US ਤੇ Canada ਵਿਚਕਾਰ ਇੱਕ ਮਹੀਨੇ ਲਈ ਰੁਕੀ Tarrif War, Trump ਤੇ Trudeau ਵਿਚਕਾਰ ਹੋਈ ਗੱਲਬਾਤ

0
211
+1

Mexico ਪ੍ਰਤੀ ਵੀ Trump ਦੇ ਸੁਰ ਹੋਏ ਨਰਮ
International News: ਪਿਛਲੇ ਕਈ ਦਹਾਕਿਆਂ ਤੋਂ ਕੁਦਰਤੀ ਗੁਆਂਢੀ ਅਤੇ ਭਾਈਵਾਲ ਰਹੇ ਅਮੇਰਿਕਾ ਅਤੇ ਕੈਨੇਡਾ ਵਿਚਕਾਰ ਛਿੜੀ ਵਪਾਰਕ ਜੰਗ ਦੌਰਾਨ ਦੋਨਾਂ ਦੇਸ਼ਾਂ ਦੇ ਵਿਚਕਾਰ ਬਣ ਰਹੇ ਤਨਾਅਪੂਰਨ ਸਬੰਧਾਂ ਦੌਰਾਨ ਇੱਕ ਵਾਰ ਫਿਰ ਮੁੜ ਨਰਮੀ ਦੇਖਣ ਨੂੰ ਮਿਲ ਰਹੀ ਹੈ। ਬੀਤੀ ਰਾਤ ਦੋਨਾਂ ਦੇਸ਼ਾਂ ਦੇ ਮੁੱਖੀਆਂ ਵਿਚਕਾਰ ਦੋ ਵਾਰ ਫੋਨ ‘ਤੇ ਗੱਲਬਾਤ ਹੋਈ ਹੈ, ਜਿਸ ਤੋਂ ਬਾਅਦ ਦੋਨਾਂ ਹੀ ਦੇਸ਼ਾਂ ਵੱਲੋਂ ਇੱਕ ਦੂਜੇ ਦੇ ਉਤਪਾਦਾਂ ਉੱਪਰ ਲਗਾਏ 25 ਫੀਸਦੀ ਟੈਕਸ ਨੂੰ ਇੱਕ ਮਹੀਨੇ ਦੇ ਲਈ ਰੋਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਾਲ ਮੈਕਸੀਕੋ ਦੇ ਰਾਸ਼ਟਰਪਤੀ ਸੈਨਬਾਮ ਵਿਚਕਾਰ ਵੀ ਲੰਮੀ ਗੱਲਬਾਤ ਤੋਂ ਬਾਅਦ ਉੱਥੇ ਵੀ ਅਮਰੀਕਾ ਵੱਲੋਂ ਲਗਾਇਆ ਹੋਇਆ 25 ਫੀਸਦੀ ਟੈਰਿਫ ਇੱਕ ਮਹੀਨੇ ਲਈ ਰੋਕਿਆ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸਾਰੇ ਸਰਹੱਦੀ ਜ਼ਿਲ੍ਹਿਆਂ ਵਿੱਚ 703 ਰਣਨੀਤਕ ਥਾਵਾਂ ‘ਤੇ ਲਗਾਏ ਜਾਣਗੇ 2300 ਸੀਸੀਟੀਵੀ ਕੈਮਰੇ

