ਟਾਟਾ IPL ਫੈਨ ਪਾਰਕ 2024 ਦਾ ਬਠਿੰਡਾ ਵਿੱਚ ਹੋ ਰਿਹਾ ਵੱਡੇ ਪੱਧਰ ’ਤੇ ਆਯੋਜਨ: ਅਮਰਜੀਤ ਮਹਿਤਾ

Date:

spot_img

20 ਤੇ 21 ਅਪ੍ਰੈਲ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋ ਰਹੇ IPL ਫੈਨ ਪਾਰਕ ਵਿੱਚ ਦਰਸ਼ਕਾਂ ਲਈ ਹੋਵੇਗੀ ਮੁਫਤ ਐਂਟਰੀ
ਬਠਿੰਡਾ, 19 ਅਪ੍ਰੈਲ: ਬੀਸੀਸੀਆਈ ਵੱਲੋਂ ਦੇਸ਼ ਭਰ ਵਿੱਚ ਕਰਵਾਏ ਜਾ ਰਹੇ ਟਾਟਾ ਆਈਪੀਐਲ ਫੈਨ ਪਾਰਕ 2024 ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਬਠਿੰਡਾ ਵਿੱਚ ਵੀ ਪਹਿਲੀ ਵਾਰ ਵੱਡੇ ਪੱਧਰ ’ਤੇ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸਦੀ ਜਾਣਕਾਰੀ ਦਿੰਦਿਆਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ ਅਤੇ ਬੀਸੀਸੀਆਈ ਮੁੰਬਈ ਤੋਂ ਅਮਿਤ ਸਿੱਧੇਸ਼ਵਰ ਨੇ ਦੱਸਿਆ ਕਿ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 20 ਅਤੇ 21 ਅਪ੍ਰੈਲ ਨੂੰ ਹੋਣ ਵਾਲੇ ਟਾਟਾ ਆਈ.ਪੀ.ਐੱਲ ਫੈਨ ਪਾਰਕ 2024 ਵਿੱਚ ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫਤ ਰੱਖੀ ਗਈ ਹੈ।

 

 

GST ਵਿਭਾਗ ਨੇ ਨਾਕਾਬੰਦੀ ਦੌਰਾਨ ਜ਼ਬਤ ਕੀਤਾ 3 ਕਰੋੜ 82 ਲੱਖ ਦਾ ਸੋਨਾ

ਉਨ੍ਹਾਂ ਕ੍ਰਿਕਟ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਦੋ ਰੋਜ਼ਾ ਟਾਟਾ ਆਈਪੀਐਲ ਫੈਨ ਪਾਰਕ 2024 ਵਿੱਚ ਹਿੱਸਾ ਲੈਣ ਅਤੇ ਭਰਪੂਰ ਮਨੋਰੰਜਨ ਕਰਨ। ਉਨ੍ਹਾਂ ਕਿਹਾ ਕਿ ਇਹ ਬਠਿੰਡਾ ਵਾਸੀਆਂ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਟਾਟਾ ਇੰਡੀਅਨ ਪ੍ਰੀਮੀਅਰ ਲੀਗ ਫੈਨ ਪਾਰਕ 2024 ਵੱਡੇ ਪੱਧਰ ’ਤੇ ਆਯੋਜਿਤ ਹੋਣ ਦੇ ਬਾਵਜੂਦ ਦਰਸ਼ਕਾਂ ਲਈ ਬਿਲਕੁਲ ਮੁਫਤ ਐਂਟਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 20 ਅਪ੍ਰੈਲ ਨੂੰ ਰਾਤ 8 ਵਜੇ ਸ਼ੁਰੂ ਹੋਣ ਵਾਲੇ ਆਈ.ਪੀ.ਐੱਲ. ਲਈ ਐਂਟਰੀ ਸ਼ਾਮ 6:30 ਵਜੇ ਰੱਖੀ ਗਈ ਹੈ, ਜਦਕਿ 21 ਅਪ੍ਰੈਲ ਨੂੰ ਸ਼ਾਮ 4 ਵਜੇ ਸ਼ੁਰੂ ਹੋਣ ਵਾਲੇ ਆਈ.ਪੀ.ਐੱਲ. ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਐਂਟਰੀ ਦੁਪਹਿਰ 2:30 ਵਜੇ ਹੋਵੇਗੀ।

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਐਸ.ਐਸ.ਪੀ ਦੀ ਅਗਵਾਈ ਹੇਠ ਸ਼ਹਿਰ ’ਚ ਕੀਤਾ ਫਲੈਗ ਮਾਰਚ

ਉਨ੍ਹਾਂ ਕਿਹਾ ਕਿ ਇਸ ਟਾਟਾ ਆਈਪੀਐਲ ਫੈਨ ਪਾਰਕ 2024 ਵਿੱਚ ਦਰਸ਼ਕਾਂ ਨੂੰ ਅਜਿਹਾ ਮਹਿਸੂਸ ਹੋਵੇਗਾ, ਜਿਵੇਂ ਉਹ ਆਪਣੀਆਂ ਅੱਖਾਂ ਨਾਲ ਆਈਪੀਐਲ ਮੈਚ ਦਾ ਆਨੰਦ ਮਾਣ ਰਹੇ ਹੋਣ। ਉਨ੍ਹਾਂ ਦੱਸਿਆ ਕਿ ਫੈਨ ਪਾਰਕ 2024 ਪੰਜਾਬ ਦੇ ਤਿੰਨ ਸ਼ਹਿਰਾਂ ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਵਿੱਚ ਲੱਕੀ ਡਰਾਅ ਵੀ ਕੱਢਿਆ ਜਾਵੇਗਾ ਅਤੇ ਵਿਜੇਤਾ ਦਰਸ਼ਕਾਂ ਨੂੰ ਟੀਸ਼ਰਟ ਗਿਫ਼ਟ ਕੀਤੀ ਜਾਵੇਗੀ। ਇਸ ਦੌਰਾਨ ਖਾਣ-ਪੀਣ ਦੀਆਂ ਸਟਾਲਾਂ ਤੋਂ ਇਲਾਵਾ ਬੱਚਿਆਂ ਦੇ ਮਨੋਰੰਜਨ ਲਈ ਖੇਡਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

 

spot_img
spot_img

Share post:

Popular

More like this
Related

Big Breaking: Punjab Congress ਨੂੰ ਮਿਲਿਆ ਨਵਾਂ ਪ੍ਰਧਾਨ, Pargat Singh ਦੀ ਹੋਈ ਨਿਯੁਕਤੀ

ਚੰਡੀਗੜ੍ਹ: ਪੰਜਾਬ ਕਾਂਗਰਸ ਨਾਲ ਜੁੜੀ ਇਸ ਵੇਲੇ ਦੀ ਵੱਡੀ...

नागरिकों से मिली शिकायतों के फीडबैक पर मुख्यमंत्री का गुरुग्राम में बड़ा एक्शन

👉बिल्डर द्वारा एसटीपी का उचित संचालन नहीं किए जाने...

CM Nayab Singh Saini ने “स्टार्टअप हरियाणा सेवा संकल्प – विचार से विस्तार तक” का शुभारंभ किया

Haryana News: हरियाणा सरकार के उद्योग एवं वाणिज्य विभाग...