Tarunpreet Singh Saund ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

Date:

spot_img

👉ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ ਕਰਨ ਲਈ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ
Khana News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਵਿਚਾਰ ਕਰਕੇ ਇਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ, ਤਾਂ ਜੋ ਇਨ੍ਹਾਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।ਖੰਨਾ ਵਿਖੇ ਯੂਨੀਅਨ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਸ੍ਰੀ ਸੌਂਦ ਨੇ ਉਨ੍ਹਾਂ ਦੇ ਮਸਲਿਆਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਮਾਨ ਸਰਕਾਰ ਉਨ੍ਹਾਂ ਦੇ ਲੰਬਿਤ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਹਰ ਸੰਭਵ ਯਤਨ ਕਰੇਗੀ।ਕੈਬਨਿਟ ਮੰਤਰੀ ਨੇ ਮਨਰੇਗਾ, ਹੁਣ ‘ਵੀਬੀ ਜੀ ਰਾਮ ਜੀ’ ਨੂੰ ਲਾਗੂ ਕਰਨ ਅਤੇ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਦੀ ਸੁਚੱਜੀ ਪਹੁੰਚ ਯਕੀਨੀ ਬਣਾਉਣ ਵਿੱਚ ਮਨਰੇਗਾ ਕਰਮਚਾਰੀਆਂ ਦੁਆਰਾ ਨਿਭਾਈ ਗਈ ਅਹਿਮ ਭੂਮਿਕਾ ਨੂੰ ਪ੍ਰਵਾਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਪਿੰਡਾਂ ਦੇ ਲੋਕਾਂ ਦੇ ਜੀਵਨ ਨੂੰ ਸੁਧਾਰਨ ਲਈ ਬਹੁਤ ਮਹੱਤਵਪੂਰਨ ਹੈ।

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਪਾਰਦਰਸ਼ੀ, ਮੁਲਾਜ਼ਮ-ਪੱਖੀ ਅਤੇ ਜਵਾਬਦੇਹ ਸ਼ਾਸਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਆਪਣੇ ਸਟਾਫ਼ ਦੀਆਂ ਜਾਇਜ਼ ਚਿੰਤਾਵਾਂ ਨੂੰ ਦੂਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ।ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ, ਸਰਕਾਰੀ ਮੁਲਾਜ਼ਮਾਂ ਅਤੇ ਪੇਂਡੂ ਭਾਈਚਾਰਿਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰਨ, ਪੇਂਡੂ ਸ਼ਾਸਨ ਨੂੰ ਮਜ਼ਬੂਤ ਕਰਨ, ਰੋਜ਼ਗਾਰ ਦੇ ਮੌਕੇ ਵਧਾਉਣ ਅਤੇ ਸੂਬੇ ਭਰ ਵਿੱਚ ਨਾਗਰਿਕ-ਪੱਖੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ 👉Vigilance Bureau ਵੱਲੋਂ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਕੈਬਨਿਟ ਮੰਤਰੀ ਨੇ ਵਫ਼ਦ ਨੂੰ ਅੱਗੇ ਭਰੋਸਾ ਦਿਵਾਇਆ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮੁੱਦਿਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਾਵੇਗੀ ਅਤੇ ਨਿਰਧਾਰਤ ਸਮੇਂ ਅੰਦਰ ਢੁਕਵੀਂ ਕਾਰਵਾਈ ਲਈ ਸਬੰਧਤ ਵਿਭਾਗਾਂ ਕੋਲ ਮਸਲਾ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਹਾਰਕ ਅਤੇ ਟਿਕਾਊ ਹੱਲਾਂ ਲਈ ਨੀਤੀਗਤ ਫੈਸਲਿਆਂ ਜਾਂ ਵਿੱਤੀ ਪ੍ਰਭਾਵਾਂ ਵਾਲੇ ਮਸਲਿਆਂ ‘ਤੇ ਵਿੱਤ ਵਿਭਾਗ ਨਾਲ ਚਰਚਾ ਕੀਤੀ ਜਾਵੇਗੀ।ਮੁਲਾਜ਼ਮਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਸੌਂਦ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਨਾਲ ਸਕਾਰਾਤਮਕ ਗੱਲਬਾਤ ਜਾਰੀ ਰੱਖੇਗੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਕੰਮ ਕਰੇਗੀ।ਇਸ ਮੀਟਿੰਗ ਵਿੱਚ ਮਨਰੇਗਾ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੇਵਕ ਸਿੰਘ, ਚੇਅਰਮੈਨ ਅਮਨਦੀਪ ਕੁਮਾਰ, ਵਿੱਤ ਸਕੱਤਰ ਰਮਨਦੀਪ ਸਿੰਘ, ਹਰਵਿੰਦਰ ਸਿੰਘ, ਬੰਟੀ ਬੈਂਸ, ਕਿਸ਼ੋਰ ਕੁਮਾਰ ਅਤੇ ਜਗਦੇਵ ਸਿੰਘ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Punjab Police ਦੇ DSP ਹੋਏ ਤਬਾਦਲੇ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...