Saturday, January 17, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਪੁਸ਼ਪ ਅਰਪਿਤ

Date:

spot_img

👉ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਰ ਸਰਕਾਰੀ ਦਫਤਰ ਵਿਖੇ ਲਗਵਾਈਆਂ
Fatehgarh Sahib News: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਦੀ ਪ੍ਰਤੀਮਾ ‘ਤੇ ਸ਼ਰਧਾ ਪੁਸ਼ਪ ਅਰਪਿਤ ਕੀਤੇ ਗਏ। ਇਸ ਉਪਰੰਤ ਉਹਨਾਂ ਨੇ ਇਸ ਦਿਵਸ ਸਬੰਧੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਸੈਮੀਨਾਰ ਵਿੱਚ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਉਹਨਾਂ ਦੇ ਨਾਲ ਸਨ।

ਇਹ ਵੀ ਪੜ੍ਹੋ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ 

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ।ਕੈਬਨਿਟ ਵਿੱਚ 6 ਐਸ.ਸੀ. ਮੰਤਰੀ ਹਨ ਤੇ ਏ.ਜੀ. ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਦਿੱਤਾ ਗਿਆ ਹੈ ਅਤੇ ਬਿਨਾਂ ਕਿਸੇ ਦਿੱਕਤ ਤੋਂ ਐਸ.ਸੀ. ਸਕਾਲਰਸ਼ਿਪ ਲਾਭਪਾਤਰੀਆਂ ਨੂੰ ਮਿਲ ਰਹੀ ਹੈ। ਡਾ. ਅੰਬੇਡਕਰ ਸਿਰਫ਼ ਇੱਕ ਵਿਅਕਤੀ ਨਹੀਂ, ਬਲਕਿ ਇੱਕ ਸੋਚ, ਇੱਕ ਅੰਦੋਲਨ ਅਤੇ ਇੱਕ ਸੰਕਲਪ ਸਨ। ਉਨ੍ਹਾਂ ਨੇ ਆਪਣੇ ਜੀਵਨ ਨੂੰ ਸਮਾਜਿਕ ਬਰਾਬਰੀ, ਨਿਆਂ ਅਤੇ ਵਿਦਿਆ ਦੇ ਅਧਿਕਾਰ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਅਗਵਾਈ ਵਿੱਚ ਬਣਾਇਆ ਗਿਆ ਸੰਵਿਧਾਨ ਨਾ ਸਿਰਫ਼ ਲੋਕਤੰਤਰ ਦੀ ਨੀਂਹ ਹੈ, ਸਗੋਂ ਹਰ ਨਾਗਰਿਕ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਾਲਾ ਦਸਤਾਵੇਜ਼ ਹੈ।

ਇਹ ਵੀ ਪੜ੍ਹੋ ਕੈਬਨਿਟ ਵਿੱਚ 6 ਅਨੁਸੂਚਿਤ ਜਾਤੀ ਨਾਲ ਸਬੰਧਤ ਮੰਤਰੀਆਂ ਦੇ ਨਾਲ ‘ਆਪ’ ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼ ਦੀ ਕੀਤੀ ਮਿਸਾਲ ਕਾਇਮ: ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਹਰ ਸਰਕਾਰੀ ਦਫਤਰ ਵਿਖੇ ਲਗਵਾਈਆਂ ਗਈਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਦੇ ਕੀਤੇ ਵਿਕਾਸ ਸਦਕਾ ਅੱਜ 15 ਹਜ਼ਾਰ ਤੋਂ ਵੱਧ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ।ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਹਲਕਾ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਡਾ. ਅੰਬੇਡਕਰ ਨੇ ਦੇਸ਼ ਦੇ ਹਿਤ ਲਈ ਬਹੁਤ ਵੱਡਾ ਕੰਮ ਕੀਤਾ ਹੈ ਤੇ ਉਨ੍ਹਾਂ ਦੀ ਸੋਚ ਹਮੇਸ਼ਾ ਉੱਨਤੀ ਦੇ ਰਾਹ ਉੱਤੇ ਲੈ ਕੇ ਜਾਣ ਲਈ ਪ੍ਰੇਰਨਾ ਦਿੰਦੀ ਹੈ।

ਇਹ ਵੀ ਪੜ੍ਹੋ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ: ਹਰਜੋਤ ਸਿੰਘ ਬੈਂਸ

