪਾਰਟੀਆਂ ਵੱਲੋਂ ਵੋਟਰਾਂ ਨੂੰ ਆਪਣੇ ਹੱਕ ਵਿਚ ਕਰਨ ਲਈ ਹੰਭਲਾ ਮਾਰਿਆ ਗਿਆ।
ਇਹ ਵੀ ਪੜ੍ਹੋ ਯੁਵਕ ਮੇਲੇ ਵਿਦਿਆਰਥੀਆਂ ਨੂੰ ਜ਼ਿੰਦਗੀ ਦੇ ਸ਼ਾਹ ਅਸਵਾਰ ਬਣਾਉਂਦੇ ਹਨ: ਡਾ ਗੋਸਲ
1 ਲੱਖ 92 ਹਜ਼ਾਰ ਵੋਟਰ ਚੁਣਨਗੇ ਨਵਾਂ ਵਿਧਾਇਕ
ਇਸ ਹਲਕੇ ਦਾ ਨਵਾਂ ਵਿਧਾਇਕ ਚੁਣਨ ਲਈ ਕਰੀਬ 1 ਲੱਖ 92 ਵੋਟਰ 11 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇਂ ਤੱਕ ਆਪਣੀਆਂ ਵੋਟਾਂ ਦਾ ਭੁਗਤਾਣ ਕਰਨਗੇ। ਇਸਦੇ ਲਈ ਚੋਣ ਅਧਿਕਾਰੀਆਂ ਵੱਲੋਂ ਇੱਥੇ 222 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਤੇ ਨਿਰਪੱਖ ਚੋਣਾਂ ਲਈ ਮਾਈਕਰੋ ਆਬਜਰੱਵਰ ਅਤੇ ਪੋਲਿੰਗ ਸਟੇਸ਼ਨਾਂ ‘ਤੇ ਵੈੱਬ ਕੈਮਰਿਆਂ ਦਾ ਇੰਤਜ਼ਾਮ ਹੋਵੇਗਾ। ਇਸਤੋਂ ਇਲਾਵਾ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਕੇਂਦਰੀ ਬਲਾਂ ਦੀਆਂ 12 ਕੰਪਨੀਆਂ ਪੁੱਜ ਚੁੱਕੀਆਂ ਹਨ।
ਇਹ ਵੀ ਪੜ੍ਹੋ ਬਠਿੰਡਾ-ਜੈਤੋ ਰੋਡ ‘ਤੇ ਵਾਪਰੇ ਭਿਆਨਕ ਹਾਦਸੇ ‘ਚ ਬੱਚੇ ਸਹਿਤ ਤਿੰਨ ਦੀ ਹੋਈ ਮੌ+ਤ, ਚਾਰ ਜਖ਼ਮੀ
ਹਲਕੇ ਵਿਚ ਉਮੀਦਵਾਰਾਂ ਦੀ ਸਥਿਤੀ
ਜੇਕਰ ਇਸ ਹਲਕੇ ਵਿਚ ਉਮੀਦਵਾਰਾਂ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ ਗਿਆ ਜਦਕਿ ਕਾਂਗਰਸ ਵੱਲੋਂ ਕਰਨਬੀਰ ਸਿੰਘ ਬੁਰਜ ‘ਤੇ ਭਰੋਸਾ ਜਤਾਇਆ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਪ੍ਰਿੰਸੀਪਲ ਸੁਖਵਿੰਦਰ ਕੌਰ ਅਤੇ ਭਾਜਪਾ ਵੱਲੋਂ ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਬਣਾਇਆ। ਜਦਕਿ ਪੰਥਕ ਧਿਰਾਂ ਵੱਲੋਂ ਜੇਲ੍ਹ ਵਿਚ ਬੰਦ ਭਾਈ ਸੰਦੀਪ ਸਿੰਘ ਸਨੀ ਦੇ ਭਰਾ ਭਾਈ ਮਨਦੀਪ ਸਿੰਘ ਨੂੰ ਚੋਣ ਮੈਦਾਨ ਵਿਚ ਲਿਆਂਦਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