ਇਸ ਦੀ ਜਾਣਕਾਰੀ ਖੁਦ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਟਵੀਟ ਰਾਹੀਂ ਦਿੱਤੀ ਹੈ। ਸੂਚਨਾ ਮੁਤਾਬਿਕ ਟੈਰਿਫ ਰੋਕਣ ਦੇ ਬਦਲੇ ਵਿੱਚ ਦੋਨਾਂ ਦੇਸ਼ਾਂ ਨੇ ਅਮਰੀਕਾ ਨਾਲ ਲੱਗਦੀਆਂ ਸਰਹੱਦਾਂ ਉੱਪਰ ਆਪਣੀ ਸੁਰੱਖਿਆ ਫੋਰਸ ਵਧਾਉਣ ਅਤੇ ਨਸ਼ਾ ਤਸਕਰੀ ਨੂੰ ਰੋਕਣ ਦਾ ਭਰੋਸਾ ਦਿਵਾਇਆ ਹੈ। ਮੈਕਸੀਕੋ ਦੇ ਰਾਸ਼ਟਰਪਤੀ ਵੱਲੋਂ ਜਿੱਥੇ ਅਮਰੀਕਾ ਦੇ ਰਾਸ਼ਟਰਪਤੀ ਦੇ ਨਾਲ ਗੱਲਬਾਤ ਦੀ ਖੁਦ ਪਹਿਲ ਕੀਤੀ ਗਈ, ਉੱਥੇ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਅਮਰਿਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਖੁਦ ਫੋਨ ਕੀਤਾ ਗਿਆ। ਸੂਚਨਾ ਮੁਤਾਬਕ ਦੋਨਾਂ ਦੇਸ਼ਾਂ ਦੇ ਮੁਖੀਆਂ ਵਿਚਕਾਰ ਕੁਝ ਹੀ ਘੰਟਿਆਂ ਵਿੱਚ ਦੋ ਵਾਰ ਲੰਮੀ ਗੱਲਬਾਤ ਹੋਈ ਜਿਸ ਤੋਂ ਬਾਅਦ ਇਹ ਫੈਸਲਾ ਹੋਇਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ‘ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਕੈਨੇਡਾ ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਸੋਸ਼ਲ ਮੀਡੀਆ ‘ਤੇ ਇਸ ਗੱਲਬਾਤ ਦੇ ਵੇਰਵੇ ਦਿੰਦਿਆਂ ਦਾਅਵਾ ਕੀਤਾ ਕਿ ਉਹਨਾਂ ਦੀ ਰਾਸ਼ਟਰਪਤੀ ਟਰੰਪ ਨਾਲ ਚੰਗੀ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਕੈਨੇਡਾ $1.3 ਬਿਲੀਅਨ ਨਾਲ ਸਰਹੱਦੀ ਯੋਜਨਾ ਨੂੰ ਲਾਗੂ ਕਰ ਰਿਹਾ ਹੈ, ਜਿਸ ਵਿਚ ਨਵੇਂ ਹੈਲੀਕਾਪਟਰਾਂ, ਤਕਨਾਲੋਜੀ ਅਤੇ ਕਰਮਚਾਰੀਆਂ ਨਾਲ ਸਰਹੱਦ ਨੂੰ ਮਜ਼ਬੂਤ ​​ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਉਹ ਸਰਹੱਦ ਤੇ ਨਿਗਰਾਨੀ ਨੂੰ ਵਧਾਉਣਗੇ ਅਤੇ ਨਸ਼ਾ ਤਸਕਰੀ ਸਹਿਤ ਗੈਰ ਕਾਨੂੰਨੀ ਮਨੁੱਖੀ ਪ੍ਰਵਾਸ ਨੂੰ ਰੋਕਣ ਦੇ ਲਈ ਸਖਤ ਕਦਮ ਚੁੱਕੇ ਜਾਣਗੇ। ਸੰਗਠਿਤ ਅਪਰਾਧ, ਫੈਂਟਾਨਿਲ ਅਤੇ ਮਨੀ ਲਾਂਡਰਿੰਗ ਦਾ ਮੁਕਾਬਲਾ ਕਰਨ ਲਈ ਕੈਨੇਡਾ-ਅਮਰੀਕਾ ਦੀ ਸਾਂਝੀ ਸਟ੍ਰਾਈਕ ਫੋਰਸ ਸ਼ੁਰੂ ਕੀਤੀ ਜਾਵੇਗੀ। ਇਸਦੇ ਲਈ ਸੰਗਠਿਤ ਅਪਰਾਧ ਅਤੇ ਫੈਂਟਾਨਿਲ ‘ਤੇ ਇੱਕ ਨਵੇਂ ਖੁਫੀਆ ਨਿਰਦੇਸ਼ ‘ਤੇ ਵੀ ਦਸਤਖਤ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

+1

LEAVE A REPLY

Please enter your comment!
Please enter your name here