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਪੁੱਜੇ ਮਹਿਮਾਨਾਂ ਦਾ ਰਸਮੀ ਤੌਰ ਉੱਤੇ ਸਵਾਗਤ ਕੀਤਾ ਗਿਆ ਤੇ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਵੱਲੋਂ ਰਸਮੀ ਤੌਰ ਉੱਤੇ ਧੰਨਵਾਦ ਕੀਤਾ ਗਿਆ। ਸੈਮੀਨਾਰ ਦੌਰਾਨ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਇਸ ਮੌਕੇ ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਸਕੀਮ ਦੇ ਲਾਭ ਸਬੰਧੀ ਸੈਂਕਸ਼ਨ ਪੱਤਰ ਵੀ ਵੰਡੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਤੇ ਯੂਨੀਵਰਸਿਟੀ ਵੱਲੋਂ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ ਅਤੇ ਨਾਲ ਹੀ ਯੂਨੀਵਰਸਿਟੀ ਵੱਲੋਂ ਡਿਪਟੀ ਕਮਿਸ਼ਨਰ ਦਾ ਵੀ ਸਨਮਾਨ ਕੀਤਾ ਗਿਆ। ਸੈਮੀਨਾਰ ਦੌਰਾਨ ਸਮਾਜਕ ਨਿਆਂ ਤੇ ਅਧਿਕਾਰਤਾ ਵਿਭਾਗ ਵੱਲੋਂ ਤਿਆਰ ਕੀਤਾ ਕਿਤਾਬਚਾ ਵੀ ਜਾਰੀ ਕੀਤਾ ਗਿਆ।

ਇਹ ਵੀ ਪੜ੍ਹੋ ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ: ਬਰਿੰਦਰ ਕੁਮਾਰ ਗੋਇਲ

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐੱਸ.ਡੀ.ਐਮ. ਬੱਸੀ ਪਠਾਣਾਂ ਹਰਵੀਰ ਕੌਰ, ਐੱਸ. ਡੀ. ਐਮ.ਅਮਲੋਹ ਚੇਤਨ ਬੰਗੜ, ਐੱਸ.ਡੀ. ਐਮ. ਅਰਵਿੰਦ ਕੁਮਾਰ, ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਡਾਇਰੈਕਟਰ ਲੇਬਰ ਵੈੱਲਫੇਅਰ ਬੋਰਡ ਪੰਜਾਬ ਰਾਜ ਪੂਰੀ, ਮੈਂਬਰ ਪੰਜਾਬ ਮੰਡੀ ਬੋਰਡ ਇੰਦਰਜੀਤ ਸਿੰਘ, ਕੰਵਰਵੀਰ ਸਿੰਘ ਰਾਏ, ਚਮਨ ਕੁਰੇਸ਼ੀ, ਪ੍ਰਿਤਪਾਲ ਜੱਸੀ, ਸਤੀਸ਼ ਲਟੌਰ, ਨਵੀ ਸਰਹਿੰਦ, ਬਲਜਿੰਦਰ ਗੋਲ਼ਾ, ਅਸ਼ੀਸ਼ ਅੱਤਰੀ, ਆਸ਼ੀਸ਼ ਸੂਦ, ਦੀਪਕ ਬਤੀਸ਼, ਸਮੇਤ ਯੂਨੀਵਰਸਿਟੀ ਦੇ ਅਧਿਆਪਕ, ਵਿਦਿਆਰਥੀ ਅਤੇ ਪਤਵੰਤੇ ਹਾਜ਼ਰ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

Big News; ਇੰਪਰੂਵਮੈਂਟ ਟਰੱਸਟ ਦੇ ਕਲਰਕ ਤੇ ਜੇਈ ਨੂੰ ਅਦਾਲਤ ਨੇ ਸੁਣਾਈ 4-4 ਸਾਲ ਦੀ ਕੈਦ

SAS Nagar News: ਵਿਜੀਲੈਂਸ ਬਿਊਰੋ ਵੱਲੋਂ ਦਰਜ਼ ਭ੍ਰਿਸ਼ਟਾਚਾਰ ਦੇ...

ਲੁਧਿਆਣਾ ਦੀ ਦਿਸ਼ਾ ਕਮੇਟੀ ਵੱਲੋਂ ਵੀਬੀ- ਜੀ ਰਾਮ ਜੀ ਬਿੱਲ ਦਾ ਵਿਰੋਧ, ਮਨਰੇਗਾ ਜਾਰੀ ਰੱਖਣ ਦੀ ਮੰਗ

👉ਨਵਾਂ ਕਾਨੂੰਨ ਆਉਣ ਤੋਂ ਪਹਿਲਾਂ ਹੀ ਆਪ ਸਰਕਾਰ ਮਨਰੇਗਾ...