WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਲੁਧਿਆਣਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ

23 Views

ਸ਼ਹੀਦ ਦੇ ਪਿੰਡ ਨੂੰ ਪੰਜਾਬ ਦੇ ਸੈਰ ਸਪਾਟੇ ਦੇ ਨਕਸ਼ੇ ’ਤੇ ਉਭਾਰਾਂਗੇ- ਸੌਂਦ
ਸਰਾਭਾ (ਲੁਧਿਆਣਾ), 16 ਨਵੰਬਰ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਸ਼ਹੀਦ ਜਗਤ ਸਿੰਘ, ਸ਼ਹੀਦ ਹਰਨਾਮ ਸਿੰਘ ਸਿਆਲਕੋਟੀ, ਸ਼ਹੀਦ ਬਖਸ਼ੀਸ਼ ਸਿੰਘ, ਸ਼ਹੀਦ ਸੁਰੈਣ ਸਿੰਘ (ਵੱਡਾ) ਅਤੇ ਸ਼ਹੀਦ ਸੁਰੈਣ ਸਿੰਘ (ਛੋਟਾ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ 16 ਨਵੰਬਰ 1915 ਨੂੰ ਗਦਰ ਪਾਰਟੀ ਦੇ ਇਨਕਲਾਬੀਆਂ ’ਤੇ ਚੱਲੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਲ ਸ਼ਹੀਦੀ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇੰਨੀ ਛੋਟੀ ਉਮਰ ਵਿਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। ਸੌਂਦ ਨੇ ਕਿਹਾ ਕਿ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ।

ਇਹ ਵੀ ਪੜ੍ਹੋ‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

ਉਨ੍ਹਾਂ ਕਿਹਾ ਕਿ ਗਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ ਅਤੇ ਫਿਰ ਦੇਸ਼ ਦੇ ਅੰਦਰ ਆਜ਼ਾਦੀ ਪ੍ਰਾਪਤ ਕਰਨ ਲਈ ਅਣਥੱਕ ਮਿਹਨਤ ਕੀਤੀ। ਕੈਬਨਿਟ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਲਈ 10 ਲੱਖ ਰੁਪਏ, ਪਿੰਡ ਸਰਾਭਾ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਲਈ 5 ਲੱਖ ਰੁਪਏ, ਮਹਾਨ ਆਜ਼ਾਦੀ ਘੁਲਾਟੀਏ ਦੇ ਜੱਦੀ ਘਰ ਦੀ ਮੁਰੰਮਤ ਅਤੇ ਪਿੰਡ ਦੇ ਵਿਕਾਸ ਲਈ ਵੀ ਫੰਡ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਿੰਡ ਦਾ ਨਾਂ ਸੂਬੇ ਦੇ ਸੈਰ ਸਪਾਟੇ ਦੇ ਨਕਸ਼ੇ ’ਤੇ ਲਿਆਉਣ ਦਾ ਵੀ ਐਲਾਨ ਕੀਤਾ। ’ਆਪ’ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ ਕੰਗ ਨੇ ਸੂਬਾ ਪੱਧਰੀ ਪ੍ਰੋਗਰਾਮ ਦੀ ਪ੍ਰਧਾਨਗੀ ਕਰਨ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਦੇ ਵਿਕਾਸ ਅਤੇ ਕਲੱਬ ਲਈ ਵਿੱਤੀ ਗ੍ਰਾਂਟਾਂ ਦਾ ਐਲਾਨ ਕਰਨ ਲਈ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋMP Malvinder Singh Kang ਨੇ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਪ੍ਰਸਤਾਵਿਤ ਵਿਧਾਨ ਸਭਾ ਦਾ ਕੀਤਾ ਸਖ਼ਤ ਵਿਰੋਧ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਅਤੇ ਪਿੰਡ ਦੇ ਮੁੱਖ ਚੌਕ ਵਿੱਚ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਕੈਬਨਿਟ ਮੰਤਰੀ ਨੇ ਫਤਹਿਗੜ੍ਹ ਸਾਹਿਬ ਦੀ ਐਸ.ਐਸ.ਪੀ ਰਵਜੋਤ ਕੌਰ ਗਰੇਵਾਲ ਨੂੰ ਵੀ ਸਨਮਾਨਿਤ ਕੀਤਾ, ਜੋ ਪਿੰਡ ਸਰਾਭਾ ਨਾਲ ਸਬੰਧਤ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਨਵਨੀਤ ਸਿੰਘ ਬੈਂਸ, ਏ.ਡੀ.ਸੀਜ਼ ਅਮਰਜੀਤ ਬੈਂਸ, ਕੁਲਪ੍ਰੀਤ ਸਿੰਘ, ਐਸ.ਡੀ.ਐਮਜ਼ ਸਿਮਰਦੀਪ ਸਿੰਘ, ਡਾ. ਪੂਨਮਪ੍ਰੀਤ ਕੌਰ, ਪਰਦੀਪ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਯੂ.ਟੀ) ਮੈਡਮ ਕ੍ਰਿਤਿਕਾ ਗੋਇਲ ਅਤੇ ਹੋਰ ਹਾਜ਼ਰ ਸਨ।

 

Related posts

ਲੁਧਿਆਣਾ ’ਚ ’ਆਪ’ ਨੇ ਕਾਂਗਰਸ ਤੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ

punjabusernewssite

ਰਵਨੀਤ ਬਿੱਟੂ ਵੱਲੋਂ ਕਿਸਾਨਾਂ ਦੇ ਹੱਕ ਵਿਚ ਹਾਅ ਦਾ ਨਾਅਰਾ

punjabusernewssite

ਕਰ ਲਓ ਘਿਓ ਨੂੰ ਭਾਂਡਾ: ਪਟਵਾਰੀ ਦੇ ਨਾਲ ਉਸਦੇ ਪ੍ਰਵਾਰਕ ਮੈਂਬਰਾਂ ਵਿਰੁਧ 35 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਕੇਸ ਦਰਜ਼

punjabusernewssite