4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

Date:

spot_img

ਖੰਨਾ, 28 ਅਪ੍ਰੈਲ:ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ ਨਵੇਂ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਖੰਨਾ ਦੇ ਵਿਧਾਇਕ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕੇ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ 7 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ, 2025 ਤੱਕ 32 ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਨ੍ਹਾਂ ਵਿਕਾਸ ਕਾਰਜਾਂ ਉੱਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4.37 ਕਰੋੜ ਰੁਪਏ ਦੇ ਕਰੀਬ ਖਰਚਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮੋਹਾਲੀ ਸ਼ਹਿਰ ਨੂੰ ਟਰਾਈਸਿਟੀ ਦਾ ਸਭ ਤੋਂ ਸੁੰਦਰ ਸ਼ਹਿਰ ਬਣਾਇਆ ਜਾਵੇਗਾ-ਡਾ.ਰਵਜੋਤ ਸਿੰਘ

ਸੌਂਦ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਪਹਿਲੇ ਮਹੀਨੇ ਹੀ ਸਰਕਾਰੀ ਸਕੂਲਾਂ ਵਿੱਚ ਸਾਰਥਕ ਤੇ ਸਕਾਰਾਤਮਕ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਸਾਰੇ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਬਦਲ ਦਿੱਤੀ ਜਾਵੇਗੀ। 17 ਅਪ੍ਰੈਲ ਨੂੰ ਤਰੁਨਪ੍ਰੀਤ ਸਿੰਘ ਸੌਂਦ ਨੇ ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ, ਅਮਲੋਹ ਰੋਡ ਖੰਨਾ ਵਿਖੇ ਪੰਜ ਨਿਸ਼ਾਨਿਆਂ ਵਾਲੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਸੀ। ਇਸ ਉੱਤੇ 5 ਲੱਖ ਰੁਪਏ ਦੀ ਲਾਗਤ ਆਈ ਸੀ। ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੀ ਪਹਿਲੀ ਅਤੇ ਪੰਜਾਬ ਦੇ ਕਿਸੇ ਸਰਕਾਰੀ ਸਕੂਲ ਦੀ 7ਵੀਂ ਸ਼ੂਟਿੰਗ ਰੇਂਜ ਹੈ। ਸਕੂਲ ਦੇ ਹੈਡਮਾਸਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੇ 30 ਵਿਦਿਆਰਥੀ ਇੱਥੇ ਸ਼ੂਟਿੰਗ ਸਿੱਖ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਦੇ ਵਿੱਤ ਮੰਤਰੀ ਨੇ ਪੀ.ਏ.ਯੂ. ਵਿਚ ਨਵੀਆਂ ਖੇਤੀ ਤਕਨੀਕਾਂ ਅਤੇ ਕੰਪਲੈਕਸਾਂ ਦਾ ਉਦਘਾਟਨ ਕੀਤਾ

ਵਿਦਿਆਰਥੀਆਂ ਨੂੰ ਕੌਮੀ ਖਿਡਾਰੀ ਗੁਰਸਿਮਰਨ ਸਿੰਘ ਤੋਂ ਕੋਚਿੰਗ ਦਿਵਾਈ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਤਾਂ ਤਕਰੀਬਨ ਸਾਰੇ ਸਕੂਲਾਂ ਵਿੱਚ ਹੀ ਸੁਧਾਰ ਹੋਇਆ ਹੈ। ਪਿੰਡ ਘੁੰਗਰਾਲੀ ਰਾਜਪੂਤਾਂ ਦੇ ਸਕੂਲ ਵਿੱਚ ਪਿਛਲੇ ਸਾਲ ਨਾਲੋਂ 5 ਫੀਸਦੀ ਦਾਖਲਿਆਂ ਵਿੱਚ ਵਾਧਾ ਵੀ ਵੇਖਣ ਨੂੰ ਮਿਲਿਆ ਹੈ। ਸਰਕਾਰੀ ਹਾਈ ਸਕੂਲ ਘੁੰਗਰਾਲੀ ਰਾਜਪੂਤਾਂ ਦੇ ਮੁੱਖ ਅਧਿਆਪਕ ਗੁਰਦੀਪ ਘਈ ਨੇ ਦੱਸਿਆ ਕਿ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬ ਤੇ 21.50 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਖੇਡ ਮੈਦਾਨ ਦੀ ਚਾਰਦੀਵਾਰੀ ਤਿਆਰ ਕਰਵਾਈ ਗਈ ਸੀ। ਇਸ ਤੋਂ ਇਲਾਵਾ 1.40 ਲੱਖ ਰੁਪਏ ਨਾਲ ਸਕੂਲ ਦੇ ਬਾਥਰੂਮ ਰਿਪੇਅਰ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਕੈਨੇਡਾ ਜਾਣ ਵਾਲੇ ਭਾਰਤੀਆਂ ਲਈ ਅਹਿਮ ਖ਼ਬਰ! ਵਿਦਿਆਰਥੀਆਂ ਦੇ ਵੀਜ਼ੇ ਦੀ ਉਡੀਕ ਵਧੀ

ਨਿਊਜ਼ ਡੈਸਕ : ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਹੋ?...

ਮੁਲਾਜ਼ਮਾਂ ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਗੇਟ ਰੈਲੀ

👉ਸਾਂਝਾ ਮੁਲਾਜ਼ਮ ਮੰਚ ਵੱਲੋਂ 2 ਦਿਨਾਂ ਸਮੂਹਿਕ ਲੈ ਕੇ...

SSD Girls College ਵੱਲੋਂ ਪਹਿਲੇ ਫੈਸ਼ਨ ਸ਼ੋਅ ਦਾ ਆਯੋਜਨ

Bathinda News: SSD Girls College (ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ)...

ਤਿੰਨ ਕਾਰਾਂ ‘ਚ ਭਿਆਨਕ ਟੱਕਰ; 2 ਕੁੜੀਆਂ ਤੇ 1 ਮੁੰਡੇ ਨੂੰ ਕਾਰ ਕੱਟ ਕੇ ਵਿਚੋਂ ਕੱਢਿਆ

Sangrur News: ਬੁੱਧਵਾਰ ਸਵੇਰੇ ਸੰਗਰੁਰ ਜ਼ਿਲ੍ਹੇ ਦੇ ਪਿੰਡ ਘਰਾਚੋ...